ਲੰਬਿਤ ਡੀਏ ਦੇ ਭੁਗਤਾਨ ਨੂੰ ਲੈ ਕੇ ਕਰਮਚਾਰੀਆਂ-ਪੈਨਸ਼ਨਰਾਂ ਦੀ ‘ਮਹਾ ਹੜਤਾਲ’ ਨੂੰ ਭਾਜਪਾ ਜ਼ਿਲ੍ਹਾ ਲੁਧਿਆਣਾ ਦਾ ਸਮਰਥਨ
ਲੰਬਿਤ ਡੀਏ ਦੇ ਭੁਗਤਾਨ ਨੂੰ ਲੈ ਕੇ ਕਰਮਚਾਰੀਆਂ-ਪੈਨਸ਼ਨਰਾਂ ਦੀ ‘ਮਹਾ ਹੜਤਾਲ’ ਨੂੰ ਭਾਜਪਾ ਜ਼ਿਲ੍ਹਾ ਲੁਧਿਆਣਾ ਦਾ ਸਮਰਥਨ ਲੁਧਿਆਣਾ, 26 ਅਗਸਤ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜ਼ਿਲ੍ਹਾ ਲੁਧਿਆਣਾ ਇਕਾਈ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀਏ) ਦਾ ਭੁਗਤਾਨ ਨਾ ਕੀਤੇ ਜਾਣ ਦੇ ਵਿਰੋਧ ਵਿੱਚ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’ ਅਤੇ ਸਮੂਹਿਕ ਆਕਸਮਿਕ ਛੁੱਟੀ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਭਾਜਪਾ ਜ਼ਿਲ੍ਹਾ ਲੁਧਿਆਨਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਨੇ ਕਿਹਾ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਜਾਇਜ਼ ਬਕਾਇਆ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਿਆ ਹੈ। ਸੁਨੀਲ ਮੌਦਗਿਲ ਨੇ ਕਿਹਾ ਕਿ ਲੰਬਿਤ ਡੀਏ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਹੁਣ ਕਿਸੇ ਵੀ ਤਰ੍ਹਾਂ ਦੇ ਬਹਾਨੇ ਜਾਂ ਪ੍ਰਸ਼ਾਸਨਿਕ ਅੜਚਨਾਂ ਦਾ ਹਵਾਲਾ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਿਆਂਪਾਲਿਕਾ ਵੀ ਆਪਣਾ ਸਪੱਸ਼ਟ ਰੁਖ ਸਾਹਮਣੇ ਰੱਖ ਚੁੱਕੀ ਹੈ ਅਤੇ ਸੂਬਾ ਸਰਕਾਰ ਨੂੰ ਲੰਬਿਤ ਡੀਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰ...