ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨ ਨਿਯੁਕਤ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨ ਨਿਯੁਕਤ*
ਲੁਧਿਆਣਾ, 9 ਜਨਵਰੀ 2022 (ਮਨਜੀਤ ਸਿੰਘ ਰੋਮਾਣਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋ ਅੱਜ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ| ਸ਼ਹਿਰੀ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੂੰ ਲੁਧਿਆਣਾ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਐਲਾਨਿਆ, ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸਕੱਤਰ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ ਨੇ ਕਿਹਾ ਕਿ ਪਾਰਟੀ ਨੇ ਮੇਹਨਤੀ ਵਰਕਰ ਨੂੰ ਬਣਦਾ ਸਨਮਾਨ ਦਿੱਤਾ ਹੈ ਇਸ ਮੌਕੇ ਓਹਨਾ ਨੇ ਮੁਬਾਰਕਾਂ ਦਿੰਦੇ ਹੋਏ ਉਮੀਦ ਜਤਾਈ ਕਿ ਸ਼ਰਨਪਾਲ ਸਿੰਘ ਮੱਕੜ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ| ਇਸ ਮੌਕੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਅਹੁਦੇਦਾਰਾਂ, ਵਲੰਟੀਅਰ ਸਾਥੀਆਂ ਅਤੇ ਸ਼ੁਭ ਚਿੰਤਕਾ ਨੇ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਪਾਰਟੀ ਨੇ ਸਾਡੇ ਸਾਥੀ ਨੂੰ ਅਹਿਮ ਜਿੰਮੇਵਾਰੀ ਦੇ ਕੇ ਸਾਡਾ ਮਾਣ ਵਧਾਇਆ ਹੈ|
ਸ਼ਰਨਪਾਲ ਸਿੰਘ ਮੱਕੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਹਿਤ ਸਾਰੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਲਈ ਦਿਨ ਰਾਤ ਮਿਹਨਤ ਕਰਕੇ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ|ਇਸ ਦੌਰਾਨ ਓਹਨਾ ਨੇ ਜ਼ਿਲ੍ਹਾ ਅਹੁਦੇਦਾਰ ਅਤੇ ਵਲੰਟੀਅਰ ਸਾਥੀਆਂ ਦਾ ਹਰ ਮੁਸ਼ਕਿਲ ਸਮੇ ਵਿੱਚ ਸਾਥ ਦੇਣ ਦੇ ਲਈ ਧੰਨਵਾਦ ਕੀਤਾ|
टिप्पणियाँ
एक टिप्पणी भेजें