ਲੁਧਿਆਣਾ ਜਰਨਲਿਸਟ ਕਲੱਬ ਦੀ ਕਾਰਜਕਾਰਨੀ ਦਾ ਐਲਾਨ


ਲੁਧਿਆਣਾ ਜਰਨਲਿਸਟ ਕਲੱਬ ਦੀ ਕਾਰਜਕਾਰਨੀ ਦਾ ਐਲਾਨ
-----------------------------------------
ਲੁਧਿਆਣਾ, 29 ਅਪ੍ਰੈਲ (ਮਨਜੀਤ ਸਿੰਘ ਰੋਮਾਣਾ) ਅੱਜ ਲੁਧਿਆਣਾ ਜਰਨਲਿਸਟ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਸ਼੍ਰੀ ਵਰਿੰਦਰ ਕੁਮਾਰ ਸਹਿਗਲ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਨੈਲ ਸਿੰਘ ਨਗਰ, ਗਿੱਲ ਰੋਡ ‘ਚ ਸਥਿਤ ਉਨਾ ਦੇ ਦਫਤਰ ਵਿਖੇ ਹੋਈ। ਇਸ ਮੋਕੇ ਤੇ ਕਲੱਬ ਦੇ ਮੈਂਬਰਾਂ ਵਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਲੱਬ ਦੇ ਪ੍ਰਧਾਨ ਵਰਿੰਦਰ
ਕੁਮਾਰ ਵਲੋਂ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ ਜਿਸ ਅਨੁਸਾਰ ਸ਼੍ਰੀ ਅਸੋਕ ਪੁਰੀ ਨੂੰ ਵਾਈਸ ਚੇਅਰਮੈਨ, ਗੁਰਮੀਤ ਸਿੰਘ ਨਿੱਝਰ ਨੂੰ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਰੋਮਾਣਾ ਨੂੰ ਜਨਰਲ ਸਕੱਤਰ, ਇੰਦਰਪਾਲ ਸਿੰਘ ਧੁੰਨਾਂ ਨੂੰ ਪ੍ਰਚਾਰ ਸਕਤੱਰ ਅਤੇ
ਬੁਲਾਰਾ, ਰਘਵੀਰ ਸਿੰਘ ਨੂੰ ਖਜਾਨਚੀ, ਐਡ. ਹਰਜੀਤ ਸਿੰਘ ਨੂੰ ਲੀਗਲ ਐਡਵਾਈਜ਼ਰ, ਅਜੇ ਪਾਹਵਾ ਨੂੰ ਸਕੱਤਰ, ਸੂਰਜ ਨੂੰ ਪੀ.ਆਰ.ਓ., ਪਵਨ ਕੁਮਾਰ, ਅਸੋਕ ਵਰਮਾ ਤੇ ਰਾਜੇਸ਼ ਅਹੂਜਾ ਨੂੰ ਮੀਤ ਪ੍ਰਧਾਨ ਅਤੇ ਦਰਸ਼ਨ ਸਿੰਘ ਸੱਪਲ ਨੂੰ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੋਕੇ ਤੇ ਸੰਬੋਧਨ ਕਰਦੇ ਹੋਏ ਪ੍ਰਧਾਨ ਵਰਿੰਦਰ ਕੁਮਾਰ ਨੇ ਕਿਹਾ ਕਿ ਇਸ ਕਲੱਬ ਦਾ ਮੁੱਖ ਏਜੰਡਾ ਲੁਧਿਆਣਾ ਦੇ ਪੱਤਰਕਾਰਾਂ ਲਈ ਚੰਡੀਗੜ੍ਹ ਅਤੇ ਜਲੰਧਰ ਦੀ ਤਰਾਂ ਪ੍ਰੈਸ
ਕਲੱਬ ਬਣਾਉਣਾ ਹੈ, ਜਿਸ ਦੀ ਪ੍ਰਾਪਤੀ ਲਈ ਹੋਰ ਜੱਥੇਬੰਦੀਆਂ ਦੇ ਅਹੁਦੇਦਾਰਾਂ ਦੇ
ਸਹਿਯੋਗ ਨਾਲ ਪੰਜਾਬ ਸਰਕਾਰ ਤੱਕ ਪੁਹੰਚ ਕੀਤੀ ਜਾਵੇਗੀ ਅਤੇ ਇਸ ਅਧੂਰੇ ਪਏ ਕਾਰਜ ਨੂੰ ਪੂਰਾ ਕਰਨ ਲਈ ਪੁਰਜੋਰ ਯਤਨ ਕੀਤੇ ਜਾਣਗੇ। ਮੀਟਿੰਗ ਵਿੱਚ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਲੱਬ ਦੇ ਕਿਸੇ ਵੀ ਮੈਂਬਰ ਨੂੰ ਕੋਈ ਸਮਸਿਆ ਆਉਂਦੀ ਹੈ ਤਾਂ ਸਾਰੇ ਮੈਂਬਰ ਇਕਜੁੱਟ ਹੋ ਕੇ ਉਸ ਦੀ ਮਦਦ ਲਈ ਉਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ। ਇਹ ਵੀ ਫੈਸਲਾ ਕੀਤਾ ਗਿਆ ਕਿ ਕਲੱਬ ਦਾ ਵਿਸਥਾਰ ਕਰਦੇ ਸਮੇਂ ਸਾਫ ਸੁਥਰੇ ਅਕਸ ਵਾਲੇ ਪੱਤਰਕਾਰਾਂ ਨੂੰ ਮੈਂਬਰ ਬਣਾਇਆ ਜਾਵੇਗਾ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ