ਸਵਰਗੀ ਮਨਮੋਹਨ ਸਿੰਘ ਦੇ ਦੇਹਾਂਤ 'ਤੇ 7 ਦਿਨਾਂ ਦਾ ਰਾਸ਼ਟਰੀ ਸੋਗ, ਪਰ ਦਿਲਜੀਤ ਦੁਸਾਂਝ ਦੇ ਸ਼ੋਅ 'ਤੇ ਕਾਂਗਰਸ ਦੀ ਚੁੱਪੀ ਸਵਾਲੀਆ ਨਿਸ਼ਾਨ - ਰਜਨੀਸ਼ ਧੀਮਾਨ
ਸਵਰਗੀ ਮਨਮੋਹਨ ਸਿੰਘ ਦੇ ਦੇਹਾਂਤ 'ਤੇ 7 ਦਿਨਾਂ ਦਾ ਰਾਸ਼ਟਰੀ ਸੋਗ, ਪਰ ਦਿਲਜੀਤ ਦੁਸਾਂਝ ਦੇ ਸ਼ੋਅ 'ਤੇ ਕਾਂਗਰਸ ਦੀ ਚੁੱਪੀ ਸਵਾਲੀਆ ਨਿਸ਼ਾਨ - ਰਜਨੀਸ਼ ਧੀਮਾਨ
ਲੁਧਿਆਣਾ 30 ਦਸੰਬਰ (ਮਨਜੀਤ ਸਿੰਘ ਰੋਮਾਣਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਮਨਮੋਹਨ ਸਿੰਘ ਦੇ ਦੇਹਾਂਤ ‘ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਪੂਰੇ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਕਰਵਾਇਆ ਜਾ ਰਿਹਾ ਹੈ। ਨਵੇਂ ਸਾਲ ਦੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਦਿਲਜੀਤ ਦੋਸਾਂਝ ਦਾ ਵੱਡੇ ਪੱਧਰ ਦੇ ਪ੍ਰੋਗਰਾਮ ਲੁਧਿਆਣਾ 'ਚ ਕਰਵਾਇਆ ਜਾ ਰਿਹਾ ਹੈ ਅਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਚੁੱਪ ਬੈਠੇ ਹਨ। ਇਸ ਪ੍ਰੋਗਰਾਮ ਨੂੰ ਰੱਦ ਕਰਨ ਸਬੰਧੀ ਹਾਲੇ ਤੱਕ ਉਨ੍ਹਾਂ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ ਜਦੋਂਕਿ ਲੁਧਿਆਣਾ ਦੇ ਸਾਰੇ ਵੱਡੇ ਕਲੱਬਾਂ ਅਤੇ ਹੋਟਲਾਂ ਵਿਚ ਪ੍ਰੋਗਰਾਮ ਕਰਵਾਉਣ 'ਤੇ ਡੀ ਸੀ ਵਲੋ ਪਾਬੰਦੀ ਲਗਾ ਦਿੱਤੀ ਗਈ ਹੈ, ਉਪਰੋਕਤ ਸ਼ਬਦ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ | ਧੀਮਾਨ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ ਅਤੇ ਹੋਰ ਕਾਂਗਰਸੀ ਆਗੂ ਮਨਮੋਹਨ ਸਿੰਘ ਦੇ ਦੇਹਾਂਤ ਸਬੰਧੀ ਰਾਜਘਾਟ ਵਿਖੇ ਅੰਤਿਮ ਸੰਸਕਾਰ ਕਰਨ ਦੀ ਇਜਾਜ਼ਤ ਨਾ ਦੇਣ ਲਈ ਕੇਂਦਰ ਸਰਕਾਰ ਦੀ ਨਿੰਦਾ ਕਰ ਰਹੇ ਹਨ। ਪਰ ਦਲਜੀਤ ਦੁਸਾਂਝ ਦੇ ਲੁਧਿਆਣਾ ਵਿੱਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਸਾਰਿਆਂ ਨੇ ਚੁੱਪੀ ਧਾਰੀ ਹੋਈ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਵੱਲੋਂ ਦੇਸ਼ ਦੀ ਭਲਾਈ ਲਈ ਕੀਤੇ ਕੰਮਾਂ ਨੂੰ ਦੇਖਦੇ ਹੋਏ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕਰ ਉਹਨਾਂ ਪ੍ਰਤੀ ਕੇਂਦਰ ਸਰਕਾਰ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਹੈ ਜਦਕਿ ਕਾਂਗਰਸ ਅਤੇ ਅਰਵਿੰਦ ਕੇਜਰੀਵਾਲ ਅਖੌਤੀ ਮਨਘੜਤ ਬਿਆਨ ਦੇ ਕੇ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ।
टिप्पणियाँ
एक टिप्पणी भेजें