ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ 'ਚ ਬੂਟੇ ਲਗਾਏ ਗਏ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ 'ਚ ਬੂਟੇ ਲਗਾਏ ਗਏ - ਵਾਤਾਵਰਨ ਤੇ ਚੌਗਿਰਦੇ ਦੀ ਰਾਖੀ ਲਈ 30 ਸਤੰਬਰ ਤੱਕ ਜਾਰੀ ਰਹੇਗੀ ਪੌਦਾਰੋਪਣ ਮੁਹਿੰਮ ਲੁਧਿਆਣਾ, 20 ਜੁਲਾਈ (ਮਨਜੀਤ ਸਿੰਘ ਰੋਮਾਣਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮ ਦੇ ਰੁੱਖਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਮਨਜਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇੇ ਵੱਡੇ ਪੱਧਰ 'ਤੇ ਦਰਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਅਤੇ ਚੌਗਿਰਦੇ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਹਵਾਲਾ ਦਿੰਦਿਆਂ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਅਤੇ ਦਿਸ਼ਾ-ਨਿਜਦੇਸ਼ਾ ਅਨੁਸਾਰ ਜਿਲ੍ਹਾ...