ਜਨਕਪੁਰੀ 'ਚ ਗੰਦਗੀ ਦੇ ਲੱਗੇ ਢੇਰਾਂ ਤੋਂ ਦੁਕਾਨਦਾਰ ਪਰੇਸ਼ਾਨ

ਜਨਕਪੁਰੀ 'ਚ ਗੰਦਗੀ ਦੇ ਲੱਗੇ ਢੇਰਾਂ ਤੋਂ ਦੁਕਾਨਦਾਰ ਪਰੇਸ਼ਾਨ

ਲੁਧਿਆਣ 17 ਸਤੰਬਰ (ਮਨਜੀਤ ਸਿੰਘ ਰੋਮਾਣਾ) ਚੀਮਾ ਚੌਂਕ ਦੇ ਨਜਦੀਕ ਸਥਿਤ ਜਨਕਪੁਰੀ ਦੀ ਮੇਨ ਮਾਰਕੀਟ ਵਿੱਚ ਥਾਂ ਥਾਂ ਗੰਦਗੀ ਦੇ ਢੇਰ ਲੱਗਣ ਨਾਲ ਦੁਕਾਨਦਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਨੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਅਤੇ ਇਲਾਕਾ ਕੌਂਸਲਰ ਤੋਂ ਮੇਨ ਮਾਰਕੀਟ ਦੀ ਸਫਾਈ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਦੁਕਾਨਦਾਰ ਆਪਣਾ ਕਾਰੋਬਾਰ ਕਰ ਸਕਣ।
ਜਾਣਕਾਰੀ ਦੇ ਅਨੁਸਾਰ ਜਨਕਪੁਰੀ ਮੇਨ ਮਾਰਕੀਟ ਗੁਰੂ ਅੰਗਦ ਦੇਵ ਗੁਰਦੁਆਰਾ ਸਾਹਿਬ ਦੇ ਸਾਹਮਣੇ ਗੁਰਮੁਖ ਸਿੰਘ ਮਾਰਕੀਟ ਦੇ ਦੁਕਾਨਦਾਰ ਪੰਕਜ ਕੁਮਾਰ, ਗੁਰਦੀਪ ਸਿੰਘ ਭਾਟੀਆ, ਗੁਰਲੀਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨਾਂ ਦੇ ਆਸ ਪਾਸ ਗੰਦਗੀ ਦੇ ਢੇਰ ਲੱਗੇ ਹੋਏ ਹਨ। ਗੰਦਗੀ ਦੇ ਲੱਗੇ ਢੇਰਾਂ ਤੋਂ ਆ ਰਹੀ ਬਦਬੂ ਸਾਰੀ ਮਾਰਕੀਟ ਵਿੱਚ ਫੈਲ ਰਹੀ ਹੈ। ਜਿਸ ਨਾਲ ਗਾਹਕ ਗੰਦਗੀ ਤੋਂ ਆ ਰਹੀ ਬਦਬੂ ਕਾਰਣ ਉਨ੍ਹਾਂ ਦੀਆਂ ਦੁਕਾਨਾਂ ਤੇ ਨਹੀਂ ਆ ਰਹੇ ਤੇ ਉਨ੍ਹਾਂ ਨੂੰ ਆਰਥਿਕ ਨੁਕਸਾਨ ਚੱਲਣ ਪੇ ਰਿਹਾ ਹੈ। ਦੁਕਾਨਦਾਰਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਅਤੇ ਇਲਾਕੇ ਦੇ ਕੌਂਸਲਰ ਤੋਂ ਮਾਰਕੀਟ ਵਿੱਚ ਲੱਗੇ ਗੰਦਗੀ ਦੇ ਢੇਰ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਗੇ ਫੈਸਟੀਵਲ ਸੀਜ਼ਨ ਸ਼ੁਰੂ ਹੋ ਰਿਹਾ ਅਗਰ ਇਨ੍ਹਾਂ ਗੰਦਗੀ ਦੇ ਢੇਰਾਂ ਨੂੰ ਨਾ ਹਟਾਇਆ ਗਿਆ ਤਾਂ ਉਨ੍ਹਾਂ ਨੂੰ ਕਾਫੀ ਆਰਥਿਕ ਨੁਕਸਾਨ ਹੋ ਸਕਦਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ