ਆਮ ਆਦਮੀ ਪਾਰਟੀ ਯੂਥ ਵਿੰਗ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਖੂਨਦਾਨ ਕੈਂਪਾਂ ਨਾਲ ਮਨਾਇਆ ਜਾਵੇਗਾ
ਆਮ ਆਦਮੀ ਪਾਰਟੀ ਯੂਥ ਵਿੰਗ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਖੂਨਦਾਨ ਕੈਂਪਾਂ ਨਾਲ ਮਨਾਇਆ ਜਾਵੇਗਾ
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਬਲੱਡ ਡੋਨੇਸ਼ਨ ਕੈਂਪ ਲਗਾਏ ਜਾਣਗੇ: ਪਰਮਿੰਦਰ ਸਿੰਘ ਸੰਧੂ
ਲੁਧਿਆਣਾ 27 ਸਤੰਬਰ (ਮਨਜੀਤ ਸਿੰਘ ਰੋਮਾਣਾ) ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਖੂਨਦਾਨ ਨਾਲ ਮਨਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਾਰਟੀ ਹਾਈ ਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਐਤਵਾਰ ਨੂੰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਬਲੱਡ ਡੋਨੇਸ਼ਨ ਕੈਂਪ ਆਯੋਜਿਤ ਕੀਤੇ ਜਾਣਗੇ, ਜੋ ਸ਼ਹੀਦ ਭਗਤ ਸਿੰਘ ਜੀ ਨੂੰ ਸਮਰਪਿਤ ਹੋਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਮਾਲਵਾ ਸੈਂਟਰਲ ਜ਼ੋਨ ਦੇ ਪ੍ਰਧਾਨ ਸ. ਪਰਮਿੰਦਰ ਸਿੰਘ ਸੰਧੂ ਨੇ ਦਿੱਤੀ।
ਸ. ਸੰਧੂ ਨੇ ਦੱਸਿਆ ਕਿ ਮਾਲਵਾ ਜ਼ੋਨ ਵਿੱਚ ਇਹ ਕੈਂਪ ਵੱਡੇ ਪੱਧਰ 'ਤੇ ਲਗਾਏ ਜਾਣਗੇ, ਜਿਸ ਵਿੱਚ ਹਜ਼ਾਰਾਂ ਨੌਜਵਾਨ ਭਾਗ ਲੈ ਕੇ ਖੂਨਦਾਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਯੂਥ ਵਿੰਗ ਸ਼ਹੀਦ ਭਗਤ ਸਿੰਘ ਜੀ ਨੂੰ ਆਪਣਾ ਆਈਡਲ ਮੰਨਦਾ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਕੁਰਬਾਨੀ ਤੋਂ ਪ੍ਰੇਰਿਤ ਹੋ ਕੇ ਸਮਾਜ ਭਲਾਈ ਲਈ ਕੰਮ ਕਰਦਾ ਹੈ। ਪਿਛਲੇ ਸਮੇਂ ਵਿੱਚ ਵੀ ਯੂਥ ਵਿੰਗ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਅਤੇ ਗਰੀਬਾਂ ਲਈ ਰਾਹਤ ਕੈਂਪਾਂ ਵਰਗੇ ਸੇਵਾ ਕਾਰਜਾਂ ਵਿੱਚ ਅਗਵਾਈ ਕੀਤੀ ਹੈ। ਇਸ ਵਾਰ ਨੌਜਵਾਨ ਵੱਡੇ ਉਤਸ਼ਾਹ ਨਾਲ ਖੂਨਦਾਨ ਕਰਕੇ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਬਚਾਉਣ ਵਿੱਚ ਯੋਗਦਾਨ ਪਾਉਣਗੇ, ਜਿਨ੍ਹਾਂ ਨੂੰ ਤੁਰੰਤ ਖੂਨ ਦੀ ਲੋੜ ਪੈਂਦੀ ਹੈ।
ਉਨ੍ਹਾਂ ਨੇ ਜ਼ੋਰ ਦੇ ਕੇ ਆਖਿਆ ਕਿ ਇਹ ਕੈਂਪ ਸਿਰਫ਼ ਇੱਕ ਸਮਾਗਮ ਨਹੀਂ, ਬਲਕਿ ਇੱਕ ਸੰਦੇਸ਼ ਹੈ ਕਿ ਪੰਜਾਬ ਦਾ ਯੂਥ ਸ਼ਹੀਦ ਭਗਤ ਸਿੰਘ ਜੀ ਦੇ ਰਾਹ 'ਤੇ ਚੱਲਦਿਆਂ ਕੌਮ ਅਤੇ ਸਮਾਜ ਦੀ ਭਲਾਈ ਲਈ ਹਮੇਸ਼ਾ ਤਿਆਰ ਹੈ।
टिप्पणियाँ
एक टिप्पणी भेजें