ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਨੇ ਵਰਿੰਦਰ ਸਹਿਗਲ ਨੂੰ ਕੀਤਾ ਪ੍ਰੈਸ ਸਕੱਤਰ ਨਿਯੁਕਤ

ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਨੇ ਵਰਿੰਦਰ ਸਹਿਗਲ ਨੂੰ ਕੀਤਾ ਪ੍ਰੈਸ ਸਕੱਤਰ ਨਿਯੁਕਤ 

ਲੁਧਿਆਣਾ 20 ਸਤੰਬਰ (ਮਨਜੀਤ ਸਿੰਘ ਰੋਮਾਣਾ) ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਨੇ ਲੁਧਿਆਣਾ ਇਕਾਈ ਦਾ ਵਿਸਥਾਰ ਕਰਦੇ ਹੋਏ ਆਪਣੇ ਇੱਕ ਮਤੇ ਵਿੱਚ ਲੇਖਕ ਅਤੇ ਸਮਾਜ ਸੇਵੀ ਵਰਿੰਦਰ ਸਹਿਗਲ ਨੂੰ ਯੂਨੀਅਨ ਦਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਹੈ। ਇਹ ਮਤਾ ਪਾਉਣ ਉਪਰੰਤ ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁਲਾਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰ ਸੰਸਥਾ ਵਿੱਚ ਚਾਹੇ ਸਰਕਾਰੀ ਹੋਵੇ ਜਾਂ ਪ੍ਰਾਈਵੇਟ ਪ੍ਰੈਸ ਸਕੱਤਰ ਦੀ ਭੂਮਿਕਾ ਅਹਿਮ ਹੁੰਦੀ ਹੈ ਤੇ ਸੰਸਥਾਵਾਂ ਦੀਆਂ ਗਤੀਵਿਧੀਆਂ ਬਾਰੇ ਲੋਕਾਂ ਨੂੰ ਸਮਝਾਉਣ ਵਿਚ ਵੀ ਅਹਿਮ ਰੋਲ ਹੁੰਦਾ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਨੇ ਵਰਿੰਦਰ ਸਹਿਗਲ ਦੇ ਮੋਢਿਆਂ ਤੇ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਤੇ ਆਸ ਪ੍ਰਗਟਾਈ ਕਿ ਵਰਿੰਦਰ ਸਹਿਗਲ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਇੰਨਾਂ ਤੋਂ ਇਲਾਵਾ ਯੂਨੀਅਨ ਦੇ ਜਥੇਬੰਦਕ ਸਕੱਤਰ ਅਤੇ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਮੁਕੰਦਪੁਰ ਅਤੇ ਨਵਪ੍ਰੀਤ ਸਿੰਘ ਕਲਸੀ ਨੇ ਵੀ ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਵਰਿੰਦਰ ਸਹਿਗਲ ਹੋਰਾਂ ਦੀ ਨਿਯੁਕਤੀ ਨਾਲ ਯੂਨੀਅਨ ਦੀਆਂ ਗਤੀਵਿਧੀਆਂ ਜਿੱਥੇ ਤੇਜ਼ ਰਫ਼ਤਾਰ ਨਾਲ ਅੱਗੇ ਵੱਧਣਗੀਆਂ ਉਥੇ ਵੱਧ ਤੋਂ ਵੱਧ ਲੋਕਾਂ ਤੱਕ ਕਿਸਾਨਾਂ ਦੀਆ ਸਮੱਸਿਆਵਾਂ ਦੀ ਆਵਾਜ਼ ਵੀ ਪਹੁੰਚੇਗੀ, ਜਿਸ ਆਵਾਜ਼ ਨੂੰ ਸਰਕਾਰੀ ਤੰਤਰ ਅਕਸਰ ਦਬਾਉਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਇਸ ਮੌਕੇ ਆਪਣੀ ਨਿਯੁਕਤੀ ਤੋਂ ਬਾਅਦ ਪ੍ਰੈਸ ਸਕੱਤਰ ਵਰਿੰਦਰ ਸਹਿਗਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਯੂਨੀਅਨ ਦੀ ਸਮੁੱਚੀ ਹਾਈ ਕਮਾਂਡ ਦਾ, ਸੂਬਾ ਪ੍ਰਧਾਨ ਓਂਕਾਰ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁਲਾਰ ਦਾ ਜਿਥੇ ਵਿਸ਼ੇਸ਼ ਧੰਨਵਾਦ ਕੀਤਾ ਉੱਥੇ ਨਾਲ ਹੀ ਇਸ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਵੀ ਦਿਵਾਇਆ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਲਈ ਉਹ ਸੰਘਰਸ਼ੀਲ ਰਹਿਣਗੇ ਤੇ ਯੂਨੀਅਨ ਦਾ ਮਜ਼ਬੂਤ ਪੱਖ ਹਰ ਧਰਾਤਲ ਤੇ ਰੱਖਣਗੇ। ਉਹਨਾਂ ਅੱਗੇ ਕਿਹਾ ਕਿ ਕਈ ਮੁੱਦਿਆਂ ਤੇ ਕਿਸਾਨੀ ਮੰਗਾਂ ਰੱਖਦੇ ਸਮੇਂ ਪੱਖ ਕਮਜ਼ੋਰ ਰਹਿ ਜਾਂਦਾ ਹੈ ਜਿਸ ਕਾਰਨ ਸਰਕਾਰਾਂ ਉਹਨਾਂ ਵੱਲ ਖਾਸ ਤਵੱਜੋ ਨਹੀਂ ਦਿੰਦੀਆਂ, ਜਿਸ ਕਾਰਨ ਬਹੁਤੀਆਂ ਮੰਗਾਂ ਦਬਾ ਦਿੱਤੀਆਂ ਜਾਂਦੀਆਂ ਹਨ ਪਰੰਤੂ ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਵੱਲੋਂ ਚੁੱਕੇ ਜਾਂਦੇ ਅਹਿਮ ਕਿਸਾਨੀ ਮੁੱਦਿਆਂ ਕਾਰਨ ਹੀ ਅੱਜ ਮੈਂ ਇਸ ਭਾਰਤੀ ਕਿਸਾਨ ਯੂਨੀਅਨ ਦਾ ਪ੍ਰੈਸ ਸਕੱਤਰ ਦਾ ਅਹੁੱਦਾ ਸੰਭਾਲਣ ਲਈ ਤਿਆਰ ਹੋਇਆ ਹਾਂ। ਮੈਨੂੰ ਖੁਸ਼ੀ ਹੈ ਕਿ ਯੂਨੀਅਨ ਹਾਈ ਕਮਾਂਡ ਨੇ ਜਿੱਥੇ ਮੇਰੇ ਤੇ ਭਰੋਸਾ ਕੀਤਾ ਮੈਂ ਵੀ ਆਪਣੀਆਂ ਸੇਵਾਵਾਂ ਤਨ ਮਨ ਧਨ ਨਾਲ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ। ਇਸ ਮੌਕੇ ਇਹਨਾਂ ਤੋਂ ਇਲਾਵਾ ਪਾਰਟੀ ਹਾਈ ਕਮਾਂਡ ਦੀ ਸੀਨੀਅਰ ਲੀਡਰਸ਼ਿਪ ਅਤੇ ਯੂਨੀਅਨ ਦੇ ਆਗੂ ਵੀ ਸ਼ਾਮਿਲ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ