ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ ਦਿੱਲੀ ਗੁਰਦੁਆਰਾ ਕਮੇਟੀ ਵਫਦ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਬਾਰੇ ਐਡਵੋਕੇਟ ਧਾਮੀ ਨਾਲ ਵਿਚਾਰਾਂਇਤਿਹਾਸਕ ਦਿਹਾੜਾ ਵੱਡੀ ਪੱਧਰ ’ਤੇ ਮਨਾਉਣਾ ਸਿੱਖ ਕੌਮ ਦੀ ਸਾਂਝੀ ਜ਼ਿੰਮੇਵਾਰੀ: ਹਰਮੀਤ ਸਿੰਘ ਕਾਲਕਾ, ਕਾਹਲੋਂ
ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ ਦਿੱਲੀ ਗੁਰਦੁਆਰਾ ਕਮੇਟੀ ਵਫਦ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਬਾਰੇ ਐਡਵੋਕੇਟ ਧਾਮੀ ਨਾਲ ਵਿਚਾਰਾਂ
ਇਤਿਹਾਸਕ ਦਿਹਾੜਾ ਵੱਡੀ ਪੱਧਰ ’ਤੇ ਮਨਾਉਣਾ ਸਿੱਖ ਕੌਮ ਦੀ ਸਾਂਝੀ ਜ਼ਿੰਮੇਵਾਰੀ: ਹਰਮੀਤ ਸਿੰਘ ਕਾਲਕਾ, ਕਾਹਲੋਂ
ਨਵੀਂ ਦਿੱਲੀ 9 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਦਿਹਾੜਾ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਅੱਜ ਅੰਮ੍ਰਿਤਸਰ ਵਿਚ ਵਫਦ ਦੀ ਮੁਲਾਕਾਤ ਦੌਰਾਨ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਐਡਵੋਕੇਟ ਧਾਮੀ ਨੂੰ ਇਹ ਦਿਹਾੜਾ ਰਲ ਮਿਲ ਕੇ ਇਤਿਹਾਸਕ ਪੱਧਰ ’ਤੇ ਮਨਾਉਣ ਵਾਸਤੇ ਅਪੀਲ ਕੀਤੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਭ ਤੋਂ ਵੱਡੀ ਸੰਸਥਾ ਹੈ ਤੇ ਇਸਨੂੰ ਇਹ ਇਤਿਹਾਸਕ ਦਿਹਾੜਾ ਮਨਾਉਣ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਕਿਉਂਕਿ ਗੁਰੂ ਸਾਹਿਬ ਦੀ ਸ਼ਹਾਦਤ ਤੇ ਉਹਨਾਂ ਦਾ ਅੰਤਿਮ ਸਸਕਾਰ ਦਿੱਲੀ ਵਿਚ ਹੀ ਹੋਇਆ ਸੀ ਜਿਥੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਹਨ।
ਉਹਨਾਂ ਨੇ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਕਿ 23, 24 ਅਤੇ 25 ਨਵੰਬਰ ਨੂੰ ਲਾਲ ਕਿਲ੍ਹੇ ’ਤੇ ਵੱਡੇ ਸਮਾਗਮ ਹੋ ਰਹੇ ਹਨ ਜਿਸ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਆਪ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰੇਗੀ ਕਿ ਇਹਨਾਂ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਉਹਨਾਂ ਨੇ ਹੁਣ ਦੇ ਸਹਿਯੋਗ ਲਈ ਐਡਵੋਕੇਟ ਧਾਮੀ ਦਾ ਧੰਨਵਾਦ ਵੀ ਕੀਤਾ।
टिप्पणियाँ
एक टिप्पणी भेजें