ਕੇਂਦਰ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਮੌਕੇ ਬੰਦੀ ਸਿੰਘਾਂ ਨੂੰ ਕਰੇ ਰਿਹਾਅ : ਬੀਬੀ ਰਣਜੀਤ ਕੌਰ


ਕੇਂਦਰ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਮੌਕੇ ਬੰਦੀ ਸਿੰਘਾਂ ਨੂੰ ਕਰੇ ਰਿਹਾਅ : ਬੀਬੀ ਰਣਜੀਤ ਕੌਰ 

ਨਵੀਂ ਦਿੱਲੀ 22 ਅਕਤੂਬਰ ( ਮਨਜੀਤ ਸਿੰਘ ਰੋਮਾਣਾ) ਸਿੱਖ ਪੰਥ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ਉਪਰ ਜੂਨ 1984 ਵਿਚ ਕਾਂਗਰਸ ਦੀ ਤੱਤਕਾਲੀ ਸਰਕਾਰ ਵਲੋਂ ਕੀਤੇ ਗਏ ਫੌਜੀ ਹਮਲੇ ਨੇ ਪੰਥ ਵਿਚ ਗੁੱਸੇ ਅਤੇ ਰੋਸ ਦੀ ਲਹਿਰ ਫੈਲਾ ਦਿੱਤੀ ਸੀ ਜਿਸ ਨੂੰ ਨਾ ਸਹਾਰਦੇ ਹੋਏ ਵਡੀ ਗਿਣਤੀ ਵਿਚ ਨੌਜੁਆਨਾਂ ਨੇ ਬਗਾਵਤ ਕਰ ਦਿੱਤੀ ਸੀ । ਫੌਜੀ ਹਮਲੇ ਦੇ ਰੋਸ ਵਿਰੁੱਧ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੇ ਤੱਤਕਾਲੀ ਪ੍ਰਧਾਨਮੰਤਰੀ ਨੂੰ ਆਪਣੇ ਹੱਥੀ ਸਜ਼ਾ ਦੇ ਕੇ ਸਿੱਖ ਪੰਥ ਦੀ ਮਰਿਆਦਾ ਨੂੰ ਕਾਇਮ ਰੱਖਿਆ ਸੀ । ਉਪਰੰਤ ਵਡੀ ਗਿਣਤੀ ਵਿਚ ਸਿੱਖ ਨੌਜੁਆਨਾਂ ਨੂੰ ਚੁੱਕ ਚੁੱਕ ਲਾਪਤਾ ਕਰ ਦਿੱਤਾ ਜਾ ਰਿਹਾ ਸੀ ਜਿਸ ਕਰਕੇ ਨੌਜੁਆਨਾਂ ਨੇ ਦੋਸ਼ੀਆਂ ਨੂੰ ਸੋਧੀਆ ਸੀ ਜਿਨ੍ਹਾਂ ਵਿਚ ਕੁਝ ਸਿੰਘ ਬੰਦੀ ਬਨਾਏ ਗਏ ਸਨ ਤੇ ਓਹ ਆਪਣੀ ਬਣਦੀ ਸਜ਼ਾ ਤੋਂ ਵੀਂ ਵੱਧ ਸਜ਼ਾ ਜੇਲ੍ਹਾਂ ਅੰਦਰ ਭੁਗਤ ਚੁੱਕੇ ਹਨ ਜਿਸ ਕਰਕੇ ਉਨ੍ਹਾਂ ਦੀ ਪੂਰੀ ਜੁਆਨੀ ਜੇਲ੍ਹਾਂ ਅੰਦਰ ਬਤੀਤ ਹੋ ਗਈ ਹੈ । ਸਾਡੀ ਸਰਕਾਰ ਨੂੰ ਅਪੀਲ ਹੈ ਕਿ ਸਿੱਖ ਪੰਥ ਦੀ ਇਕ ਵਡੀ ਮੰਗ ਇੰਨ੍ਹਾ ਬੰਦੀ ਸਿੰਘਾਂ ਨੂੰ ਰਿਹਾਅ ਕਰਣ ਦੀ ਹੈ ਤੇ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਿੱਖ ਪੰਥ ਦੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅੰਨਿਨ ਸਿੱਖ ਭਾਈ ਸਤੀ ਦਾਸ ਜੀ, ਭਾਈ ਮਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸਾਕੇ ਮੌਕੇ ਇੰਨ੍ਹਾ ਨੂੰ ਵਾਪਿਸ ਮੁਖਧਾਰਾ ਅੰਦਰ ਲੈਕੇ ਆਉਣ ਲਈ ਇੰਨ੍ਹਾ ਦੀ ਰਿਹਾਈ ਨੂੰ ਸੰਭਵ ਬਣਾਇਆ ਜਾਏ ਤੇ ਇਹ ਕੇਂਦਰ ਵਲੋਂ ਗੁਰੂ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ।

ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਜੀਟੀਬੀਟੀ ਦੇ ਚੇਅਰਮੈਨ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕੀਤਾ ।. 

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ