ਵਿਰੋਧੀ ਪਾਰਟੀਆਂ ਨੂੰ ਬਿਆਨਬਾਜ਼ੀ ਤੋਂ ਇਲਾਵਾ ਕੋਈ ਕੰਮ ਨਹੀਂ ਕਰ ਰਹੇ : ਪੁਨੀਤ ਸਾਹਨੀ
ਵਿਰੋਧੀ ਪਾਰਟੀਆਂ ਨੂੰ ਬਿਆਨਬਾਜ਼ੀ ਤੋਂ ਇਲਾਵਾ ਕੋਈ ਕੰਮ ਨਹੀਂ ਕਰ ਰਹੇ: ਪੁਨੀਤ ਸਾਹਨੀ
ਲੁਧਿਆਣਾ 5 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਪੰਜਾਬ ਵਿੱਚ ਹਾਲੀਆ ਹੜ੍ਹ ਦੀ ਤਬਾਹੀ ਨੂੰ ਦੇਖਦੇ ਹੋਏ ਡਿਸਟਰਿਕਟ ਮੀਡੀਆ ਇੰਚਾਰਜ ਲੁਧਿਆਣਾ ਪੁਨੀਤ ਸਾਹਨੀ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਨੂੰ ਬਿਆਨਬਾਜ਼ੀ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਆ ਰਿਹਾ, ਜਦਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਨਾਲ ਪੀੜਤਾਂ ਨੂੰ ਤੁਰੰਤ ਮਦਦ ਮਿਲ ਰਹੀ ਹੈ।
ਸਾਹਨੀ ਨੇ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਤਾਇਨਾਤ ਕੀਤੇ ਗਏ ਹਨ, ਜਿੱਥੇ ਲੋਕਾਂ ਤੱਕ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਮੱਗਰੀ ਨੂੰ ਸਮੇਂ ਸਿਰ ਪਹੁੰਚਾਇਆ ਜਾ ਰਿਹਾ ਹੈ। ਪਸ਼ੂਆਂ ਦੇ ਚਾਰੇ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਪਸ਼ੂ ਮਾਲਕਾਂ ਤੱਕ ਖੁਰਾਕ ਅਤੇ ਹੋਰ ਸਹਾਇਤਾ ਪੂਰੀ ਵਿਵਸਥਾ ਨਾਲ ਪਹੁੰਚਾਈ ਜਾ ਰਹੀ ਹੈ। ਹੜ੍ਹ ਨੂੰ ਕੰਟਰੋਲ ਕਰਨ ਲਈ ਦਰਿਆਵਾਂ ਅਤੇ ਨਾਲਿਆਂ ਦੇ ਕੰਢਿਆਂ 'ਤੇ ਮਜ਼ਬੂਤ ਬੰਦੋਬੰਸਤੀਆਂ ਕੀਤੀਆਂ ਜਾ ਰਹੀਆਂ ਹਨ। ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਾਲੰਟੀਅਰਾਂ ਵੱਲੋਂ ਖੁਦ ਜ਼ਮੀਨੀ ਪੱਧਰ 'ਤੇ ਪਹੁੰਚ ਕੇ ਪੀੜਤਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਪ੍ਰਭਾਵਿਤ ਪਰਿਵਾਰ ਨੂੰ ਮਦਦ ਤੋਂ ਵਾਂਝਾ ਨਾ ਰੱਖਿਆ ਜਾਵੇ।
ਪੁਨੀਤ ਸਾਹਨੀ ਨੇ ਅੰਤ ਵਿੱਚ ਜ਼ੋਰ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਪੱਸ਼ਟ ਵਾਅਦਾ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਨੂੰ ਪੂਰਨ ਮਦਦ ਮਿਲੇਗੀ ਅਤੇ ਪੁਨਰਵਾਸ ਕਾਰਜਾਂ ਨੂੰ ਜ਼ਿੰਮੇਵਾਰੀ ਨਾਲ ਅੰਤ ਤੱਕ ਨਿਭਾਇਆ ਜਾਵੇਗਾ। ਇਹ ਸਮਾਂ ਬਿਆਨਾਂ ਦਾ ਨਹੀਂ, ਕਿਰਿਆਵਾਂ ਦਾ ਹੈ ਅਤੇ ਆਪ ਸਰਕਾਰ ਇਸ ਨੂੰ ਪੂਰਾ ਨਿਭਾਉਣ ਵਿੱਚ ਪਿੱਛੇ ਨਹੀਂ ਹਟੇਗੀ।
टिप्पणियाँ
एक टिप्पणी भेजें