ਵਿਸ਼ਵ ਪੋਲੀਓ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ


ਵਿਸ਼ਵ ਪੋਲੀਓ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਲੁਧਿਆਣਾ, 24 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਵਿਸ਼ਵ ਪੋਲੀਓ ਦਿਵਸ ਦੇ ਮੌਕੇ ‘ਤੇ ਅੱਜ ਸਿਹਤ ਵਿਭਾਗ ਲੁਧਿਆਣਾ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ । ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਵਿੱਚ ਪੋਲੀਓ ਰੋਗ ਸਬੰਧੀ ਜਾਗਰੂਕਤਾ ਪੈਦਾ ਕਰਨਾ ਅਤੇ ਬੱਚਿਆਂ ਨੂੰ ਪੋਲੀਓ ਤੋਂ ਸਦਾ ਲਈ ਮੁਕਤ ਰੱਖਣ ਦੀ ਪ੍ਰੇਰਣਾ ਦੇਣਾ ਹੈ।
ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੀਓ ਇੱਕ ਸੰਕਰਾਮਕ ਬਿਮਾਰੀ ਹੈ ਜੋ ਪੋਲੀਓ ਵਾਇਰਸ ਕਾਰਨ ਹੁੰਦੀ ਹੈ। ਇਹ ਮੁੱਖ ਤੌਰ ‘ਤੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜੇਕਰ ਇਸ ਦਾ ਸਮੇਂ ਸਿਰ ਟੀਕਾਕਰਨ ਨਾ ਕੀਤਾ ਜਾਵੇ ਤਾਂ ਇਹ ਸਦੀਵੀ ਅਪਾਹਜਤਾ ਦਾ ਕਾਰਨ ਬਣ ਸਕਦੀ ਹੈ। ਇਸ ਲਈ ਹਰ ਮਾਪੇ ਦਾ ਫ਼ਰਜ਼ ਹੈ ਕਿ ਉਹ ਆਪਣੇ ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਜ਼ਰੂਰ ਪਿਲਾਉਣ।
ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਸਾਲ ਵਿੱਚ ਕਈ ਵਾਰ ਪੋਲਿਓ ਵਿਰੁੱਧ ਮੁਹਿੰਮ ਚਲਾਈ ਜਾਂਦੀ ਹੈ, ਜਿਸ ਅਧੀਨ ਪੰਜ ਸਾਲ ਤੱਕ ਦੀ ਉਮਰ ਦੇ ਹਰ ਬੱਚੇ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਂਦੀਆਂ ਹਨ। ਇਹ ਬੂੰਦਾਂ ਬੱਚੇ ਦੀ ਰੱਖਿਆ ਢਾਲ ਵਜੋਂ ਕੰਮ ਕਰਦੀਆਂ ਹਨ ਅਤੇ ਉਸਨੂੰ ਜੀਵਨ ਭਰ ਪੋਲੀਓ ਤੋਂ ਬਚਾਉਂਦੀਆਂ ਹਨ। ਇਸ ਤੋਂ ਇਲਾਵਾ ਰੁਟੀਨ ਟੀਕਾਕਰਨ ਦੌਰਾਨ ਪੋਲੀਓ ਦੀ ਬਿਮਾਰੀ ਤੋਂ ਬਚਾਅ ਲਈ ਆਈ ਪੀ ਵੀ ਦਾ ਟੀਕਾ ਅਤੇ ਬੂੰਦਾਂ ਵੀ ਪਿਲਾਉਣੀਆਂ ਜ਼ਰੂਰੀ ਹਨ ।
ਸਿਵਲ ਸਰਜਨ ਨੇ ਦੱਸਿਆ ਕਿ ਸਰਕਾਰ ਦੇ ਲਗਾਤਾਰ ਯਤਨਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਦੇਸ਼ ਨੂੰ ਪੋਲਿਓ-ਮੁਕਤ ਘੋਸ਼ਿਤ ਕੀਤਾ ਜਾ ਚੁੱਕਾ ਹੈ, ਪਰ ਫਿਰ ਵੀ ਸਾਵਧਾਨ ਰਹਿਣ ਦੀ ਲੋੜ ਹੈ। ਜੇਕਰ ਕਿਸੇ ਵੀ ਬੱਚੇ ਨੂੰ ਟੀਕਾਕਰਨ ਤੋਂ ਬਿਨਾਂ ਛੱਡ ਦਿੱਤਾ ਗਿਆ ਤਾਂ ਦੁਬਾਰਾ ਪੋਲਿਓ ਵਾਇਰਸ ਫੈਲਣ ਦਾ ਖਤਰਾ ਬਣ ਸਕਦਾ ਹੈ। ਇਸ ਲਈ ਹਰ ਇਕ ਮਾਪੇ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹਨਾਂ ਦਾ ਬੱਚਾ ਹਰ ਪੋਲਿਓ ਅਭਿਆਨ ਦੌਰਾਨ ਪੋਲੀਓ ਰੋਧਕ ਬੂੰਦਾਂ ਜ਼ਰੂਰ ਪੀਵੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ