ਘਰਾਂ ਦੇ ਆਲੇ ਦੁਆਲੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਡੇਂਗੂ ਦਾ ਮੱਛਰ - ਡਾ.ਰਮਨਦੀਪ ਕੌਰ


ਘਰਾਂ ਦੇ ਆਲੇ ਦੁਆਲੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਡੇਂਗੂ ਦਾ ਮੱਛਰ-ਡਾ.ਰਮਨਦੀਪ ਕੌਰ 

ਲੁਧਿਆਣਾ 24 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਸਿਹਤ ਵਿਭਾਗ ਲੁਧਿਆਣਾ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਨਿਯੰਤਰਣ ਲਈ “ਹਰ ਸ਼ੁਕਰਵਾਰ – ਡੇਂਗੂ ‘ਤੇ ਵਾਰ” ਤਹਿਤ ਲਗਾਤਾਰ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਡੇਂਗੂ ਮੱਛਰ ਦੇ ਪ੍ਰਜਨਨ ਸਥਾਨਾਂ ਨੂੰ ਖਤਮ ਕਰਨਾ ਹੈ, ਤਾਂ ਜੋ ਜ਼ਿਲ੍ਹਾ ਪੂਰੀ ਤਰ੍ਹਾਂ ਡੇਂਗੂ-ਮੁਕਤ ਬਣ ਸਕੇ।
ਸਿਵਲ ਸਰਜਨ ਡਾ.ਰਮਨਦੀਪ ਕੌਰ ਨੇ ਦੱਸਿਆ ਕਿ ਹਰ ਸ਼ੁਕਰਵਾਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰਾਂ, ਸਕੂਲਾਂ, ਦਫ਼ਤਰਾਂ, ਹਸਪਤਾਲਾਂ ਅਤੇ ਮਾਰਕੀਟ ਇਲਾਕਿਆਂ ਵਿੱਚ ਜਾ ਕੇ ਡੇਂਗੂ ਰੋਕਥਾਮ ਸਬੰਧੀ ਜਾਂਚ ਕਰਦੀਆਂ ਹਨ। ਉਹਨਾਂ ਨੇ ਕਿਹਾ ਕਿ ਡੇਂਗੂ ਦਾ ਮੱਛਰ ਸਿਰਫ਼ ਸਾਫ਼ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ, ਇਸ ਲਈ ਜਿੱਥੇ ਵੀ ਪਾਣੀ ਸੱਤ ਦਿਨ ਤੋਂ ਵੱਧ ਸਮੇਂ ਤੱਕ ਖੜਾ ਰਹਿੰਦਾ ਹੈ, ਉੱਥੇ ਡੇਂਗੂ ਮੱਛਰ ਪੈਦਾ ਹੋ ਸਕਦਾ ਹੈ। ਇਸ ਲਈ ਹਰ ਸ਼ੁਕਰਵਾਰ ਘਰਾਂ ਦੀ ਪੂਰੀ ਤਰ੍ਹਾਂ ਜਾਂਚ ਕਰਨੀ ਚਾਹੀਦੀ ਹੈ, ਜਿਵੇਂ ਕਿ ਕੁਲਰ, ਗਮਲੇ, ਛੱਤਾਂ ‘ਤੇ ਰੱਖੀਆਂ ਟੈਂਕੀਆਂ, ਪੁਰਾਣੇ ਟਾਇਰ ਅਤੇ ਕਬਾੜ ਦਾ ਸਮਾਨ ਆਦਿ ਵਿੱਚ ਪਾਣੀ ਨੂੰ ਜਮ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਘਰਾਂ ਦੇ ਆਲੇ-ਦੁਆਲੇ ਖੜ੍ਹੇ ਹੋਏ ਪਾਣੀ ਨੂੰ ਸਾਫ਼ ਕਰਨਾ ਚਾਹੀਦਾ ਹੈ । ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਬਬੀਤਾ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਦਿਨ ਦੇ ਸਮੇਂ ਕੱਟਦਾ ਹੈ, ਇਸ ਲਈ ਬੱਚਿਆਂ ਨੂੰ ਸਕੂਲ ਜਾਣ ਵੇਲੇ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ ।
ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਵਿੱਚ ਬੱਚਿਆਂ ਲਈ ਜਾਗਰੂਕਤਾ ਲੈਕਚਰ, ਰੈਲੀਆਂ ਅਤੇ ਪੋਸਟਰ ਪ੍ਰਦਰਸ਼ਨ ਕਰਵਾਏ ਜਾ ਰਹੇ ਹਨ। ਆਂਗਨਵਾੜੀ ਕੇਂਦਰਾਂ ਤੇ ਪਿੰਡਾਂ ਵਿੱਚ ਸਿਹਤ ਕਾਮਿਆਂ,ਆਸ਼ਾ ਵਰਕਰਾਂ ਦੁਆਰਾ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਚਾਇਤਾਂ ਅਤੇ ਸਥਾਨਕ ਨਿਗਮ ਅਧਿਕਾਰੀਆਂ ਦੇ ਸਹਿਯੋਗ ਨਾਲ ਵੀ ਸਫ਼ਾਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।ਇਸ ਮੌਕੇ ਤੇ ਸਿਹਤ ਵਿਭਾਗ ਦੀ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀ ਸੀ ਸੀ ਕੋ-ਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਵੱਲੋਂ ਅੱਜ ਡੇਂਗੂ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਜਾਂਚ ਦੌਰਾਨ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਰੀਰ ਦਰਦ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਚਮੜੀ ‘ਤੇ ਦਾਗ਼ ਆਉਣ ਜਿਹੇ ਲੱਛਣ ਨਜ਼ਰ ਆਉਣ, ਤਾਂ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਜਾਂਚ ਕਰਵਾਈ ਜਾਵੇ। ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ