ਗੁਰੂ ਨਾਨਕ ਪਬਲਿਕ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ 25 ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕ ਸਨਮਾਨਿਤ
ਗੁਰੂ ਨਾਨਕ ਪਬਲਿਕ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ 25 ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕ ਸਨਮਾਨਿਤ
ਲੁਧਿਆਣਾ 30 ਨਵੰਬਰ (ਮਨਜੀਤ ਸਿੰਘ ਰੋਮਾਣਾ) ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵੱਲੋਂ ਹਰ ਸਾਲ ਦੀ ਤਰ੍ਹਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਪਹੁੰਚੇ। ਇਸ ਮੌਕੇ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਿਐਤ, ਕਮੇਟੀ ਮੈਂਬਰ ਅਮਰਜੀਤ ਕੌਰ ਰਿਐਤ, ਪ੍ਰਿੰਸੀਪਲ ਗੁਰਭੇਜ ਸਿੰਘ ਨਾਗੀ ਅਤੇ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ 25 ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾ ਸੁਪ੍ਰੀਤ ਕੌਰ ਲਾਂਬਾ, ਨੀਤੀ ਕੋਹਲੀ ਅਤੇ ਜਸਵਿੰਦਰ ਭੁੰਬਰਾ ਨੂੰ ਚੰਗੀ ਸੇਵਾਵਾਂ ਵਜੋਂ ਮੋਮੈਂਟੋ ਅਤੇ ਦੋਸ਼ਾਲਾ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸਟਾਫ ਮੈਂਬਰਾਂ ਦੀ ਤਰਫੋਂ ਪ੍ਰਿੰਸੀਪਲ ਗੁਰਭੇਜ ਸਿੰਘ ਨਾਗੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਖੁਸ਼ੀ ਹੋ ਰਹੀ ਹੈ ਕਿ ਸਾਡੇ ਸਕੂਲ ਵਿੱਚ ਪਿਛਲੇ 25 ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕ ਸਾਹਿਬਾਨ ਜਿੰਨਾ ਨੇ ਇਸ ਸੰਸਥਾ ਨੂੰ ਆਪਣੇ ਜੀਵਨ ਦਾ ਕਾਫੀ ਹਿੱਸਾ ਸਮਰਪਣ ਕੀਤਾ ਹੈ। ਸਾਡੀ ਸੰਸਥਾ ਨੂੰ ਉਨ੍ਹਾਂ ਉਤੇ ਮਾਣ ਹੈ ਕਿ ਇਮਾਨਦਾਰੀ, ਮਿਹਨਤ ਅਤੇ ਅਖੰਡਤਾ ਉਨ੍ਹਾਂ ਦੇ ਕੰਮ ਵਿੱਚ ਝਲਕਦੀ ਹੈ।
टिप्पणियाँ
एक टिप्पणी भेजें