ਗੁਰੂਦਵਾਰਾ ਚੇਤ ਸਿੰਘ ਨਗਰ ਅਤੇ ਸ਼੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਅੱਖਾਂ ਅਤੇ ਦੰਦਾਂ ਦਾ 60 ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
ਗੁਰੂਦਵਾਰਾ ਚੇਤ ਸਿੰਘ ਨਗਰ ਅਤੇ ਸ਼੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਅੱਖਾਂ ਅਤੇ ਦੰਦਾਂ ਦਾ 60 ਵਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
ਲੁਧਿਆਣਾ 5 ਨਵੰਬਰ (ਮਨਜੀਤ ਸਿੰਘ ਰੋਮਾਣਾ) ਗੁਰੂਦਵਾਰਾ ਚੇਤ ਸਿੰਘ ਨਗਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂਦਵਾਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਮੁਕਤੇਸ਼ਵਰ ਨਿਸ਼ਕਾਮ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਸੋਹਾਣਾ ਹਸਪਤਾਲ ਵੱਲੋਂ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਹਸਪਤਾਲ ਦੇ ਵਿਸ਼ੇਸ਼ ਤੌਰ ਤੇ ਡਾਕਟਰਾਂ ਦੀ ਟੀਮ ਨੇ ਲੋਕਾਂ ਦੀਆਂ ਅੱਖਾਂ ਅਤੇ ਦੰਦਾਂ ਦੀ ਜਾਂਚ ਕੀਤੀ ਅਤੇ ਲੋੜ ਅਨੁਸਾਰ ਇਲਾਜ ਤੇ ਸਲਾਹ ਦਿੱਤੀ। ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਇਸ ਕੈਂਪ ਵਿਚ 151 ਮਰੀਜਾਂ ਨੇ ਕੈਂਪ ਦਾ ਲਾਭ ਲਿਆ। ਇਸ ਮੌਕੇ ਉੱਤੇ ਸੰਗਤ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਸ ਸੇਵਾ ਦੀ ਪ੍ਰਸ਼ੰਸਾ ਕੀਤੀ।
ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੇਵਾ ਕੈਂਪ ਸਮਾਜ ਦੀ ਭਲਾਈ ਲਈ ਬਹੁਤ ਜ਼ਰੂਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਮੈਡੀਕਲ ਕੈਂਪਾਂ ਦੇ ਆਯੋਜਨ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ।
ਸੋਹਾਣਾ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਅੱਖਾਂ ਦੀ ਸੰਭਾਲ ਅੱਜ ਦੇ ਸਮੇਂ ਦੀ ਲੋੜ ਹੈ ਅਤੇ ਸਮੇਂ-ਸਮੇਂ ਤੇ ਜਾਂਚ ਕਰਵਾਉਣਾ ਹਰ ਵਿਅਕਤੀ ਲਈ ਜਰੂਰੀ ਹੈ।
ਇਸ ਕੈਂਪ ਨੇ ਸੇਵਾ, ਸਿਹਤ ਤੇ ਸਮਾਜਕ ਜ਼ਿੰਮੇਵਾਰੀ ਦਾ ਸੁੰਦਰ ਮਿਲਾਪ ਦਰਸਾਇਆ। ਗੁਰੂਦਵਾਰਾ ਸਾਹਿਬ ਵਲੋਂ ਆਈ ਹੋਈ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਤੇ ਨਾਲ ਹੀ ਓਹਨਾਂ ਨੇ ਕਿਹਾ ਕਿ ਇਹ ਸੋਸਾਇਟੀ ਜਗ੍ਹਾ ਜਗ੍ਹਾ ਕੈਂਪ ਲਗਵਾ ਕਿ ਬੜਾ ਸ਼ਲਾਘਾ ਯੋਗ ਕੰਮ ਕਰ ਰਹੀ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਇਸ ਸੋਸਾਇਟੀ ਅਤੇ ਡਾਕਟਰਾਂ ਦੀ ਸਮੁੱਚੀ ਟੀਮ ਤੇ ਮੇਹਰ ਭਰਿਆ ਹੱਥ ਰੱਖਣ। ਇਸ ਕੈਂਪ ਵਿੱਚ ਸੁਰਿੰਦਰ ਸਿੰਘ, ਹਰਜਿੰਦਰ ਸਿੰਘ, ਬੱਬੂ, ਜਸਪਾਲ ਸਿੰਘ ਰਿਆਤ, ਵਿਜੇ ਭਾਂਬਰੀ, ਨੀਲਕਮਲ ਸ਼ਰਮਾ, ਰਜਨੀਸ਼ ਸ਼ਰਮਾ, ਦੀਪਕ ਅਨੰਦ, ਅਮਨਿੰਦਰ ਸਿੰਘ ਅਤੇ ਜਗਜੀਤ ਸਿੰਘ ਜੀਤਾ ਹਾਜ਼ਿਰ ਸਨ।
टिप्पणियाँ
एक टिप्पणी भेजें