ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਗੰਭੀਰ ਚਿੰਤਾ ਦਾ ਵਿਸ਼ਾ - ਰਜਨੀਸ਼ ਧੀਮਾਨ


ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਗੰਭੀਰ ਚਿੰਤਾ ਦਾ ਵਿਸ਼ਾ - ਰਜਨੀਸ਼ ਧੀਮਾਨ

ਪੰਜਾਬ ਵਿੱਚ ਕਾਨੂੰਨ ਵਿਵਸਥਾ ਹੋਈ ਢਹਿ ਢੇਰੀ, ਮੁੱਖ ਮੰਤਰੀ ਭਗਵੰਤ ਮਾਨ ਰਾਜਨੀਤੀ ਕਰਨ ਵਿੱਚ ਵਿਆਸਤ

ਲੁਧਿਆਣਾ, 1 ਨਵੰਬਰ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਇੱਕ ਮੀਟਿੰਗ ਵਿੱਚ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਵਿੱਚ ਕਾਨੂੰਨ ਵਿਵਸਥਾ ਬਹੁਤ ਵਿਗੜ ਗਈ ਹੈ। ਕੱਲ੍ਹ ਜਗਰਾਉਂ ਵਿੱਚ 26 ਸਾਲਾ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਹਰੀ ਸਿੰਘ ਹਸਪਤਾਲ ਰੋਡ 'ਤੇ ਵਾਪਰੀ। ਹਮਲਾਵਰ ਇੱਕ ਕਾਰ ਵਿੱਚ ਆਏ, ਪਹਿਲਾਂ ਤੇਜਪਾਲ ਨੂੰ ਕੁੱਟਿਆ ਅਤੇ ਫਿਰ ਉਸਨੂੰ ਗੋਲੀ ਮਾਰ ਦਿੱਤੀ। ਜ਼ਿਲ੍ਹਾ ਪ੍ਰਧਾਨ ਧੀਮਾਨ ਨੇ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਸਿਆਸਤਦਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੁਲਿਸ ਗੈਂਗ ਵਾਰਾਂ ਅਤੇ ਟਾਰਗੇਟ ਕਿਲਿੰਗਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ 'ਤੇ ਕਾਰਵਾਈ ਕਰਨ ਵਿੱਚ ਬੇਅਸਰ ਸਾਬਤ ਹੋ ਰਹੀ ਹੈ। ਧੀਮਾਨ ਨੇ ਸੂਬੇ ਦੀ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਨੂੰ ਲੈਕੇ 'ਆਪ' ਸਰਕਾਰ ਉੱਤੇ ਵਿਸ਼ਵਾਸ ਕਰਦਿਆਂ ਇਹਨਾਂ ਨੂੰ ਭਾਰੀ ਬਹੁਮਤ ਨਾਲ  ਜਿਤਾਇਆ। ਪਰ, ਪਿਛਲੇ ਸਾਢੇ ਤਿੰਨ ਸਾਲਾਂ ਤੋਂ 'ਆਪ' ਸਰਕਾਰ ਦੇ ਨੁਮਾਇੰਦਿਆਂ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਪੰਜਾਬ ਦੇ ਲੋਕ 'ਆਪ' ਸਰਕਾਰ ਨੂੰ ਚੁਣ ਕੇ ਖੂਨ ਦੇ ਹੰਝੂ ਵਹਾਉਣ ਲਈ ਮਜਬੂਰ ਹਨ। ਸੂਬੇ ਵਿੱਚ ਰੋਜ਼ਾਨਾ ਹੋ ਰਹੀਆਂ ਲੁੱਟ-ਖਸੁੱਟ ਅਤੇ ਕਤਲ ਦੀਆਂ ਘਟਨਾਵਾਂ ਆਮ ਨਾਗਰਿਕਾਂ ਨੂੰ ਅਸੁਰੱਖਿਅਤ ਮਹਿਸੂਸ ਕਰਵਾ ਰਹੀਆਂ ਹਨ, ਜਦੋਂ ਕਿ 'ਆਪ' ਦੇ ਨੁਮਾਇੰਦੇ ਦਾਅਵਾ ਕਰ ਰਹੇ ਹਨ ਕਿ ਕਾਨੂੰਨ ਵਿਵਸਥਾ ਠੀਕ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਰਾਮ ਭਰੋਸੇ ਛੱਡ ਅਰਵਿੰਦ ਕੇਜਰੀਵਾਲ ਦੀ ਚਾਪਲੂਸੀ ਕਰਨ ਵਿੱਚ ਰੁੱਝੇ ਹੋਏ ਹਨ, ਪੰਜਾਬ ਦੀ ਸਥਿਤੀ 1990 ਦੇ ਦਹਾਕੇ ਨਾਲੋਂ ਵੀ ਮਾੜੀ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੋਈ ਚਿੰਤਾ ਨਹੀਂ ਹੈ। ਉਹ ਕੇਜਰੀਵਾਲ ਅਤੇ ਦੂਜੇ ਰਾਜਾਂ ਵਿੱਚ 'ਆਪ' ਸਰਕਾਰ ਦੇ ਝੂਠੇ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਨਹੀਂ ਸੰਭਾਲ ਸਕਦੇ, ਤਾਂ ਉਨ੍ਹਾਂ ਨੂੰ ਨੈਤਿਕ ਆਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਅੱਜ, ਪੰਜਾਬ ਦੇ ਲੋਕ 2027 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਜਦੋਂ ਉਹ ਦਿੱਲੀ ਵਾਂਗ ਪੰਜਾਬ ਤੋਂ ਵੀ 'ਆਪ' ਸਰਕਾਰ ਨੂੰ ਚਲਦਾ ਕਰਨਗੇ  ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਸਰਦਾਰ ਨਰਿੰਦਰ ਸਿੰਘ ਮੱਲੀ, ਯਸ਼ਪਾਲ ਜਨੋਤਰਾ, ਜ਼ਿਲ੍ਹਾ ਉਪ ਪ੍ਰਧਾਨ ਮਹੇਸ਼ ਸ਼ਰਮਾ, ਡਾ. ਨਿਰਮਲ ਨਈਅਰ, ਮਨੀਸ਼ ਚੋਪੜਾ, ਸਹਿ-ਖਜ਼ਾਨਚੀ ਅਤੁਲ ਜੈਨ, ਬੁਲਾਰੇ ਸੁਰੇਂਦਰ ਕੌਸ਼ਲ ਅਤੇ ਕਾਨੂੰਨੀ ਸੈੱਲ ਦੇ ਪ੍ਰਧਾਨ ਕੇ.ਜੀ. ਸ਼ਰਮਾ ਮੌਜੂਦ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ