ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਗੁਰੂਘਰਾਂ ’ਚ ਹੋਏ ਸਮਾਗਮ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਵੇਰ ਤੋ ਹੀ ਰਹੀ ਸੰਗਤਾਂ ਦੀ ਭਾਰੀ ਭੀੜ


ਸ੍ਰੀ ਗੁਰੂ ਨਾਨਕ ਦੇਵ ਜੀ ਦਾਂ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਗੁਰੂਘਰਾਂ ’ਚ ਹੋਏ ਸਮਾਗਮ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਵੇਰ ਤੋ ਹੀ ਰਹੀ ਸੰਗਤਾਂ ਦੀ ਭਾਰੀ ਭੀੜ 

ਲੁਧਿਆਣਾ 5 ਨਵੰਬਰ (ਮਨਜੀਤ ਸਿੰਘ ਰੋਮਾਣਾ) ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ’ਚ ਸਮਾਗਮ ਕਰਵਾਏ ਗਏ, ਜਿਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਜਸ ਸਰਵਣ ਕੀਤਾ। ਦੇਰ ਰਾਤ ਤੱਕ ਬਾਣੀ ਦੇ ਪ੍ਰਵਾਹ ਚੱਲਦੇ ਰਹੇ ਅਤੇ ਰਾਤ ਸਮੇਂ ਸੰਗਤਾਂ ਨੇ ਦੀਪ ਮਾਲਾ ਕਰ ਆਤਿਸ਼ਬਾਜੀ ਦਾ ਆਨੰਦ ਮਾਣਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਲੁਧਿਆਣਾ ਦੇ ਮੇਨ ਆਸਧਾ ਦਾਂ ਅਸਥਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਜਸ ਸਰਵਣ ਕੀਤਾ। ਸਮਾਗਮ ਦੌਰਾਨ ਭਾਈ ਲਵਪ੍ਰੀਤ ਸਿੰਘ, ਭਾਈ ਸੰਦੀਪ ਸਿੰਘ ਲੁਧਿਆਣੇ ਵਾਲੇ, ਭਾਈ ਕਰਮਜੀਤ ਸਿੰਘ, ਭਾਈ ਪ੍ਰਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਗਤਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਨਿਰਭੈ ਸਿੰਘ ਹਜੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਰਵਿੰਦਰ ਸਿੰਘ (ਰਿਆਜ਼) ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਵਿੰਦਰ ਸਿੰਘ ਲੁਧਿਆਣੇ ਵਾਲੇ, ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਜੱਥਿਆਂ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜੱਥੇਦਾਰ ਪ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਇਸ ਮੌਕੇ ਸ ਗੁਰਪ੍ਰੀਤ ਸਿੰਘ ਵਿੰਕਲ, ਜਨਰਲ ਸਕੱਤਰ ਸਰਦਾਰ ਅਵਤਾਰ ਸਿੰਘ,ਸਰਦਾਰ ਰਣਦੀਪ ਸਿੰਘ ਡਿੰਪਲ, ਰਜਿੰਦਰ ਪਾਲ ਸਿੰਘ ਟਿੱਕੂ, ਜਸਵਿੰਦਰ ਸਿੰਘ ਰਾਜਾਂ, ਅਰਸ਼ਦੀਪ ਸਿੰਘ, ਚਮਕੌਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ