ਦਰਸ਼ਨ ਸਿੰਘ ਖਾਲਸਾ ਨੇ ਲੁਧਿਆਣਾ ਵਾਸੀਆਂ ਨੂੰ ਦੀਨਾ ਕਾਂਗੜ ਵਿਖੇ ਹੋ ਰਹੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਕੀਤੀ ਅਪੀਲ


ਦਰਸ਼ਨ ਸਿੰਘ ਖਾਲਸਾ ਨੇ ਲੁਧਿਆਣਾ ਵਾਸੀਆਂ ਨੂੰ ਦੀਨਾ ਕਾਂਗੜ ਵਿਖੇ ਹੋ ਰਹੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਕੀਤੀ ਅਪੀਲ

ਲੁਧਿਆਣਾ 20 ਨਵੰਬਰ (ਮਨਜੀਤ ਸਿੰਘ ਰੋਮਾਣਾ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ ਖਾਲਸਾ ਨੇ ਇਤਿਹਾਸਿਕ ਧਰਤੀ ਦੀਨਾ ਕਾਂਗੜ ਵਿਖੇ ਹੋ ਰਹੇ 23 ਨਵੰਬਰ ਨੂੰ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਭਾਗ ਲੈਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਨਤਮਸਤਕ ਹੋਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਵੀਂ ਸ਼ਹੀਦੀ ਸ਼ਤਾਬਦੀ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਜਿਥੇ ਸਾਰੇ ਜ਼ਿਲ੍ਹਿਆਂ ਵਿਚੋਂ ਜੱਥਿਆਂ ਦੇ ਰੂਪ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਜਾ ਰਿਹਾ ਹੈ, ਉਥੇ ਹੀ ਲੁਧਿਆਣਾ ਸ਼ਹਿਰ ਤੋਂ ਵੀ ਵੱਡਾ ਕਾਫ਼ਲਾ ਉਨ੍ਹਾਂ ਦੀ ਅਗਵਾਈ ਹੇਠ ਦੀਨਾ ਕਾਂਗੜ ਵਿਖੇ ਰਵਾਨਾ ਹੋਵੇਗਾ। ਸ਼ਹਿਰੀ ਪ੍ਰਧਾਨ ਖਾਲਸਾ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿੱਚ ਸਮੂਲੀਅਤ ਕਰਨਾ ਵੱਡਿਆਂ ਭਾਗਾਂ ਦੀ ਨਿਸ਼ਾਨੀ ਹੁੰਦੀ ਹੈ। ਇਸ ਲਈ ਉਨ੍ਹਾਂ ਸਮੂਹ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ