ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਰਦੀਆਂ, ਸਵੈਟਰ, ਜੁੱਤੇ ਅਤੇ ਜੁਰਾਬਾਂ ਵੰਡੀਆਂ


ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਰਦੀਆਂ, ਸਵੈਟਰ, ਜੁੱਤੇ ਅਤੇ ਜੁਰਾਬਾਂ ਵੰਡੀਆਂ

ਲੁਧਿਆਣਾ 22 ਨਵੰਬਰ (ਮਨਜੀਤ ਸਿੰਘ ਰੋਮਾਣਾ) ਅੰਤੋਦਿਆ ਸਿੱਖਿਆ ਸੋਸਾਇਟੀ ਲੁਧਿਆਣਾ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਚਲਾਏ ਜਾ ਰਹੇ ਸਮਾਜਸੇਵੀ ਪ੍ਰੋਗਰਾਮ ਅਧੀਨ ਅੱਜ ਅੰਤੋਦਿਆ ਪ੍ਰਾਥਮਿਕ ਸਿੱਖਿਆ ਕੇਂਦਰ ਦੇ ਵਿਦਿਆਰਥੀਆਂ ਨੂੰ ਸਕੂਲ ਵਰਦੀਆਂ, ਸਵੈਟਰ, ਜੁੱਤੇ ਅਤੇ ਜੁਰਾਬਾਂ ਵੰਡੀਆਂ ਗਈਆਂ। 
ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਖੰਗੂੜਾ ਨੇ ਸ਼ਿਰਕਤ ਕੀਤੀ ਅਤੇ ਆਪਣੇ ਹੱਥੀਂ ਬੱਚਿਆਂ ਨੂੰ ਇਹ ਸਮਾਨ ਵੰਡ ਕੇ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀਆਂ ਭਰੀਆਂ। 
ਸੋਸਾਇਟੀ ਦੇ ਪ੍ਰਧਾਨ ਸ੍ਰੀ ਜੇ.ਆਰ. ਬਾਂਸਲ, ਜਨਰਲ ਸਕੱਤਰ ਸ਼ਤੀਸ਼ ਸੂਦ ਅਤੇ ਸਕੱਤਰ ਸ੍ਰੀ ਗੁਲਸ਼ਨ ਸਿੰਘ ਬੁੱਟਰ ਦੀ ਅਗਵਾਈ ਹੇਠ ਚੱਲ ਰਹੇ ਇਸ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਦਾ ਸੋਸਾਇਟੀ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਆਪਣੇ ਸੰਬੋਧਨ ਦੌਰਾਨ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਨੇ ਅੰਤੋਦਿਆ ਸਿੱਖਿਆ ਸੋਸਾਇਟੀ ਦੇ ਸਮਾਜ ਸੇਵੀ ਕਾਰਜਾਂ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋੜਵੰਦ ਬੱਚਿਆਂ ਦੀ ਸਿੱਖਿਆ ਅਤੇ ਸਹੂਲਤ ਲਈ ਕੀਤੀ ਜਾ ਰਹੀ ਸੇਵਾ ਸਭ ਤੋਂ ਵੱਡੀ ਮਨੁੱਖਤਾ ਦੀ ਸੇਵਾ ਹੈ। ਉਨ੍ਹਾਂ ਸੋਸਾਇਟੀ ਦੇ ਮੈਂਬਰਾਂ ਨੂੰ ਇਸ ਨੇਕ ਕਾਰਜ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ।
ਸਮਾਗਮ ਦੇ ਅੰਤ ਵਿੱਚ ਅੰਤੋਦਿਆ ਸਿੱਖਿਆ ਸੋਸਾਇਟੀ ਵੱਲੋਂ ਚੇਅਰਮੈਨ ਖੰਗੂੜਾ ਜੀ ਦਾ ਲੋੜਵੰਦ ਬੱਚਿਆਂ ਪ੍ਰਤੀ ਦਿਖਾਏ ਜਾ ਰਹੇ ਪਿਆਰ ਅਤੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸਤੀਸ਼ ਸੂਦ, ਹਰਪ੍ਰੀਤ ਸਿੰਘ ਬੁੱਟਰ, ਸੰਜੇ, ਸ਼ਤਰੂਘਨ, ਕੁੰਜ ਸਾਹਿਬ, ਵਿਨੋਦ ਮਲਹੋਤਰਾ, ਮਹਾਜਨ ਸਾਹਿਬ, ਸ਼ਾਕੂ ਸਾਹਿਬ, ਧਰਮਪਾਲ, ਅਸ਼ੋਕ ਕੁਮਾਰ ਹਾਜ਼ਰ ਸਨ।


टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ