ਲੁਧਿਆਣਾ ਜਿਲ੍ਹਾ ਮੁੜ ਵਸੇਬਾ ਕੇਂਦਰ ਜਗਰਾਓਂ ਵਿੱਚ ਡੇਅਰੀ ਉਤਪਾਦ ਟ੍ਰੇਨਿੰਗ ਦੀ ਸ਼ੁਰੂਆਤ


ਲੁਧਿਆਣਾ ਜਿਲ੍ਹਾ ਮੁੜ ਵਸੇਬਾ ਕੇਂਦਰ ਜਗਰਾਓਂ ਵਿੱਚ ਡੇਅਰੀ ਉਤਪਾਦ ਟ੍ਰੇਨਿੰਗ ਦੀ ਸ਼ੁਰੂਆਤ — ਪੁਨਰਵਾਸ ਅਤੇ ਰੋਜ਼ਗਾਰਮੁਖੀ ਕੌਸ਼ਲ ਵਿਕਾਸ ਵੱਲ ਪ੍ਰਸ਼ਾਸਨ ਦਾ ਮਹੱਤਵਪੂਰਨ ਉਪਰਾਲਾ

 ਲੁਧਿਆਣਾ 30 ਨਵੰਬਰ (ਮਨਜੀਤ ਸਿੰਘ ਰੋਮਾਣਾ) ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ, ਡਾ. ਵਿਵੇਕ ਗੋਇਲ ਵੱਲੋਂ ਮੁੜ ਵਸੇਬਾ ਕੇਂਦਰ, ਝਾਂਸੀ ਰਾਣੀ ਚੌਕ, ਜਗਰਾਓਂ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਸਿਹਤ ਵਿਭਾਗ ਪੰਜਾਬ ਦੇ ਸਾਂਝੇ ਸਹਿਯੋਗ ਨਾਲ ਡੇਅਰੀ ਉਤਪਾਦ ਕੋਰਸ/ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ।

ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਸਵੈਰੋਜ਼ਗਾਰ ਯੋਗ ਕੌਸ਼ਲ ਪ੍ਰਦਾਨ ਕਰਨਾ, ਉਨ੍ਹਾਂ ਦੀ ਆਰਥਿਕ–ਸਮਾਜਿਕ ਪੁਨਰਵਾਸ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਖੁਦ-ਨਿਰਭਰ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਟ੍ਰੇਨਿੰਗ ਦੌਰਾਨ ਡੇਅਰੀ ਉਤਪਾਦਾਂ ਦੀ ਤਿਆਰੀ, ਗੁਣਵੱਤਾ ਨਿਰਧਾਰਨ, ਸੰਭਾਲ ਅਤੇ ਬਾਜ਼ਾਰ ਮੁਲਾਂਕਣ ਬਾਰੇ ਮਾਹਿਰਾਂ ਦੁਆਰਾ ਵਿਸਥਾਰਪੂਰਵਕ ਕਲਾਸਾਂ ਲਗਾਈਆਂ ਗਈਆਂ।

ਮਰੀਜ਼ਾਂ ਨੇ ਬਹੁਤ ਉਤਸ਼ਾਹ ਨਾਲ ਸਾਰੇ ਸੈਸ਼ਨਾਂ ਵਿੱਚ ਭਾਗ ਲਿਆ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਦੁਆਰਾ ਪ੍ਰਦਾਨ ਕੀਤੀ ਜਾਣਕਾਰੀ ਨੂੰ ਗੰਭੀਰਤਾ ਨਾਲ ਸੁਣਿਆ।


ਇਸ ਮੌਕੇ ‘ਤੇ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਇਹ ਯਤਨ ਮਰੀਜ਼ਾਂ ਦੀ ਪੁਨਰਵਾਸ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਡੇਅਰੀ ਵਰਗੇ ਰੋਜ਼ਗਾਰਮੁਖੀ ਕੌਸ਼ਲ ਨਾ ਸਿਰਫ਼ ਮਰੀਜ਼ਾਂ ਦਾ ਆਤਮ-ਵਿਸ਼ਵਾਸ ਵਧਾਉਂਦੇ ਹਨ, ਸਗੋਂ ਉਨ੍ਹਾਂ ਨੂੰ ਸਮਾਜ ਵਿੱਚ ਨਵੀਂ ਸ਼ੁਰੂਆਤ ਕਰਨ ਲਈ ਮਜ਼ਬੂਤ ਮੰਚ ਵੀ ਪ੍ਰਦਾਨ ਕਰਦੇ ਹਨ। ਅਸੀਂ ਅਗਲੇ ਸਮੇਂ ਵਿਚ ਵੀ ਇਹੋ ਜਿਹੀਆਂ ਹੋਰ ਕੌਸ਼ਲ ਵਿਕਾਸ ਟ੍ਰੇਨਿੰਗਾਂ ਨੂੰ ਲਾਗੂ ਕਰਨ ਦੇ ਯਤਨ ਜਾਰੀ ਰੱਖਾਂਗੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ