ਡਾ. ਗੁਰਚਰਨ ਕੌਰ ਕੋਚਰ ਦੀ ਅਗਵਾਈ ਹੇਠ ਮਰਹੂਮ ਗੀਤਕਾਰ ਦੇਵ ਥਰੀਕੇ ਵਾਲਾ ਦਾ ਜਨਮ ਦਿਨ ਮਨਾਇਆ ਗਿਆ
ਡਾ. ਗੁਰਚਰਨ ਕੌਰ ਕੋਚਰ ਦੀ ਅਗਵਾਈ ਹੇਠ ਮਰਹੂਮ ਗੀਤਕਾਰ ਦੇਵ ਥਰੀਕੇ ਵਾਲਾ ਦਾ ਜਨਮ ਦਿਨ ਮਨਾਇਆ ਗਿਆ ਸ਼੍ਰੋਮਣੀ ਲਿਖਾਰੀ ਬੋਰਡ ਰਜਿ ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਅਤੇ ਸਕੱਤਰ ਇੰਦਰਜੀਤ ਕੌਰ ਲੋਟੇ ਆਦਿ ਨੇ ਕੇਕ ਕੱਟਣ ਦੀ ਰਸਮ ਨਿਭਾਈ ਲੁਧਿਆਣਾ 20 ਸਤੰਬਰ (ਮਨਜੀਤ ਸਿੰਘ ਰੋਮਾਣਾ) ਸਿਰਜਣਧਾਰਾ ਸੰਸਥਾ ਵੱਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਥਾਨਕ ਪੰਜਾਬੀ ਭਵਨ ਵਿਖੇ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਵ. ਹਰਦੇਵ ਦਿਲਗੀਰ ਉਰਫ਼ ਦੇਵ ਥਰੀਕਿਆਂ ਵਾਲਾ ਦਾ ਜਨਮ ਦਿਨ ਬੀਤੀ ਸ਼ਾਮ ਸੰਸਥਾ ਦੀ ਪ੍ਰਧਾਨ ਡਾ. ਗੁਰਚਰਨ ਕੌਰ ਕੋਚਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਉਨ੍ਹਾਂ ਨਾਲ ਪ੍ਰੋ. ਰਵਿੰਦਰ ਭੱਠਲ, ਡਾ. ਗੁਰਇਕਬਾਲ, ਡਾ. ਗੁਲਜ਼ਾਰ ਪੰਧੇਰ, ਪ੍ਰਗਟ ਸਿੰਘ ਗਰੇਵਾਲ ਡਾ. ਨਿਰਮਲ ਜੌੜਾ, ਅਮਰੀਕ ਸਿੰਘ ਤਲਵੰਡੀ, ਪਾਲੀ ਦੇਤਵਾਲੀਆ ਅਤੇ ਅਮਰਜੀਤ ਸਿੰਘ ਟਿੱਕਾ ਸ਼ਾਮਲ ਹੋਏ । ਸਭ ਤੋਂ ਪਹਿਲਾਂ ਦੇਵ ਥਰੀਕਿਆਂ ਵਾਲਾ ਦੀ ਫੋਟੋ ਉੱਤੇ ਫੁੱਲ ਚੜ੍ਹਾਉਂਦੇ ਹੋਏ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਂਟ ਕੀਤੀ ਗਈ ਤੇ ਇਸ ਦੇ ਨਾਲ ਹੀ ਮਰਹੂਮ ਗੀਤਕਾਰ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸ਼੍ਰੋਮਣੀ ਲਿਖਾਰੀ ਬੋਰਡ ਪੰਜਾਬ ਰਜਿ. ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਅਤੇ ਸਕੱਤਰ ਇੰਦਰਜੀਤ ਕੌਰ ਲੋਟੇ ਵਲੋਂ ਲਿਆਂਦੇ ਖ਼ੂਬਸੂਰਤ ਕੇਕ ਨੂੰ ਕੱਟਣ ਦੀ ਰਸਮ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਲੋਂ ਉਚੇਚੇ ਤੌਰ ਤੇ ਨਿਭਾਅ...