संदेश

अक्टूबर 5, 2025 की पोस्ट दिखाई जा रही हैं

ਯਮਨਾਪਾਰ 'ਚ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ

चित्र
ਯਮਨਾਪਾਰ 'ਚ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਦਿੱਲੀ, 10 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਦਿੱਲੀ ਦੇ ਯਮਨਾਪਾਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੇ ਪਾਵਨ ਉਪਲੱਖ 'ਤੇ ਵਿਸ਼ੇਸ਼ ਕੀਰਤਨ ਸਮਾਗਮ ਗੀਤਾ ਕਾਲੋਨੀ ਰਾਮਲੀਲਾ ਮੈਦਾਨ ਵਿੱਚ ਆਯੋਜਿਤ ਕੀਤਾ ਗਿਆ। ਇਸ ਰੂਹਾਨੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏਆਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ, ਨਾਮ ਸਿਮਰਨ ਅਤੇ ਗੁਰੂ ਇਤਿਹਾਸ ਨਾਲ ਜੋੜਿਆ। ਇਸ ਪਵਿੱਤਰ ਮੌਕੇ 'ਤੇ ਸੰਤ ਬਾਬਾ ਬਚਨ ਸਿੰਘ ਜੀ (ਕਾਰ ਸੇਵਾ ਵਾਲੇ) ਅਤੇ ਬਾਬਾ ਬਲਬੀਰ ਸਿੰਘ ਜੀ (96 ਕਰੋੜੀ ਵਾਲੇ) ਨੇ ਆਪਣੀ ਹਾਜ਼ਰੀ ਭਰੀ। ਉਨ੍ਹਾਂ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਸ਼ਸਤਰਾਂ ਦੇ ਵੀ ਦਰਸ਼ਨ ਕਰਵਾਏ ਗਏ। ਇਸ ਸਮਾਗਮ ਵਿੱਚ ਦਿੱਲੀ ਸਰਕਾਰ ਦੇ ਸੀਨੀਅਰ ਮੰਤਰੀ ਮੰਜੀੰਦਰ ਸਿੰਘ ਸਿਰਸਾ ਅਤੇ ਕਪਿਲ ਮਿਸ਼ਰਾ, ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਹਾਸਚਿਵ ਜਗਦੀਪ ਸਿੰਘ ਕਾਹਲੋਂ ਸਮੇਤ ਕਈ ਹੋਰ ਮੈਂਬਰਾਂ ਨੇ ਵੀ ਭਾਗ ਲਿਆ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਬਲਿਦਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਸੰਗਤਾਂ ਨਾਲ ਗੁਰੂ ਦਰਸ਼ਨ ਵੀ ਕੀਤੇ। ਇਹ ਪੂਰਾ ਸਮਾਗਮ ਕਮੇਟੀ ਦੇ ਸਕੱਤਰ ਜਸਮੇਨ ਸਿੰਘ ਨੋਨੀ ਦੀ ਅਗਵਾਈ 'ਚ ਬਹੁਤ ਹੀ ਸਾਦਗੀ, ਅਨੁਸ਼ਾਸਨ ਅਤੇ ਸ਼ਰਧਾ ਨਾਲ ਸੰ...

ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ ਦਿੱਲੀ ਗੁਰਦੁਆਰਾ ਕਮੇਟੀ ਵਫਦ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਬਾਰੇ ਐਡਵੋਕੇਟ ਧਾਮੀ ਨਾਲ ਵਿਚਾਰਾਂਇਤਿਹਾਸਕ ਦਿਹਾੜਾ ਵੱਡੀ ਪੱਧਰ ’ਤੇ ਮਨਾਉਣਾ ਸਿੱਖ ਕੌਮ ਦੀ ਸਾਂਝੀ ਜ਼ਿੰਮੇਵਾਰੀ: ਹਰਮੀਤ ਸਿੰਘ ਕਾਲਕਾ, ਕਾਹਲੋਂ

चित्र
ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ ਦਿੱਲੀ ਗੁਰਦੁਆਰਾ ਕਮੇਟੀ ਵਫਦ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਬਾਰੇ ਐਡਵੋਕੇਟ ਧਾਮੀ ਨਾਲ ਵਿਚਾਰਾਂ ਇਤਿਹਾਸਕ ਦਿਹਾੜਾ ਵੱਡੀ ਪੱਧਰ ’ਤੇ ਮਨਾਉਣਾ ਸਿੱਖ ਕੌਮ ਦੀ ਸਾਂਝੀ ਜ਼ਿੰਮੇਵਾਰੀ: ਹਰਮੀਤ ਸਿੰਘ ਕਾਲਕਾ, ਕਾਹਲੋਂ ਨਵੀਂ ਦਿੱਲੀ 9 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਦਿਹਾੜਾ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਅੱਜ ਅੰਮ੍ਰਿਤਸਰ ਵਿਚ ਵਫਦ ਦੀ ਮੁਲਾਕਾਤ ਦੌਰਾਨ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਐਡਵੋਕੇਟ ਧਾਮੀ ਨੂੰ ਇਹ ਦਿਹਾੜਾ ਰਲ ਮਿਲ ਕੇ ਇਤਿਹਾਸਕ ਪੱਧਰ ’ਤੇ ਮਨਾਉਣ ਵਾਸਤੇ ਅਪੀਲ ਕੀਤੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਭ ਤੋਂ ਵੱਡੀ ਸੰਸਥਾ ਹੈ ਤੇ ਇਸਨੂੰ ਇਹ ਇਤਿਹਾਸਕ ਦਿਹਾੜਾ ਮਨਾਉਣ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਕਿਉਂਕਿ ਗੁਰੂ ਸਾਹਿਬ ਦੀ ਸ਼ਹਾਦਤ ਤੇ ਉਹਨਾਂ ਦਾ ਅੰਤਿਮ ਸਸਕਾਰ ਦਿੱਲੀ ਵਿਚ...

ਲੁਧਿਆਣਾ ਸ਼ਹਿਰ ਵਿੱਚ ਫੂਡ ਸੇਫਟੀ ਟੀਮ ਵੱਲੋਂ ਚੈਕਿੰਗ ਮੁਹਿੰਮ ਚਲਾਈ ਗਈ

चित्र
ਲੁਧਿਆਣਾ ਸ਼ਹਿਰ ਵਿੱਚ ਫੂਡ ਸੇਫਟੀ ਟੀਮ ਵੱਲੋਂ ਚੈਕਿੰਗ ਮੁਹਿੰਮ ਚਲਾਈ ਗਈ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਨੌਂ ਖੁਰਾਕ ਦੇ ਸੈਂਪਲ ਇਕੱਠੇ ਕਰਕੇ ਲੈਬ ਵਿਚ ਭੇਜੇ ਗਏ ਲੁਧਿਆਣਾ, 08 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਗਵਾਈ ਅਤੇ ਡਿਜ਼ੀਗਨੇਟਿਡ ਅਫਸਰ ਡਾ. ਸੰਦੀਪ ਸਿੰਘ ਦੀ ਦੇਖ-ਰੇਖ ਹੇਠ ਫੂਡ ਸੇਫਟੀ ਟੀਮ ਲੁਧਿਆਣਾ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਖੁਰਾਕ ਸਮੱਗਰੀ ਦੀ ਗੁਣਵੱਤਾ ਤੇ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਹ ਮੁਹਿੰਮ ਖ਼ਾਸ ਤੌਰ ‘ਤੇ ਤਿਉਹਾਰੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਚਲਾਈ ਗਈ, ਤਾਂ ਜੋ ਮਾਰਕੀਟਾਂ ਵਿੱਚ ਵਿਕ ਰਹੀਆਂ ਮਿਠਾਈਆਂ, ਦੁੱਧ ਉਤਪਾਦਾਂ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀ ਗੁਣਵੱਤਾ ਦੀ ਜਾਂਚ ਕੀਤੀ ਜਾ ਸਕੇ। ਜਾਂਚ ਦੌਰਾਨ ਟੀਮ ਵੱਲੋਂ ਕੁੱਲ ਨੌਂ ਖੁਰਾਕ ਦੇ ਸੈਂਪਲ ਇਕੱਠੇ ਕੀਤੇ ਗਏ, ਜੋ ਕਿ ਕਾਕੋਵਾਲ ਰੋਡ, ਨੂਰਵਾਲਾ ਰੋਡ, ਗਿੱਲ ਰੋਡ, ਕੋਟ ਮੰਗਲ ਸਿੰਘ ਅਤੇ ਬਸੰਤ ਪਾਰਕ ਇਲਾਕਿਆਂ ਤੋਂ ਲਏ ਗਏ। ਇਕੱਠੇ ਕੀਤੇ ਗਏ ਸੈਂਪਲਾਂ ਵਿੱਚ ਮੈਂਗੋ ਡਿਲਾਈਟ, ਚਣਾ ਲੱਡੂ (ਦੋ ਸੈਂਪਲ), ਦੇਸੀ ਘੀ (ਦੋ ਸੈਂਪਲ), ਜੰਮੂ ਚਾਕਲੇਟ ਬਰਫੀ, ਗੁਜੀਆ, ਯੂਜ਼ਡ ਕੂਕਿੰਗ ਆਇਲ ਅਤੇ ਪਨੀਰ ਸ਼ਾਮਲ ਸਨ। ਇਹ ਸੈਂਪਲ ਐਫ.ਐਸ.ਐਸ.ਏ.ਆਈ. (FSSAI) ਵੱਲੋਂ ਨਿਰਧਾਰਤ ਮਿਆਰਾਂ ਅਨੁਸਾਰ ਗੁਣਵੱਤਾ ਅਤੇ ਸੁਰੱਖਿਆ ਦੀ ਜਾਂਚ ...

ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਲੁਧਿਆਣਾ ਵੱਲੋਂ 19ਵਾਂ ਸਾਲਾਨਾ ਸਮਾਗਮ, ਯੁਵਕ ਕਵੀ ਕਾਰਜਸ਼ਾਲਾ, ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਦਾ ਪਹਿਲਾ ਦਿਨ

चित्र
ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਲੁਧਿਆਣਾ ਵੱਲੋਂ  19ਵਾਂ ਸਾਲਾਨਾ ਸਮਾਗਮ, ਯੁਵਕ ਕਵੀ ਕਾਰਜਸ਼ਾਲਾ, ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਦਾ ਪਹਿਲਾ ਦਿਨ ਪਦਮਸ੍ਰੀ ਬਾਬਾ ਸੇਵਾ ਸਿੰਘ ਜੀ ਨੇ ਕਾਰਜਸ਼ਾਲਾ ਵਿੱਚ ਪਹੁੰਚਣ ਤੇ ਕਵੀਆਂ ਨੂੰ ਦਿੱਤੀਆਂ ਅਸੀਸਾਂ ਲੁਧਿਆਣਾ 10 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਪਰਮਦੀਪ ਸਿੰਘ ਦੀਪ ਵੈਲਫੇਅਰ ਸੁਸਾਇਟੀ ਲੁਧਿਆਣਾ ਵੱਲੋਂ 19ਵਾਂ ਸਾਲਾਨਾ ਸਮਾਗਮ, ਯੁਵਕ ਕਵੀ ਕਾਰਜਸ਼ਾਲਾ, ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਦੇ ਆਯੋਜਨ 10 ਤੋਂ 12 ਅਕਤੂਬਰ 2025 ਤੱਕ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਕੀਤਾ ਗਿਆ, ਜਿਸਦਾ ਅੱਜ ਪਹਿਲਾ ਦਿਨ ਸੀ। ਜਿਸ ਵਿੱਚ ਪਦਮਸ੍ਰੀ ਬਾਬਾ ਸੇਵਾ ਸਿੰਘ ਜੀ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਨੇ ਮੁੱਖ ਮਹਿਮਾਨ ਵਜੋਂ ਅਤੇ ਭਾਈ ਵਰਿਆਮ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿੂਟ ਆਫ਼ ਰਿਲੀਜੀਅਸ ਸਟੱਡੀਜ ਖਡੂਰ ਸਾਹਿਬ, ਡਾ. ਗੁਲਜ਼ਾਰ ਸਿੰਘ ਪੰਧੇਰ, ਜਨਰਲ ਸੱਕਤਰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ, ਡਾ. ਗੁਰਚਰਨ ਕੌਰ ਕੋਚਰ ਨੈਸ਼ਨਲ ਅਤੇ ਸਟੇਟ ਅਵਾਰਡੀ ਅਤੇ ਪ੍ਰਸਿੱੱਧ ਗਜ਼ਲਗੋ, ਗਿਆਨੀ ਧਰਮ ਸਿੰਘ ਨਿਹੰਗ ਸਿੰਘ ਗੁਰਦੁਆਰਾ ਮੱਲ ਅਖਾੜਾ ਸਾਹਿਬ, ਡਾ. ਬਲਵੰਤ ਸਿੰਘ ਸੰਧੂ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ, ਡਾ. ਸਿਮਰਪ੍ਰੀਤ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਨੇ ਵਿਸ਼ੇਸ਼ ਮਹਿਮਾਨ ਵਜੋਂ...

ਅਨਿਆਂ ਅਤੇ ਹਰਾਸਮੈਂਟ ਵਿਰੁੱਧ ਆਮ ਆਦਮੀ ਪਾਰਟੀ ਦੀ ਲਲਕਾਰ

चित्र
ਅਨਿਆਂ ਅਤੇ ਹਰਾਸਮੈਂਟ ਵਿਰੁੱਧ ਆਮ ਆਦਮੀ ਪਾਰਟੀ ਦੀ ਲਲਕਾਰ ਐਮਐਲਏ ਸਰਬਜੀਤ ਕੌਰ ਮਾਣੂਕੇ ਅਤੇ ਜੀਵਨ ਸਿੰਘ ਸੰਗੋਵਾਲ ਨੇ ਮੰਗਿਆ ਨਿਰਦੋਸ਼ਾਂ ਲਈ ਇਨਸਾਫ਼ ਬੀ.ਜੇ.ਪੀ ਸਰਕਾਰ ਵਿਚ ਦਲਿਤ ਨਾਲ ਅਤਿਆਚਾਰ ਅਸਮਾਨ ਛੁ ਰਹੇ ਹਨ - ਸਰਵਜੀਤ ਕੌਰ ਮਾਣੂਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਸਿਸਟਮ ਵਿੱਚ ਸੁਧਾਰ ਕੀਤੇ ਜਾਣ ਤਾਂ ਜੋ ਅਜਿਹੀਆਂ ਘਟਨਾਵਾਂ ਦੀ ਪੁਨਰਾਵ੍ਰਿੱਤੀ ਨਾ ਹੋਵੇ- ਜੀਵਨ ਸਿੰਘ ਸੰਗੋਵਾਲ ਲੁਧਿਆਣਾ 10 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਆਮ ਆਦਮੀ ਪਾਰਟੀ (ਆਪ) ਦੇ ਐਮਐਲਏ ਬੀਬੀ ਸਰਬਜੀਤ ਕੌਰ ਮਾਨੂਕੇ ਅਤੇ ਸ. ਜੀਵਨ ਸਿੰਘ ਸੰਗੋਵਾਲ ਨੇ ਸਿਸਟਮ ਦੀਆਂ ਨਾਕਾਮੀਆਂ, ਹਰਾਸਮੈਂਟ ਅਤੇ ਦਲਿਤ ਸਮਾਜ ਤੇ ਔਰਤਾਂ ਨਾਲ ਹੋ ਰਹੇ ਅਨਿਆਂ ਵਿਰੁੱਧ ਤਿੱਖੀ ਆਵਾਜ਼ ਉਠਾਈ। ਉਹਨਾਂ ਨੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕਰਦਿਆਂ ਪੀੜਤ ਪਰਿਵਾਰਾਂ ਲਈ ਤੁਰੰਤ ਇਨਸਾਫ਼ ਦੀ ਮੰਗ ਕੀਤੀ। ਦੋਹਾਂ ਐਮਐਲਏਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਨਿਆਂ ਨਾ ਮਿਲਿਆ ਤਾਂ ਲੋਕਾਂ ਦਾ ਕਾਫ਼ਲਾ ਵਧੇਗਾ ਅਤੇ ਅੱਤਿਆਚਾਰ ਨੂੰ ਰੋਕਣ ਲਈ ਵੱਡਾ ਅੰਦੋਲਨ ਛੇੜਿਆ ਜਾਵੇਗਾ।         ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮਐਲਏ ਸਰਬਜੀਤ ਕੌਰ ਮਾਨੂਕੇ ਨੇ ਇੱਕ ਆਈ ਪੀ ਐੱਸ ਅਧਿਕਾਰੀ ਪੂਰਨ ਕੁਮਾਰ ਦੇ ਮਾਮਲੇ ਨੂੰ ਉਜਾਗਰ ਕੀਤਾ, ਜਿਸ ਨੂੰ ਜੂਨੀਅਰ ਅਧਿਕਾਰੀਆਂ ਦੇ ਹਰਾ...

ਵਿਰੋਧੀ ਪਾਰਟੀਆਂ ਨੂੰ ਬਿਆਨਬਾਜ਼ੀ ਤੋਂ ਇਲਾਵਾ ਕੋਈ ਕੰਮ ਨਹੀਂ ਕਰ ਰਹੇ : ਪੁਨੀਤ ਸਾਹਨੀ

चित्र
ਵਿਰੋਧੀ ਪਾਰਟੀਆਂ ਨੂੰ ਬਿਆਨਬਾਜ਼ੀ ਤੋਂ ਇਲਾਵਾ ਕੋਈ ਕੰਮ ਨਹੀਂ ਕਰ ਰਹੇ: ਪੁਨੀਤ ਸਾਹਨੀ ਲੁਧਿਆਣਾ 5 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਪੰਜਾਬ ਵਿੱਚ ਹਾਲੀਆ ਹੜ੍ਹ ਦੀ ਤਬਾਹੀ ਨੂੰ ਦੇਖਦੇ ਹੋਏ ਡਿਸਟਰਿਕਟ ਮੀਡੀਆ ਇੰਚਾਰਜ ਲੁਧਿਆਣਾ ਪੁਨੀਤ ਸਾਹਨੀ ਨੇ ਵਿਰੋਧੀ ਪਾਰਟੀਆਂ 'ਤੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਨੂੰ ਬਿਆਨਬਾਜ਼ੀ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਆ ਰਿਹਾ, ਜਦਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਨਾਲ ਪੀੜਤਾਂ ਨੂੰ ਤੁਰੰਤ ਮਦਦ ਮਿਲ ਰਹੀ ਹੈ।  ਸਾਹਨੀ ਨੇ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਤਾਇਨਾਤ ਕੀਤੇ ਗਏ ਹਨ, ਜਿੱਥੇ ਲੋਕਾਂ ਤੱਕ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਮੱਗਰੀ ਨੂੰ ਸਮੇਂ ਸਿਰ ਪਹੁੰਚਾਇਆ ਜਾ ਰਿਹਾ ਹੈ। ਪਸ਼ੂਆਂ ਦੇ ਚਾਰੇ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਪਸ਼ੂ ਮਾਲਕਾਂ ਤੱਕ ਖੁਰਾਕ ਅਤੇ ਹੋਰ ਸਹਾਇਤਾ ਪੂਰੀ ਵਿਵਸਥਾ ਨਾਲ ਪਹੁੰਚਾਈ ਜਾ ਰਹੀ ਹੈ। ਹੜ੍ਹ ਨੂੰ ਕੰਟਰੋਲ ਕਰਨ ਲਈ ਦਰਿਆਵਾਂ ਅਤੇ ਨਾਲਿਆਂ ਦੇ ਕੰਢਿਆਂ 'ਤੇ ਮਜ਼ਬੂਤ ਬੰਦੋਬੰਸਤੀਆਂ ਕੀਤੀਆਂ ਜਾ ਰਹੀਆਂ ਹਨ। ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਵਾਲੰਟੀਅਰਾਂ ਵੱਲੋਂ ਖੁਦ ਜ਼ਮੀਨੀ...

ਜਗਰਾਓਂ ‘ਚ 189 ਕਿਲੋ ਪਨੀਰ ਨਾਲ ਭਰੀ ਗੱਡੀ ਕਾਬੂ, ਫੂਡ ਸੇਫਟੀ ਟੀਮ ਅਤੇ CIA ਸਟਾਫ ਵੱਲੋਂ ਸਾਂਝੀ ਕਾਰਵਾਈ

चित्र
ਜਗਰਾਓਂ ‘ਚ 189 ਕਿਲੋ ਪਨੀਰ ਨਾਲ ਭਰੀ ਗੱਡੀ ਕਾਬੂ ਫੂਡ ਸੇਫਟੀ ਟੀਮ ਅਤੇ CIA ਸਟਾਫ ਵੱਲੋਂ ਸਾਂਝੀ ਕਾਰਵਾਈ  ਲੁਧਿਆਣਾ 5 ਅਕਤੂਬਰ (ਮਨਜੀਤ ਸਿੰਘ ਰੋਮਾਣਾ) ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਰਹਿਨੁਮਾਈ ਅਤੇ ਜਿਲ ਸਿਹਤ ਅਫਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ CIA ਸਟਾਫ ਜਗਰਾਓਂ ਅਤੇ ਫੂਡ ਸੇਫਟੀ ਟੀਮ ਲੁਧਿਆਣਾ ਵੱਲੋਂ ਇੱਕ ਸਾਂਝੀ ਕਾਰਵਾਈ ਦੌਰਾਨ ਪਿੰਡ ਰਾਮਗੜ੍ਹ ਭੁੱਲਰਨੇੜੇ ਸਿਧਵਾਂ ਬੇਟ ਰੋਡ ਜਗਰਾਓਂ ‘ਤੇ ਇੱਕ ਗੱਡੀ ਨੂੰ ਰੋਕ ਕੇ 189 ਕਿਲੋਗ੍ਰਾਮ ਪਨੀਰ ਬਰਾਮਦ ਕੀਤਾ ਗਿਆ। ਜਾਂਚ ਦੌਰਾਨ ਪਤਾ ਲੱਗਿਆ ਕਿ ਪਨੀਰ ਨਿਰਵਾਣਾ (ਹਰਿਆਣਾ) ਤੋਂ ਪ੍ਰਤੀ ਕਿਲੋ 210 ਰੁਪਏ ਦੀ ਦਰ ‘ਤੇ ਖਰੀਦਿਆ ਗਿਆ ਸੀ ਅਤੇ ਇਸਨੂੰ ਜਗਰਾਓਂ ਤੋਂ ਨਕੋਦਰ ਤੱਕ ਦੇ ਫਾਸਟ ਫੂਡ ਵੈਂਡਰਾਂ ਤੇ ਢਾਬਿਆਂ ‘ਚ ਸਪਲਾਈ ਕਰਨ ਦੀ ਯੋਜਨਾ ਸੀ। ਫੂਡ ਸੇਫਟੀ ਟੀਮ ਵੱਲੋਂ ਮੌਕੇ ‘ਤੇ ਹੀ ਪਨੀਰ ਦੇ ਸੈਂਪਲ ਲਏ ਗਏ, ਜੋ ਕਿ ਹੁਣ ਸਟੇਟ ਫੂਡ ਲੈਬੋਰਟਰੀ ਨੂੰ ਜਾਂਚ ਲਈ ਭੇਜੇ ਗਏ ਹਨ। ਇਹ ਸਾਰੀ ਕਾਰਵਾਈ ਫੂਡ ਸੇਫਟੀ ਐਂਡ ਸਟੈਂਡਰਡਸ ਅਥਾਰਟੀ ਆਫ ਇੰਡੀਆ (FSSAI) ਦੇ ਨਿਯਮਾਂ ਅਨੁਸਾਰ ਕੀਤੀ ਗਈ, ਜਿਨ੍ਹਾਂ ਮੁਤਾਬਕ ਦੁੱਧ ਅਤੇ ਦੁੱਧ ਉਤਪਾਦਾਂ ਦੀ ਤਿਆਰੀ, ਸਟੋਰੇਜ ਅਤੇ ਟਰਾਂਸਪੋਰਟੇਸ਼ਨ ਦੌਰਾਨ ਉਚਿਤ ਤਾਪਮਾਨ ਅਤੇ ਸਫਾਈ ਦੇ ਮਿਆਰਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਸੁਰੱਖਿਆ ਮਿਆਰਾਂ ਦੇ ਤਹਿਤ ਬਾਕੀ ਬਚਿਆ ਪਨੀਰ ਮੌਕੇ ‘ਤੇ ਹ...