ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਗੰਭੀਰ ਚਿੰਤਾ ਦਾ ਵਿਸ਼ਾ - ਰਜਨੀਸ਼ ਧੀਮਾਨ
ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਗੰਭੀਰ ਚਿੰਤਾ ਦਾ ਵਿਸ਼ਾ - ਰਜਨੀਸ਼ ਧੀਮਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਹੋਈ ਢਹਿ ਢੇਰੀ, ਮੁੱਖ ਮੰਤਰੀ ਭਗਵੰਤ ਮਾਨ ਰਾਜਨੀਤੀ ਕਰਨ ਵਿੱਚ ਵਿਆਸਤ ਲੁਧਿਆਣਾ, 1 ਨਵੰਬਰ (ਮਨਜੀਤ ਸਿੰਘ ਰੋਮਾਣਾ) ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਇੱਕ ਮੀਟਿੰਗ ਵਿੱਚ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਵਿੱਚ ਕਾਨੂੰਨ ਵਿਵਸਥਾ ਬਹੁਤ ਵਿਗੜ ਗਈ ਹੈ। ਕੱਲ੍ਹ ਜਗਰਾਉਂ ਵਿੱਚ 26 ਸਾਲਾ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਹਰੀ ਸਿੰਘ ਹਸਪਤਾਲ ਰੋਡ 'ਤੇ ਵਾਪਰੀ। ਹਮਲਾਵਰ ਇੱਕ ਕਾਰ ਵਿੱਚ ਆਏ, ਪਹਿਲਾਂ ਤੇਜਪਾਲ ਨੂੰ ਕੁੱਟਿਆ ਅਤੇ ਫਿਰ ਉਸਨੂੰ ਗੋਲੀ ਮਾਰ ਦਿੱਤੀ। ਜ਼ਿਲ੍ਹਾ ਪ੍ਰਧਾਨ ਧੀਮਾਨ ਨੇ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਸਿਆਸਤਦਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੁਲਿਸ ਗੈਂਗ ਵਾਰਾਂ ਅਤੇ ਟਾਰਗੇਟ ਕਿਲਿੰਗਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ 'ਤੇ ਕਾਰਵਾਈ ਕਰਨ ਵਿੱਚ ਬੇਅਸਰ ਸਾਬਤ ਹੋ ਰਹੀ ਹੈ। ਧੀਮਾਨ ਨੇ ਸੂਬੇ ਦੀ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਨੂੰ ਲੈਕੇ 'ਆਪ' ਸਰਕਾਰ ਉੱਤੇ...