संदेश

नवंबर 16, 2025 की पोस्ट दिखाई जा रही हैं

ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਰਦੀਆਂ, ਸਵੈਟਰ, ਜੁੱਤੇ ਅਤੇ ਜੁਰਾਬਾਂ ਵੰਡੀਆਂ

चित्र
ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਰਦੀਆਂ, ਸਵੈਟਰ, ਜੁੱਤੇ ਅਤੇ ਜੁਰਾਬਾਂ ਵੰਡੀਆਂ ਲੁਧਿਆਣਾ 22 ਨਵੰਬਰ (ਮਨਜੀਤ ਸਿੰਘ ਰੋਮਾਣਾ) ਅੰਤੋਦਿਆ ਸਿੱਖਿਆ ਸੋਸਾਇਟੀ ਲੁਧਿਆਣਾ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਚਲਾਏ ਜਾ ਰਹੇ ਸਮਾਜਸੇਵੀ ਪ੍ਰੋਗਰਾਮ ਅਧੀਨ ਅੱਜ ਅੰਤੋਦਿਆ ਪ੍ਰਾਥਮਿਕ ਸਿੱਖਿਆ ਕੇਂਦਰ ਦੇ ਵਿਦਿਆਰਥੀਆਂ ਨੂੰ ਸਕੂਲ ਵਰਦੀਆਂ, ਸਵੈਟਰ, ਜੁੱਤੇ ਅਤੇ ਜੁਰਾਬਾਂ ਵੰਡੀਆਂ ਗਈਆਂ।  ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਖੰਗੂੜਾ ਨੇ ਸ਼ਿਰਕਤ ਕੀਤੀ ਅਤੇ ਆਪਣੇ ਹੱਥੀਂ ਬੱਚਿਆਂ ਨੂੰ ਇਹ ਸਮਾਨ ਵੰਡ ਕੇ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀਆਂ ਭਰੀਆਂ।  ਸੋਸਾਇਟੀ ਦੇ ਪ੍ਰਧਾਨ ਸ੍ਰੀ ਜੇ.ਆਰ. ਬਾਂਸਲ, ਜਨਰਲ ਸਕੱਤਰ ਸ਼ਤੀਸ਼ ਸੂਦ ਅਤੇ ਸਕੱਤਰ ਸ੍ਰੀ ਗੁਲਸ਼ਨ ਸਿੰਘ ਬੁੱਟਰ ਦੀ ਅਗਵਾਈ ਹੇਠ ਚੱਲ ਰਹੇ ਇਸ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਦਾ ਸੋਸਾਇਟੀ ਮੈਂਬਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਪਣੇ ਸੰਬੋਧਨ ਦੌਰਾਨ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਨੇ ਅੰਤੋਦਿਆ ਸਿੱਖਿਆ ਸੋਸਾਇਟੀ ਦੇ ਸਮਾਜ ਸੇਵੀ ਕਾਰਜਾਂ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋੜਵੰਦ ਬੱਚਿਆਂ ਦੀ ਸਿੱਖਿਆ ਅਤੇ ਸਹੂਲਤ ਲਈ ਕੀਤੀ ਜਾ ਰਹੀ ਸੇਵਾ ਸਭ ...

ਦਰਸ਼ਨ ਸਿੰਘ ਖਾਲਸਾ ਨੇ ਲੁਧਿਆਣਾ ਵਾਸੀਆਂ ਨੂੰ ਦੀਨਾ ਕਾਂਗੜ ਵਿਖੇ ਹੋ ਰਹੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਕੀਤੀ ਅਪੀਲ

चित्र
ਦਰਸ਼ਨ ਸਿੰਘ ਖਾਲਸਾ ਨੇ ਲੁਧਿਆਣਾ ਵਾਸੀਆਂ ਨੂੰ ਦੀਨਾ ਕਾਂਗੜ ਵਿਖੇ ਹੋ ਰਹੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਕੀਤੀ ਅਪੀਲ ਲੁਧਿਆਣਾ 20 ਨਵੰਬਰ (ਮਨਜੀਤ ਸਿੰਘ ਰੋਮਾਣਾ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ ਖਾਲਸਾ ਨੇ ਇਤਿਹਾਸਿਕ ਧਰਤੀ ਦੀਨਾ ਕਾਂਗੜ ਵਿਖੇ ਹੋ ਰਹੇ 23 ਨਵੰਬਰ ਨੂੰ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਭਾਗ ਲੈਣ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਨਤਮਸਤਕ ਹੋਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਵੀਂ ਸ਼ਹੀਦੀ ਸ਼ਤਾਬਦੀ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਜਿਥੇ ਸਾਰੇ ਜ਼ਿਲ੍ਹਿਆਂ ਵਿਚੋਂ ਜੱਥਿਆਂ ਦੇ ਰੂਪ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਜਾ ਰਿਹਾ ਹੈ, ਉਥੇ ਹੀ ਲੁਧਿਆਣਾ ਸ਼ਹਿਰ ਤੋਂ ਵੀ ਵੱਡਾ ਕਾਫ਼ਲਾ ਉਨ੍ਹਾਂ ਦੀ ਅਗਵਾਈ ਹੇਠ ਦੀਨਾ ਕਾਂਗੜ ਵਿਖੇ ਰਵਾਨਾ ਹੋਵੇਗਾ। ਸ਼ਹਿਰੀ ਪ੍ਰਧਾਨ ਖਾਲਸਾ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿੱਚ ਸਮੂਲੀਅਤ ਕਰਨਾ ਵੱਡਿਆਂ ਭਾਗਾਂ ਦੀ ਨਿਸ਼ਾਨੀ ਹੁੰਦੀ ਹੈ। ਇਸ ਲਈ ਉਨ੍ਹਾਂ ਸਮੂਹ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।