ਵਿਧਾਇਕ ਬੱਗਾ ਨੇ ਖ਼ਜੂਰ ਚੌਂਕ 'ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ


ਵਿਧਾਇਕ ਬੱਗਾ ਨੇ ਖ਼ਜੂਰ ਚੌਂਕ 'ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ

ਲੁਧਿਆਣਾ, 20 ਫਰਵਰੀ (ਮਨਜੀਤ ਸਿੰਘ ਰੋਮਾਣਾ) ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 ਅਧੀਨ ਖ਼ਜੂਰ ਚੌਂਕ ਵਿਖੇ ਮੁੱਖ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਕੌਂਸਲਰ ਅਮਨ ਬੱਗਾ, ਅਸ਼ੋਕ ਕੁਮਾਰ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਬਹੁਗਿਣਤੀ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲਾ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵਸਨੀਕਾਂ ਦੀ ਮੰਗ ਅਨੁਸਾਰ ਬੱਚਿਆਂ ਦੀ ਪੜਾਈ ਲਈ ਚੰਗੇ ਸਕੂਲ, ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਅਤੇ ਇਲਾਕੇ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਨਵੇਂ ਪਾਰਕ ਅਤੇ ਹੋਰ ਪਾਰਕਾਂ ਦੇ ਨਵੀਨੀਕਰਣ 'ਤੇ ਜ਼ੋਰ ਦਿੱਤਾ।


ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ