ਵਾਰਡ ਅੰਦਰ ਵਿਕਾਸ ਪੱਖੋਂ ਕੋਈ ਘਾਟ ਨਹੀਂ, ਜ਼ਿਆਦਾਤਰ ਕੰਮ ਮੁਕੰਮਲ – ਦਲਜੀਤ ਸਿੰਘ ਭੋਲਾ ਗਰੇਵਾਲ


ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 7 ’ਚ ਕਰੀਬ 65 ਲੱਖ ਦੀ ਲਾਗਤ ਵਾਲੇ ਸੀਵਰੇਜ ਕਾਰਜ਼ਾਂ ਦਾ ਉਦਘਾਟਨ

ਵਾਰਡ ਅੰਦਰ ਵਿਕਾਸ ਪੱਖੋਂ ਕੋਈ ਘਾਟ ਨਹੀਂ, ਜ਼ਿਆਦਾਤਰ ਕੰਮ ਮੁਕੰਮਲ – ਦਲਜੀਤ ਸਿੰਘ ਭੋਲਾ ਗਰੇਵਾਲ

ਲੁਧਿਆਣਾ, 20 ਫਰਵਰੀ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 7 ਅਧੀਨ ਚੰਦਰਲੋਕ ਕਲੋਨੀ ਅਤੇ ਇੰਦਰਾ ਕਲੋਨੀ ਵਿਖੇ ਕਰੀਬ 65 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਕਾਰਜ਼ਾ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 7 ਹੀ ਨਹੀਂ ਸਗੋਂ ਹਲਕੇ ਦੇ ਸਾਰੇ ਵਾਰਡਾਂ ਅੰਦਰ ਕਰੀਬ 80 ਫੀਸਦੀ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਜੋ ਬਾਕੀ ਥੋੜੇ ਬਹੁਤ ਕੰਮ ਰਹਿੰਦੇ ਹਨ ਉਹਨਾਂ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। 

ਵਿਧਾਇਕ ਗਰੇਵਾਲ ਨੇ ਕਿਹਾ ਕੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। 

ਇਸ ਮੌਕੇ ਹਾਜ਼ਰ ਯੂਥ ਆਗੂ ਭੂਸ਼ਣ ਸ਼ਰਮਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਗਰੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਹਲਕੇ ਦੇ ਹਰ ਵਾਰਡ ਅੰਦਰ ਬਿਨਾਂ ਕਿਸੇ ਭੇਦ ਭਾਵ ਤੋਂ ਇਮਾਨਦਾਰੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਅੱਜ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਸੀਂ ਸਮੂਹ ਇਲਾਕਾ ਨਿਵਾਸੀ ਵਿਧਾਇਕ ਗਰੇਵਾਲ ਦੇ ਧੰਨਵਾਦੀ ਹਾਂ। 

ਇਸ ਮੌਕੇ ਆਪ ਆਗੂ ਵਾਰਡ ਇੰਚਾਰਜ ਭੂਸ਼ਨ ਸ਼ਰਮਾ, ਦਿਨੇਸ਼ ਸ਼ਰਮਾ, ਹਰਪ੍ਰੀਤ ਸਿੰਘ, ਤੀਰਥ ਸਮਰਾ, ਪਰਮ ਰਾਜਪੂਤ, ਰਾਮ ਕੇਸ਼, ਪਵਨ ਕੁਮਾਰ, ਵਰਿੰਦਰ ਕੁਮਾਰ, ਦੀਪਕ ਪੰਡਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ