ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਸ਼ਰਧਾਲੂਆਂ ਦੀ 17ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 

ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਸ਼ਰਧਾਲੂਆਂ ਦੀ 17ਵੀਂ ਬੱਸ ਨੂੰ ਕੀਤਾ ਰਵਾਨਾ
ਕਿਹਾ! ਸਾਡੀ ਸਰਕਾਰ ਬਜ਼ੁਰਗਾਂ ਦੀ ਸੇਵਾ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ

ਸੰਗਤ ਨੂੰ ਰੂਹਾਨੀ ਯਾਤਰਾ ਨਾਲ ਜੋੜਨਾ ਸਰਕਾਰ ਦੀ ਪ੍ਰਮੁੱਖ ਤਰਜ਼ੀਹ 

ਲੁਧਿਆਣਾ, 29 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਲੁਧਿਆਣਾ ਦੱਖਣੀ ਤੋਂ ਖ਼ਾਸ ਕਰਕੇ ਬਜ਼ੁਰਗ ਸੰਗਤਾਂ ਲਈ 17ਵੀਂ ਬੱਸ ਨੂੰ ਅੱਜ ਸ਼ਰਧਾ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਹੀ ਲੋਕ-ਭਲਾਈ ਦੇ ਕੰਮਾਂ ਵਿੱਚ ਅੱਗੇ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਉਸੇ ਸੋਚ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਖ਼ਾਸ ਕਰਕੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜੋ ਉਨ੍ਹਾਂ ਲਈ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਦਾ ਕਾਰਨ ਬਣਦਾ ਹੈ।

ਹਲਕਾ ਦੱਖਣੀ ਵਿਖੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ ਹੇਠ ਇਹ ਉਪਰਾਲਾ ਸਰਕਾਰ ਦੀ ਉਸ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿਸਦਾ ਮਕਸਦ ਹਰ ਵਰਗ ਤੱਕ ਸੁਵਿਧਾਵਾਂ ਪਹੁੰਚਾਉਣਾ ਅਤੇ ਖ਼ਾਸ ਕਰਕੇ ਬਜ਼ੁਰਗਾਂ ਨੂੰ ਸਨਮਾਨ ਦੇਣਾ ਹੈ।

ਇਸ ਮੌਕੇ ਬਜ਼ੁਰਗ ਸੰਗਤਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸ਼ਲਾਘਾ ਵੀ ਕੀਤੀ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ