ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ 28 ਮਾਰਚ ਨੂੰ ਵਾਹਗਾ ਬਾਰਡਰ ਤੇ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਵੇਗੀ
ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ 28 ਮਾਰਚ ਨੂੰ ਵਾਹਗਾ ਬਾਰਡਰ ਤੇ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਲ ਹੋਵੇਗੀ
ਲੁਧਿਆਣਾ 26 ਮਾਰਚ (ਮਨਜੀਤ ਸਿੰਘ ਰੋਮਾਣਾ) ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕੀਤੀ ਜਾ ਰਹੀ ਵਾਹਗਾ ਬਾਰਡਰ ਤੇ 28 ਮਾਰਚ ਦੀ ਰੈਲੀ ਦਾ ਸਮਰਥਨ ਕੀਤਾ ਹੈ ਤੇ ਵੱਧ ਚੜ੍ਹ ਕੇ ਭਾਗ ਲੈਣ ਦਾ ਫੈਸਲਾ ਕੀਤਾ। ਸੂਬਾ ਪ੍ਰਧਾਨ ਓਂਕਾਰ ਸਿੰਘ ਬਰਾੜ, ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁਲਾਰ, ਸੀਨੀਅਰ ਵਾਈਸ ਪ੍ਰਧਾਨ ਨਵਪ੍ਰੀਤ ਸਿੰਘ ਕਲਸੀ ਅਤੇ ਜਥੇਬੰਦਕ ਸਕੱਤਰ ਪ੍ਰਿਤਪਾਲ ਸਿੰਘ ਮੁਕੰਦਪੁਰ ਨੇ ਇੱਕ ਸਾਂਝੇ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਾਹਗਾ ਬਾਰਡਰ ਤੇ 28 ਮਾਰਚ ਨੂੰ ਕਰਵਾਈ ਜਾ ਰਹੀ ਇਤਿਹਾਸਿਕ ਰੈਲੀ ਵਿੱਚ ਮਾਝੇ ਦੀ ਨੌਜਵਾਨੀ ਨੂੰ ਖ਼ਾਸ ਕਰਕੇ ਇਕੱਠੇ ਹੋ ਕੇ ਇਸ ਰੈਲੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਰੈਲੀ ਵਿੱਚ ਜਿੱਥੇ ਕਈ ਇਤਿਹਾਸਿਕ ਵਿਚਾਰਾਂ ਹੋਣਗੀਆਂ, ਉਥੇ ਹੀ ਭਾਰਤ ਅਤੇ ਪਾਕਿਸਤਾਨ ਵਿੱਚਕਾਰ ਵਪਾਰਕ ਸਰਗਰਮੀਆਂ ਦੇ ਅਦਾਨ ਪ੍ਰਦਾਨ ਨੂੰ ਦੁਬਾਰਾ ਸ਼ੁਰੂ ਕਰਵਾਉਣ ਦੇ ਅਮਲ ਨੂੰ ਹਕ਼ੀਕ਼ਤ ਵਿੱਚ ਬਦਲਣ ਬਾਰੇ ਵੀ ਵਿਚਾਰਾਂ ਕੀਤੀਆਂ ਜਾਣਗੀਆਂ। ਆਗੂਆਂ ਨੇ ਇਹ ਵੀ ਕਿਹਾ ਕਿ ਦਵੱਲੇ ਪਾਸਿਓਂ ਵਪਾਰਕ ਸਰਗਰਮੀਆਂ ਸ਼ੁਰੂ ਹੋਣ ਨਾਲ ਜਿੱਥੇ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ, ਉਥੇ ਸਰਹੱਦੀ ਖੇਤਰਾਂ ਵਿੱਚ ਅਮਨ ਸ਼ਾਂਤੀ ਬਹਾਲ ਹੋਣ ਦੇ ਨਾਲ ਨਾਲ ਨੇੜੇ ਵਸਦੇ ਵਸਿੰਦਿਆ ਨੂੰ ਰੋਜ਼ਗਾਰ ਦੇ ਜਿਥੇ ਮੌਕੇ ਮਿਲਣਗੇ ਉਥੇ ਸਰਹੱਦੀ ਖੇਤਰਾਂ ਵਿੱਚ ਵਿਕਾਸ ਵੀ ਤੇਜ਼ੀ ਨਾਲ ਹੋਵੇਗਾ। ਆਗੂਆਂ ਨੇ ਸ੍ਰ ਸਿਮਰਨਜੀਤ ਸਿੰਘ ਮਾਨ ਵੱਲੋਂ ਲਏ ਗਏ ਰੈਲੀ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਇਹ ਸ਼ੁਰੂ ਹੋਣ ਤੇ ਵਪਾਰਕ ਸਬੰਧ ਪੂਰੀ ਦੁਨੀਆ ਲਈ ਇੱਕ ਮਿਸਾਲ ਕਾਇਮ ਕਰਨਗੇ। ਇਸ ਮੌਕੇ ਕੁਲਾਰ, ਮੁਕੰਦਪੁਰ ਅਤੇ ਕਲਸੀ ਨੇ ਦੱਸਿਆ ਕਿ ਇਸ ਰੈਲੀ ਵਿੱਚ ਲੁਧਿਆਣਾ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਮੂਲੀਅਤ ਕਰਨਗੇ।
टिप्पणियाँ
एक टिप्पणी भेजें