ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ’ਚ 1.38 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਲੁਧਿਆਣਾ, 27 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 30 ਵਿੱਚ ਕੁੱਲ 1 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।

ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਨਰਿੰਦਰ ਨਗਰ ਵਿਖੇ 56.41 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਇਲਾਕੇ ਦੀਆਂ ਟੁੱਟੀਆਂ ਅਤੇ ਖਰਾਬ ਗਲੀਆਂ ਨੂੰ ਮਜ਼ਬੂਤ ਅਤੇ ਸੁਚੱਜੀਆਂ ਬਣਾਇਆ ਜਾਵੇਗਾ।

ਇਸਦੇ ਨਾਲ ਹੀ ਟਰਾਂਸਪੋਰਟ ਨਗਰ ਵਿੱਚ 71 ਲੱਖ ਰੁਪਏ ਦੀ ਲਾਗਤ ਨਾਲ ਆਰ ਐਮ ਸੀ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ ਗਈ ਹੈ, ਜੋ ਲੰਮੇ ਸਮੇਂ ਤੱਕ ਟਿਕਾਊ ਹੋਣ ਦੇ ਨਾਲ ਟ੍ਰੈਫਿਕ ਦੀ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਜਦਕਿ 10.20 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮਾਂ ਦੀ ਵੀ ਅਰੰਭਤਾ ਕੀਤੀ ਗਈ ਹੈ, ਜਿਸ ਨਾਲ ਪਾਣੀ ਨਿਕਾਸੀ ਅਤੇ ਗੰਦਗੀ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਹੋਵੇਗਾ।

ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸੁਵਿਧਾ ਮੁਹੱਈਆ ਕਰਵਾਉਣਾ ਹੈ ਅਤੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਸਾਰੇ ਕੰਮ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਿਤ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਨੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਾਰਡ ਵਾਸੀਆਂ ਨੇ ਇਨ੍ਹਾਂ ਵਿਕਾਸ ਕਾਰਜਾਂ ਲਈ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਵੱਡਾ ਸੁਧਾਰ ਆਵੇਗਾ। ਉਨ੍ਹਾਂ ਵਿਧਾਇਕ ਅਤੇ ਸਥਾਨਕ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਵਾਰਡ ਕੌਂਸਲਰ ਨਿੱਕੂ ਭਾਰਤੀ, ਸਥਾਨਕ ਵਸਨੀਕ, ਵਲੰਟੀਅਰ ਸਾਥੀ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ