43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ - ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
43 ਲੱਖ ਦੀ ਲਾਗਤ ਨਾਲ ਬਦਲੇਗੀ ਵਾਰਡ ਨੰਬਰ 35 ਦੀ ਨੁਹਾਰ - ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
ਸੜਕ ਨਿਰਮਾਣ ਕਾਰਜਾਂ ਦਾ ਕਰਵਾਇਆ ਸ਼ੁਭਾਰੰਭ
ਲੁਧਿਆਣਾ 22 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 35 ਦੇ ਮਹਾ ਸਿੰਘ ਨਗਰ ਵਿੱਚ ਲੰਬੇ ਸਮੇਂ ਤੋਂ ਲੰਬਿਤ ਪਈ ਸੜਕ ਨਿਰਮਾਣ ਦੀ ਮੰਗ ਨੂੰ ਪੂਰਾ ਕਰਦਿਆਂ ਪ੍ਰੋਜੈਕਟ ਦੀ ਸ਼ੁਰੁਆਤ ਕਰਵਾਈ।
ਲਗਭਗ 43 ਲੱਖ ਰੁਪਏ ਦੀ ਲਾਗਤ ਵਾਲੇ ਇਸ ਵਿਕਾਸ ਕਾਰਜ ਅਧੀਨ ਇਲਾਕੇ ਦੀਆਂ ਸੜਕਾਂ ਨੂੰ ਆਰ ਐਮ ਸੀ ਨਾਲ ਮਜ਼ਬੂਤ ਅਤੇ ਆਧੁਨਿਕ ਬਣਾਇਆ ਜਾਵੇਗਾ, ਜਿਸ ਨਾਲ ਇਲਾਕੇ ਦੀ ਤਸਵੀਰ ਬਦਲ ਜਾਵੇਗੀ।
ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਖਰਾਬ ਸੜਕਾਂ ਕਾਰਨ ਉਹਨਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਖਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਹਾਲਤ ਬਹੁਤ ਹੀ ਗੰਭੀਰ ਹੋ ਜਾਂਦੀ ਸੀ ਅਤੇ ਲੋਕਾਂ ਨੂੰ ਕਾਫੀ ਦਿਕ਼ਤਾਂ ਝੱਲਣੀਆਂ ਪੈਂਦੀਆਂ ਸਨ।
ਹੁਣ ਸੜਕ ਨਿਰਮਾਣ ਕੰਮ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਲੋਕਾਂ ਨੇ ਇਸ ਉਪਰਾਲੇ ਲਈ ਵਾਰਡ ਨੰਬਰ 35 ਦੀ ਕੌਂਸਲਰ ਪ੍ਰਭਜੋਤ ਕੌਰ ਧੁੰਨਾ ਅਤੇ ਹਲਕਾ ਦੱਖਣੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।
टिप्पणियाँ
एक टिप्पणी भेजें