ਕੈਬਨਿਟ ਮੰਤਰੀ ਮੁੰਡੀਆਂ ਨੇ 5.31 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਰਾਹੋਂ-ਸਿਰਹਾ-ਮਾਂਗਟ ਸੜਕ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਕਰਨ ਦੇ ਸੜਕ ਪ੍ਰੋਜੈਕਟ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਮੁੰਡੀਆਂ ਨੇ 5.31 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਰਾਹੋਂ-ਸਿਰਹਾ-ਮਾਂਗਟ ਸੜਕ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਕਰਨ ਦੇ ਸੜਕ ਪ੍ਰੋਜੈਕਟ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕ ਵਿਕਾਸ 'ਤੇ ਦਿੱਤਾ ਜਾ ਰਿਹਾ ਹੈ ਜ਼ੋਰ : ਹਰਦੀਪ ਸਿੰਘ ਮੁੰਡੀਆਂ
ਮੰਤਰੀ ਮੁੰਡੀਆਂ ਨੇ ਸੜਕ ਨਿਰਮਾਣ ਵਿੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਲੁਧਿਆਣਾ, 24 ਮਾਰਚ (ਮਨਜੀਤ ਸਿੰਘ ਰੋਮਾਣਾ) ਸੜਕ ਸੰਪਰਕ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਲੁਧਿਆਣਾ-ਰਾਹੋਂ-ਸਿਰਹਾ-ਮਾਂਗਟ ਸੜਕ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਕਾਰਜ ਦਾ ਉਦਘਾਟਨ ਕੀਤਾ। ਇਸ ਸੜਕੀ ਪ੍ਰੋਜੈਕਟ 'ਤੇ ਕਰੀਬ 5.31 ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸਦੀ ਚੌੜਾਈ 10 ਤੋਂ 18 ਫੁੱਟ ਤੱਕ ਕੀਤੀ ਗਈ ਹੈ ਅਤੇ ਇਸ ਦੀ ਲੰਬਾਈ 7.54 ਕਿਲੋਮੀਟਰ ਦੇ ਹਿੱਸੇ ਨੂੰ ਕਵਰ ਕਰਦੀ ਹੈ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੜਕੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਪਗ੍ਰੇਡ ਕੀਤੀ ਗਈ ਸੜਕ ਸਥਾਨਕ ਨਿਵਾਸੀਆਂ ਲਈ ਆਉਣ-ਜਾਣ ਨੂੰ ਕਾਫ਼ੀ ਸੌਖਾ ਬਣਾਏਗੀ ਅਤੇ ਯਾਤਰਾ ਦੇ ਸਮੇਂ ਨੂੰ ਘਟਾਏਗੀ। ਉਨ੍ਹਾਂ ਅਧਿਕਾਰੀਆਂ ਨੂੰ ਸੜਕੀ ਨਿਰਮਾਣ ਦੌਰਾਨ ਉੱਚਤਮ ਗੁਣਵੱਤਾ ਦੇ ਮਿਆਰਾਂ ਅਤੇ ਹੋਰ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਵੀ ਇਸ ਸੜਕੀ ਪ੍ਰੋਜੈਕਟ ਦੀ ਪਾਰਦਰਸ਼ਤਾ ਬਣਾਈ ਰੱਖਣ ਅਤੇ ਸਮੇਂ ਸਿਰ ਮੁਕੰਮਲ ਹੋਣ ਲਈ ਕੰਮ ਦੀ ਨਿਗਰਾਨੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਹਰਦੀਪ ਸਿੰਘ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਇੱਕ ਲੋਕ-ਕੇਂਦ੍ਰਿਤ ਸਰਕਾਰ ਹੈ ਅਤੇ ਹਰ ਸੜਕ ਲੋਕਾਂ ਦੀ ਸਹੂਲਤ ਲਈ ਬਣਾਈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਜੋੜਨ ਵਾਲੀਆਂ ਸੜਕਾਂ ਦੀ ਗੁਣਵੱਤਾ ਦੀ ਨਿਗਰਾਨੀ ਲਈ ਫਲਾਇੰਗ ਸਕੁਐਡ ਵੀ ਗਠਿਤ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸੜਕੀ ਪ੍ਰੋਜੈਕਟ ਨੂੰ ਅਪਗ੍ਰੇਡ ਕਰਨਾ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ ਜੋ ਹੁਣ ਪੂਰੀ ਹੋ ਗਈ ਹੈ।
टिप्पणियाँ
एक टिप्पणी भेजें