ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

ਪਾਇਲ ਵਿੱਚ ਦੇ ਤਿੰਨ ਵਾਰਡਾਂ ਵਿੱਚ 56.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੱਖੇ ਨੀਂਹ ਪੱਥਰ

ਪਾਰਦਰਸ਼ੀ ਢੰਗ ਨਾਲ ਹੋ ਰਿਹਾ ਵਿਕਾਸ—ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

ਪਾਇਲ ਦੇ ਲੋਕਾਂ ਨੂੰ ਮਿਲਣਗੀਆਂ ਸੁਧਰੀਆਂ ਸੜਕਾਂ ਅਤੇ ਸੁਵਿਧਾਵਾਂ

ਨਿਰਧਾਰਿਤ ਸਮੇਂ ਵਿੱਚ ਕੰਮ ਪੂਰੇ ਕਰਨ ਦੇ ਨਿਰਦੇਸ਼, ਵਿਧਾਇਕ ਗਿਆਸਪੁਰਾ ਨੇ ਦਿੱਤਾ ਸੰਦੇਸ਼
ਪਾਇਲ, ਖੰਨਾ, ਲੁਧਿਆਣਾ, 22 ਮਾਰਚ (ਮਨਜੀਤ ਸਿੰਘ ਰੋਮਾਣਾ) ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਾਇਲ ਦੇ ਵੱਖ-ਵੱਖ ਵਾਰਡਾਂ ਵਿੱਚ ਕਰੀਬ 56.06 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਇਲ ਦੇ ਵਾਰਡ ਨੰਬਰ 10 ਵਿੱਚ ਕਰੀਬ 27.33 ਲੱਖ ਰੁਪਏ ਦੀ ਲਾਗਤ ਨਾਲ ਮਨੋਹਰ ਕਰਿਆਨਾ ਸਟੋਰ ਪੰਜਪੀਰ ਵਾਲੀ ਗਲੀ ਤੇ ਇੰਟਰਲਾਕ ਟਾਈਲਾਂ ਲਗਾਉਣ, ਪਾਇਲ ਦੇ ਵਾਰਡ ਨੰਬਰ 2 ਵਿੱਚ ਕਰੀਬ 15.83 ਲੱਖ ਰੁਪਏ ਦੀ ਲਾਗਤ ਨਾਲ ਬਾਜੀਗਰ ਬਸਤੀ ਦੀ ਧਰਮਸ਼ਾਲਾ ਦੀ ਰੇਨੋਵੇਸ਼ਨ ਕਰਨ ਅਤੇ ਪਾਇਲ ਦੇ ਵਾਰਡ ਨੰਬਰ 9 ਵਿੱਚ ਕਰੀਬ 12.90 ਲੱਖ ਰੁਪਏ ਦੀ ਲਾਗਤ ਨਾਲ ਬਰੋਟਾ ਚੌਂਕ ਤੋਂ ਫਿਰਨੀ ਤੱਕ ਸੜਕ ਬਣਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪਾਇਲ ਦੇ ਲੋਕਾਂ ਨੂੰ ਬਿਹਤਰ ਸੜਕ ਸਹੂਲਤਾਂ ਅਤੇ ਸੁਧਰੇ ਹੋਏ ਬੁਨਿਆਦੀ ਢਾਂਚੇ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰ ਰਹੀ ਹੈ ਅਤੇ ਹਲਕੇ ਦੇ ਹਰ ਪਿੰਡ ਤੇ ਸ਼ਹਿਰੀ ਵਾਰਡ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਕੀਤੀ ਜਾ ਰਹੀ ਹੈ।

ਇਸ ਮੌਕੇ ਨਗਰ ਕੌਂਸਲ ਪਾਇਲ ਦੇ ਐਮ.ਸੀ, ਪਿੰਡਾਂ ਦੇ ਸਰਪੰਚ ਤੇ ਪੰਚ, ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਅਤੇ ਇਲਾਕਾ ਵਾਸੀ ਵੀ ਹਾਜ਼ਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ