ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਬਜਟ: ਮਹਿਲਾਵਾਂ ਲਈ ਇਤਿਹਾਸਕ ਤੋਹਫ਼ਾ - ਸ਼ਰਨਪਾਲ ਸਿੰਘ ਮੱਕੜ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਬਜਟ: ਮਹਿਲਾਵਾਂ ਲਈ ਇਤਿਹਾਸਕ ਤੋਹਫ਼ਾ - ਸ਼ਰਨਪਾਲ ਸਿੰਘ ਮੱਕੜ

ਲੁਧਿਆਣਾ 8 ਮਾਰਚ ਮਨਜੀਤ ਸਿੰਘ ਰੋਮਾਣਾ) ਪੰਜਾਬ ਮੀਡਿਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਵਾਈਸ ਚੇਅਰਮੈਨ ਅਤੇ ਲੋਕ ਸਭਾ ਹਲਕਾ ਇੰਚਾਰਜ ਸ਼੍ਰੀ ਸ਼ਰਨਪਾਲ ਸਿੰਘ ਮੱਕੜ ਨੇ ਪੰਜਾਬ ਬਜਟ ਨੂੰ ਲੋਕ-ਹਿਤੈਸ਼ੀ, ਦੂਰਦਰਸ਼ੀ ਅਤੇ ਵਿਕਾਸ-ਕੇਂਦਰਿਤ ਕਰਾਰ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਪ੍ਰਗਤੀਸ਼ੀਲ ਅਤੇ ਲੋਕ-ਭਲਾਈ ਕੇਂਦਰਿਤ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ “ਮੁੱਖ ਮੰਤਰੀ ਮਾਵਾਂ–ਧੀਆਂ ਸਤਕਾਰ ਯੋਜਨਾ” ਦਾ ਵਾਅਦਾ ਪੂਰਾ ਕਰਦਿਆਂ ਪੰਜਾਬ ਦੀਆਂ ਮਹਿਲਾਵਾਂ ਲਈ ਇਕ ਇਤਿਹਾਸਕ ਪਹਲ ਦਾ ਐਲਾਨ ਕੀਤਾ ਹੈ। ਇਸ ਐਲਾਨ ਅਨੁਸਾਰ ਪੰਜਾਬ ਦੀਆਂ 18 ਸਾਲ ਤੋਂ ਉੱਪਰ ਸਾਰੀਆਂ ਮਹਿਲਾਵਾਂ ਨੂੰ ਹਰ ਮਹੀਨੇ ₹1000 ਦਿੱਤੇ ਜਾਣਗੇ, ਜਦਕਿ ਐੱਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ। ਇਸ ਪਹਲ ਨਾਲ ਸੂਬੇ ਭਰ ਵਿੱਚ ਮਹਿਲਾਵਾਂ ਦੀ ਆਰਥਿਕ ਖੁਦਮੁਖਤਿਆਰੀ, ਸਨਮਾਨ ਅਤੇ ਸਸ਼ਕਤੀਕਰਨ ਨੂੰ ਵੱਡੀ ਮਜ਼ਬੂਤੀ ਮਿਲੇਗੀ।

ਸ਼੍ਰੀ ਮੱਕੜ ਨੇ ਇਸ ਇਤਿਹਾਸਕ ਲੋਕ-ਭਲਾਈ ਫ਼ੈਸਲੇ ਲਈ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਨੂੰ ਦਿਲੋਂ ਵਧਾਈ ਦਿੱਤੀ।

ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਸਿੱਖਿਆ, ਸਿਹਤ, ਉਦਯੋਗ ਅਤੇ ਰੋਜ਼ਗਾਰ ਨੂੰ ਮਜ਼ਬੂਤ ਕਰਨ ਉੱਤੇ ਖ਼ਾਸ ਜ਼ੋਰ ਦਿੰਦਾ ਹੈ ਅਤੇ ਪੰਜਾਬ ਨੂੰ ਸਮਾਵੇਸ਼ੀ ਵਿਕਾਸ, ਸਮਾਜਿਕ ਨਿਆਂ ਅਤੇ ਖੁਸ਼ਹਾਲੀ ਦੇ ਨਵੇਂ ਦੌਰ ਵੱਲ ਲੈ ਜਾਣ ਦਾ ਰਾਹ ਤਿਆਰ ਕਰਦਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ