ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਵਿਧਾਇਕ ਕੁਲਵੰਤ ਸਿੰਘ ਸਿੱਧੂ

ਪੰਜਾਬ ਸਰਕਾਰ ਨੇ ਚਾਰ ਸਾਲਾਂ ’ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ – ਵਿਧਾਇਕ ਕੁਲਵੰਤ ਸਿੰਘ ਸਿੱਧੂ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ

ਲੁਧਿਆਣਾ 27 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਇਤਿਹਾਸਕ ਫੈਸਲੇ ਲੈ ਕੇ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। 

‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਚਲਾਈ ਜਾ ਰਹੀ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਸਥਾਨਕ ਵਾਰਡ ਨੰਬਰ 49 ਅਧੀਨ  ਫੇਸ-1, ਦੁੱਗਰੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।

ਇਸ ਮੌਕੇ ਬਲਾਕ ਪ੍ਰਧਾਨ ਮੁਕੇਸ਼ ਕੁਮਾਰ,ਬਲਜਿੰਦਰ ਸਿੰਘ, ਸਤਵੀਰ ਸਿੰਘ ਬਿੰਦਰਾ, ਬੌਬੀ, ਗੁਰਦਰਸ਼ਨ ਸਿੰਘ ਧਮੀਜਾ, ਜਤਿੰਦਰ ਸੇਵਕ, ਗੁਰਪ੍ਰੀਤ ਬਰਾੜ, ਪ੍ਰਦਾਨ ਬੈਨੀਪਾਲ, ਭੁਪਿੰਦਰ ਸੋਹਲ, ਦਵਿੰਦਰ ਸਿੰਘ, ਹਰਵਿੰਦਰ ਸਿੰਘ ਲੋਟੇ, ਵਰਿੰਦਰ ਸਿੰਘ ਬਾਜਵਾ, ਅਕਸ਼ੈ ਢੰਡਾ, ਜਤਿੰਦਰ ਧੁਨਾ, ਵਿਧਾਇਕ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ। 

ਬਾਅਦ ਵਿੱਚ, ਵਿਧਾਇਕ ਸਿੱਧੂ ਵਾਰਡ ਨੰਬਰ 40 ਅਧੀਨ ਸੰਧੂ ਡਾਕਟਰ ਲੇਨ, ਗਲੀ ਨੰਬਰ 3, ਨੇੜੇ ਮੁਹੱਲਾ ਕਲੀਨਿਕ, ਸ਼ਿਮਲਾਪੁਰੀ ਵਿਖੇ ਇਲਾਕਾ ਨਿਵਾਸੀਆਂ ਦੇ ਰੂ-ਬਰ ਹੋਏ ਤੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। 

ਵਿਧਾਇਕ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਵਿੱਢੀ ਸੂਬਾ ਪੱਧਰੀ ਜਨਤਕ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਕੈਬਨਿਟ ਮੰਤਰੀ ਸਹਿਬਾਨ, ਵਿਧਾਇਕ ਸਹਿਬਾਨ, ਚੇਅਰਮੈਨ, ਸਰਪੰਚ, ਪੰਚ, ਐੱਮ ਸੀ, ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਾਲੰਟੀਅਰ ਸ਼ਾਮਲ ਹੋਣਗੇ, ਜੋ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚਣਗੇ।

ਇਸ ਦੌਰਾਨ ਬਲਾਕ ਪ੍ਰਧਾਨ ਵਿਪਨ ਸੇਠੀ, ਅਜਿੰਦਰ ਪਾਲ ਕੌਰ, ਰਜਿੰਦਰ ਸਿੰਘ ਸਰਹਾਲੀ, ਰੀਗਲ ਜਸਲ, ਲਾਲੀ ਸ਼ਰਮਾ, ਸਨੀ ਕੇਸਲਾ, ਜਸਵੀਰ ਜੱਸੀ, ਵਿਜੇ ਪਾਲ ਸਿੰਘ, ਹੈਪੀ, ਨੀਰੂ, ਮਨਜੀਤ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ ਵੀ ਸ਼ਾਮਲ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ