ਪੰਜਾਬੀ ਵਿਰਸੇ ਦੇ ਰੰਗ, ਰੌਣਕ ਤੇ ਸੱਭਿਆਚਾਰ ਦਾ ਮਹਾਕੁੰਭ ਬਣਿਆ ਖੰਨਾ ਕਾਰਨੀਵਲ

ਪੰਜਾਬ ਸਖੀ ਸ਼ਕਤੀ ਮੇਲਾ-2026

ਪੰਜਾਬੀ ਵਿਰਸੇ ਦੇ ਰੰਗ, ਰੌਣਕ ਤੇ ਸੱਭਿਆਚਾਰ ਦਾ ਮਹਾਕੁੰਭ ਬਣਿਆ ਖੰਨਾ ਕਾਰਨੀਵਲ

ਪ੍ਰਸਿੱਧ ਗਾਇਕ ਮਨਮੋਹਣ ਵਾਰਿਸ ਤੇ ਕਮਲ ਹੀਰ ਦੀ ਆਮਦ ਨਾਲ ਦਰਸ਼ਕਾਂ ‘ਚ ਉਤਸ਼ਾਹ ਦੀ ਲਹਿਰ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਰਦਾ ਚੁੱਕਣ ਦੀ ਰਸਮ ਨਿਭਾਈ


ਗਾਇਕ ਸਿੱਪੀ ਗਿੱਲ ਨੇ ਗਾਇਕੀ ਦੇ ਨਾਲ-ਨਾਲ ਦਿੱਤੇ ਸੰਦੇਸ਼ 

ਮੰਤਰੀ ਸੌਂਦ ਨੇ ਕਿਹਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਮੇਲਿਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਧਰਤੀ ਬਣਿਆ ਨੌਜਵਾਨਾਂ ਨੂੰ ਸਮਾਜਿਕ ਸੁਨੇਹੇ, ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਨ ਦੀ ਅਪੀਲ

ਖੰਨਾ, ਲੁਧਿਆਣਾ 1 ਮਾਰਚ (ਮਨਜੀਤ ਸਿੰਘ ਰੋਮਾਣਾ) ਖੰਨਾ ਦੇ ਦੁਸ਼ਹਿਰਾ ਗਰਾਊਂਡ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਮੇਲਾ-2026 ਨੇ ਆਪਣੇ ਆਖਰੀ ਪੜਾਅ ‘ਚ ਪਹੁੰਚਦਿਆਂ ਰੌਣਕਾਂ ਦਾ ਨਵਾਂ ਇਤਿਹਾਸ ਰਚ ਦਿੱਤਾ ਹੈ। ਦੋ ਮਾਰਚ ਦਿਨ ਸੋਮਵਾਰ ਨੂੰ ਮੇਲੇ ਦੇ ਸਮਾਪਨ ਸਮਾਰੋਹ ਮੌਕੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਜੋੜੀ ਮਨਮੋਹਣ ਵਾਰਿਸ ਤੇ ਕਮਲ ਹੀਰ ਆਪਣੀ ਗਾਇਕੀ ਨਾਲ ਸਮਾਗਮ ਨੂੰ ਚਾਰ ਚੰਨ ਲਗਾਉਣਗੇ। ਇਸ ਸਬੰਧੀ ਸਰਪ੍ਰਾਈਜ਼ ਦਾ ਪਰਦਾ ਚੁੱਕਣ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤੀ ਗਈ। ਨਾਲ ਹੀ ਮੰਤਰੀ ਨੇ ਲੋਕਾਂ ਨੂੰ ਪਰਿਵਾਰਾਂ ਸਮੇਤ ਪੁੱਜਣ ਦੀ ਅਪੀਲ ਵੀ ਕੀਤੀ। 

ਕੈਬਨਿਟ ਮੰਤਰੀ ਸੌਂਦ ਨੇ ਮੰਚ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੁੜ ਮੇਲਿਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਧਰਤੀ ਬਣਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਜਿੱਥੇ ਮੇਲਿਆਂ ਲਈ 5 ਕਰੋੜ ਰੁਪਏ ਦਾ ਬਜਟ ਹੁੰਦਾ ਸੀ, ਉਸਨੂੰ ਵਧਾ ਕੇ 100 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸੱਭਿਆਚਾਰਕ ਗਤੀਵਿਧੀਆਂ ਨੂੰ ਨਵੀਂ ਉਡਾਣ ਮਿਲੀ ਹੈ।

ਸੌਂਦ ਨੇ ਕਿਹਾ ਕਿ ਇਹ ਮੇਲੇ ਸਿਰਫ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਪੰਜਾਬੀ ਵਿਰਸੇ, ਲੋਕਧਾਰਾ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਵੱਡਾ ਮੰਚ ਹਨ। ਉਨ੍ਹਾਂ ਨੇ ਖੰਨਾ ਅਤੇ ਆਲੇ ਦੁਆਲੇ ਦੇ ਲੋਕਾਂ ਦੀ ਵੱਡੀ ਹਾਜ਼ਰੀ ਅਤੇ ਅਨੁਸ਼ਾਸਨ ਲਈ ਵੀ ਸ਼ਲਾਘਾ ਕੀਤੀ।

ਐਸ.ਡੀ.ਐਮ ਸਵਾਤੀ ਟਿਵਾਣਾ
ਦੀ ਭੂਮਿਕਾ ਸ਼ਲਾਘਾਯੋਗ
2 ਮਾਰਚ ਦੇ ਪ੍ਰੋਗਰਾਮ ਲਈ ਗਾਇਕਾਂ ਦੇ ਨਾਮ ਨੂੰ ਲੈ ਕੇ ਰੱਖੇ ਗਏ ਸਰਪ੍ਰਾਈਜ਼ ਨੇ ਲੋਕਾਂ ਵਿੱਚ ਖਾਸ ਉਤਸ਼ਾਹ ਪੈਦਾ ਕੀਤਾ ਹੋਇਆ ਸੀ। ਜਿਵੇਂ ਹੀ ਕੈਬਨਿਟ ਮੰਤਰੀ ਸੌਂਦ ਵੱਲੋਂ ਪਰਦਾ ਚੁੱਕ ਕੇ ਐਲਾਨ ਕੀਤਾ ਗਿਆ ਕਿ ਮਨਮੋਹਣ ਵਾਰਸ ਅਤੇ ਕਮਲ ਹੀਰ ਦੀ ਜੋੜੀ ਆਖਰੀ ਦਿਨ ਆਪਣੀ ਪੇਸ਼ਕਸ਼ ਦੇਵੇਗੀ, ਤਿਵੇਂ ਹੀ ਮੈਦਾਨ ਤਾਲੀਆਂ ਨਾਲ ਗੂੰਜ ਉਠਿਆ। ਇਹ ਜੋੜੀ ਪੰਜਾਬੀ ਲੋਕ ਗਾਇਕੀ ਦੀ ਪ੍ਰਤੀਕ ਮੰਨੀ ਜਾਂਦੀ ਹੈ ਅਤੇ ਉਨ੍ਹਾਂ ਦੇ ਗੀਤ ਹਰ ਵਰਗ ਵੱਲੋਂ ਪਸੰਦ ਕੀਤੇ ਜਾਂਦੇ ਹਨ।

ਦੂਜੇ ਪਾਸੇ ਮੇਲੇ ਦੀ ਸੁਚਾਰੂ ਵਿਵਸਥਾ ਲਈ ਖੰਨਾ ਦੀ ਐਸ.ਡੀ.ਐਮ ਮੈਡਮ ਸਵਾਤੀ ਟਿਵਾਣਾ ਦੀ ਭੂਮਿਕਾ ਵੀ ਕਾਬਿਲ-ਏ-ਤਾਰੀਫ ਹੈ। ਸੁਰੱਖਿਆ ਪ੍ਰਬੰਧਾਂ ਤੋਂ ਲੈ ਕੇ ਸਟਾਲਾਂ ਦੀ ਨਿਗਰਾਨੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਸੁਪਰਵਿਜਨ ਤੱਕ ਹਰ ਪੱਖ ‘ਤੇ ਪ੍ਰਸ਼ਾਸਨ ਨੇ ਮੁਕੰਮਲ ਤੌਰ ‘ਤੇ ਨਿਗਰਾਨੀ ਕੀਤੀ ਹੈ।

ਐਸ.ਡੀ.ਐਮ ਟਿਵਾਣਾ ਨੇ ਕਿਹਾ ਕਿ ਮੇਲੇ ਦਾ ਮੁੱਖ ਉਦੇਸ਼ ਮਹਿਲਾ ਸ਼ਕਤੀਕਰਨ, ਸਵੈ-ਸਹਾਇਤਾ ਸਮੂਹਾਂ ਨੂੰ ਮੰਚ ਪ੍ਰਦਾਨ ਕਰਨਾ ਅਤੇ ਸੱਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਲੱਗੇ ਸਟਾਲਾਂ ਨੂੰ ਲੋਕਾਂ ਵੱਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸਿੱਪੀ ਗਿੱਲ ਨੇ ਦਿੱਤੇ ਸਮਾਜਿਕ ਸੁਨੇਹੇ

ਸ਼ਨੀਵਾਰ ਦੀ ਰਾਤ ਨੂੰ ਪੰਜਾਬੀ ਦੇ ਪ੍ਰਸਿੱਧ ਗਾਇਕ ਸਿੱਪੀ ਗਿੱਲ ਨੇ ਆਪਣੀ ਧਮਾਕੇਦਾਰ ਪੇਸ਼ਕਸ਼ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਦਰਸ਼ਕਾਂ ਨੂੰ ਝੂਮਣ ‘ਤੇ ਮਜਬੂਰ ਕਰ ਦਿੱਤਾ। ਉਨ੍ਹਾਂ ਦੇ ਪ੍ਰੋਗਰਾਮ ਦੌਰਾਨ ਨੌਜਵਾਨਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।

ਪਰ ਗਾਇਕੀ ਦੇ ਨਾਲ-ਨਾਲ ਸਿੱਪੀ ਗਿੱਲ ਨੇ ਮੰਚ ਤੋਂ ਕਈ ਅਹਿਮ ਸਮਾਜਿਕ ਸੁਨੇਹੇ ਵੀ ਦਿੱਤੇ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਸਭ ਤੋਂ ਵੱਡਾ ਹਥਿਆਰ ਹੈ ਅਤੇ ਜੇ ਇਸਦੀ ਸਹੀ ਵਰਤੋਂ ਕੀਤੀ ਜਾਵੇ ਤਾਂ ਸਮਾਜ ਵਿੱਚ ਵੱਡਾ ਬਦਲਾਅ ਲਿਆਇਆ ਜਾ ਸਕਦਾ ਹੈ। 

ਪ੍ਰੋਗਰਾਮ ਮਗਰੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਐਸ.ਡੀ.ਐਮ ਸਵਾਤੀ ਟਿਵਾਣਾ ਨੇ ਮੰਚ ‘ਤੇ ਜਾ ਕੇ ਸਿੱਪੀ ਗਿੱਲ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਗਾਇਕੀ ਦੀ ਭਰਪੂਰ ਸ਼ਲਾਘਾ ਕੀਤੀ।

ਮੇਲੇ ਦੇ ਆਖਰੀ ਦਿਨ ਲਈ ਹੁਣ ਲੋਕਾਂ ਵਿੱਚ ਖਾਸ ਉਤਸੁਕਤਾ ਹੈ। ਮਨਮੋਹਣ ਵਾਰਸ ਅਤੇ ਕਮਲ ਹੀਰ ਦੀ ਜੋੜੀ ਦੀ ਪੇਸ਼ਕਸ਼ ਨਾਲ ਇਹ ਮੇਲਾ ਯਾਦਗਾਰ ਸਮਾਪਤੀ ਵੱਲ ਵਧ ਰਿਹਾ ਹੈ। ਖੰਨਾ ਦੇ ਦੁਸ਼ਹਿਰਾ ਗਰਾਊਂਡ ਵਿੱਚ ਲੱਗਿਆ ਇਹ ਮੇਲਾ ਸਿਰਫ ਇੱਕ ਸੱਭਿਆਚਾਰਕ ਸਮਾਗਮ ਨਹੀਂ, ਸਗੋਂ ਭਗਵੰਤ ਸਿੰਘ ਮਾਨ ਸਰਕਾਰ ਦੀ ਉਸ ਸੋਚ ਦਾ ਪ੍ਰਤੀਕ ਬਣ ਗਿਆ ਹੈ ਜਿਸ ਅਧੀਨ ਪੰਜਾਬ ਨੂੰ ਖੁਸ਼ਹਾਲ, ਰੰਗੀਲਾ ਅਤੇ ਸੱਭਿਆਚਾਰਕ ਤੌਰ ‘ਤੇ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਜਾਰੀ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ