“ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਵਿਧਾਇਕ ਛੀਨਾ ਨੇ ਢੰਡਾਰੀ ਕਲਾਂ 'ਚ ਕੀਤੀ ਲੋਕ ਮਿਲਣੀ

“ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਵਿਧਾਇਕ ਛੀਨਾ ਨੇ ਢੰਡਾਰੀ ਕਲਾਂ 'ਚ ਕੀਤੀ ਲੋਕ ਮਿਲਣੀ
ਚਾਰ ਸਾਲ ਦਾ ਲੇਖਾ -ਜੋਖਾ ਲੋਕਾਂ ਅੱਗੇ ਰੱਖਿਆ

ਲੁਧਿਆਣਾ 27 ਮਾਰਚ (ਮਨਜੀਤ ਸਿੰਘ ਰੋਮਾਣਾ) ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਮੌਕੇ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਅਧੀਨ ਪਿੰਡ ਢੰਡਾਰੀ ਕਲਾਂ ਵਿਖ਼ੇ ਲੋਕ ਮਿਲਣੀ ਕੀਤੀ ਗਈ ਜਿਸ ਵਿੱਚ ਇਲਾਕੇ ਦੇ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿਸਾ ਲਿਆ।

ਵਿਧਾਇਕ ਛੀਨਾ ਨੇ ਇਸ ਦੌਰਾਨ ਇਲਾਕੇ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਲੋਕਾਂ ਦੇ ਕੀਮਤੀ ਸੁਝਾਅ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। 

ਪ੍ਰੋਗਰਾਮ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਦਰਮਿਆਨ ਸਿੱਧਾ ਸੰਵਾਦ ਬਣਾਉਣਾ ਅਤੇ ਭਵਿੱਖ ਦੇ ਵਿਕਾਸ ਲਈ ਯੋਜਨਾਵਾਂ ‘ਤੇ ਵਿਚਾਰ ਕਰਨਾ ਸੀ।

ਉਨ੍ਹਾਂ ਕਿਹਾ ਕਿ “ਇਮਾਨਦਾਰ ਨੀਤੀ, ਸਾਫ ਨੀਅਤ ਅਤੇ ਲੋਕਾਂ ਦੇ ਭਰੋਸੇ ਨਾਲ ਪੰਜਾਬ ਵਿੱਚ ਬਦਲਾਅ ਦੀ ਲਹਿਰ ਜਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ, ਲੋਕਾਂ ਦੇ ਨਾਲ ਖੜੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਸੇਵਾ ਕਰਦੀ ਰਹੇਗੀ।”

ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਮੁੜ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤੀ ਜਾਵੇਗੀ ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ