ਮਹਿਲਾ ਦਿਵਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਲਈ ਵੱਡਾ ਤੋਹਫ਼ਾ : ਖੰਗੂੜਾ

ਮਹਿਲਾ ਦਿਵਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਲਈ ਵੱਡਾ ਤੋਹਫ਼ਾ : ਖੰਗੂੜਾ

ਲੁਧਿਆਣਾ 8 ਮਾਰਚ (ਮਨਜੀਤ ਸਿੰਘ ਰੋਮਾਣਾ) ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਇੱਕ ਹੋਰ ਵਾਅਦਾ ਪੂਰਾ। ਪਾਰਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਆਰਥਿਕ ਸਹਾਇਤਾ ਦੇ ਤੌਰ ‘ਤੇ ਦਿੱਤੇ ਜਾਣਗੇ।

ਇਸ ਸੰਬੰਧ ਵਿੱਚ ਅੱਜ ਸ਼ਹਿਰ ਦੇ ਸਾਰੇ ਐਮ.ਐਲ.ਏ. ਸਾਹਿਬਾਨ ਦੇ ਦਫ਼ਤਰਾਂ ਵਿੱਚ ਮਹਿਲਾਵਾਂ ਨਾਲ ਇਸ ਮੌਕੇ ਦੀ ਖੁਸ਼ੀ ਮਨਾਈ ਗਈ ਅਤੇ ਉਨ੍ਹਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ‘ਤੇ ਕੈਬਨਿਟ ਮੰਤਰੀ ਅਤੇ ਹਲਕਾ ਵੈਸਟ ਦੇ ਐਮ.ਐਲ.ਏ. ਸ੍ਰੀ ਸੰਜੀਵ ਅਰੋੜਾ ਜੀ ਦੇ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕਰਕੇ ਮਹਿਲਾਵਾਂ ਨੂੰ ਇਸ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਯੋਜਨਾ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ।

ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਤੇ ਕੌਸਲਰ ਗੁਰਪ੍ਰੀਤ ਬੱਬਲ, ਸਨੀ ਮਾਸਟਰ, ਮਨੀਸ ਸਾਹ ਅਤੇ ਨੰਦਨੀ ਜੈਰੱਥ ਅਤੇ ਹੋਰ ਸਾਥੀਆ ਵੱਲੋ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ