ਵਿਧਾਇਕ ਛੀਨਾ ਵੱਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਮੁਹੱਲਾ ਕਲੀਨਿਕ ਦਾ ਉਦਘਾਟਨ
ਲੁਧਿਆਣਾ, 28 ਮਾਰਚ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਅਤੇ 38 ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਇਹ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਮੁਫ਼ਤ, ਸੁਵਿਧਾਜਨਕ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਭਲਾਈ ਸਰਕਾਰ ਦੀ ਪਹਿਲ ਹੈ ਅਤੇ ਆਮ ਆਦਮੀ ਕਲੀਨਿਕ ਇਸ ਵਚਨਬੱਧਤਾ ਨੂੰ ਮਜ਼ਬੂਤੀ ਨਾਲ ਦਰਸਾਉਂਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਤੱਕ ਵਧੀਆ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਸਮੇਂ ‘ਤੇ ਇਲਾਜ ਮਿਲ ਸਕੇ।

ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਹਿਯੋਗ ਅਤੇ ਸਨਮਾਨ ਦੇਣ ‘ਤੇ ਵਿਸ਼ਾਇਕ ਛੀਨਾ ਨੇ ਸਭ ਦਾ ਦਿਲੋਂ ਧੰਨਵਾਦ ਕੀਤਾ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ