ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਆਯੋਜਿਤ

ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਆਯੋਜਿਤ

ਲੁਧਿਆਣਾ, 01 ਮਾਰਚ (ਮਨਜੀਤ ਸਿੰਘ ਰੋਮਾਣਾ) ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਬਾਬਾ ਦੀਪ ਸਿੰਘ ਨਗਰ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਦਾ ਕੈਂਪ ਸਰਦਾਰ ਜੀਵਨ ਸਿੰਘ ਸੰਗੋਵਾਲ ਐੱਮ ਐੱਲ ਏ ਹਲਕਾ ਗਿੱਲ ਦੀ ਰਹਿਨੁਮਾਈ ਹੇਠ ਲਗਾਇਆ ਗਿਆ ।ਇਸ ਕੈਂਪ ਦਾ ਮੁਹੱਲੇ ਦੇ ਲ਼ੋਕਾਂ ਨੇ ਪੂਰਾ ਲਾਭ ਉਠਾਇਆ ।ਇਹ ਕੈਂਪ ਗ੍ਰਾਮ ਪੰਚਾਇਤ ਅਤੇ ਯੂਥ ਕਲੱਬ ਬਾਬਾ ਦੀਪ ਸਿੰਘ ਨਗਰ ਦੇ ਸਹਿਯੋਗ ਨਾਲ ਲਗਾਇਆ ਗਿਆ ।ਇਸ ਕੈਂਪ ਮੌਕੇ ਸਰਪੰਚ ਹਰਮੇਸ਼ ਸਿੰਘ ,ਪ੍ਰਭਜੋਤ ਸਿੰਘ(ਪੰਚ), ਸੁਰਿੰਦਰ ਸ਼ਰਮਾ(ਪੰਚ), ਦਵਿੰਦਰ ਸਿੰਘ (ਪੰਚ),ਚੰਦਨ ਕੁਮਾਰ, ਸੁਖਦੀਪ ਸਿੰਘ ਅਤੇ ਯੂਥ ਕਲੱਬ ਦੇ ਪ੍ਰਧਾਨ ਹਨਦੀਪ ਸ਼ਰਮਾ ਮੌਜੂਦ ਰਹੇ। ਕੈਂਪ ਵਿਚ ਆਏ ਲੋਕਾਂ ਨੇ ਮੁਖ ਮੰਤਰੀ ਸਰਦਾਰ ਭਗਵੰਤ ਮਾਨ ਅਤੇ ਹਲਕੇ ਦੇ ਐੱਮ ਐੱਲ ਏ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਕੈਂਪ ਵਿਚ ਸਪੋਰਟਸ ਵਿੰਗ ਲੁਧਿਆਣਾ ਦੀ ਪ੍ਰਧਾਨ ਸੋਨੀਆ ਅਲੱਗ ਵਿਸ਼ੇਸ਼ ਤੌਰ ਤੇ ਪਹੁੰਚੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ