ਹਲਕਾ ਪੁਰਬੀ ਵਿੱਚ ਕਾਂਗਰਸ ਦਾ ਪੈਦਲ ਰੋਸ਼ ਪ੍ਰਦਰਸ਼ਨ ਮਾਰਚ, ਪੰਜਾਬ ਸਰਕਾਰ ਹਰ ਮੋਰਚੇ ‘ਤੇ ਫੇਲ – ਸ਼ੰਜੇ ਤਲਵਾੜ

ਹਲਕਾ ਪੁਰਬੀ ਵਿੱਚ ਕਾਂਗਰਸ ਦਾ ਪੈਦਲ ਰੋਸ਼ ਪ੍ਰਦਰਸ਼ਨ ਮਾਰਚ
ਪੰਜਾਬ ਸਰਕਾਰ ਹਰ ਮੋਰਚੇ ‘ਤੇ ਫੇਲ – ਸ਼ੰਜੇ ਤਲਵਾੜ 

ਲੁਧਿਆਣਾ 28 ਮਾਰਚ (ਮਨਜੀਤ ਸਿੰਘ ਰੋਮਾਣਾ) ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਵੱਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖਿਲਾਫ ਅੱਜ ਸ਼ੰਜੇ ਤਲਵਾੜ (ਸਾਬਕਾ ਵਿਧਾਇਕ) ਪ੍ਰਧਾਨ ਜ਼ਿਲਾਂ ਕਾਂਗਰਸ ਕਮੇਟੀ (ਸ਼ਹਿਰੀ) ਲੁਧਿਆਣਾ ਦੀ ਅਗਵਾਈ ਹੇਠ ਪੈਦਲ ਰੋਸ਼ ਪ੍ਰਦਰਸ਼ਨ ਮਾਰਚ ਹਲਕਾ ਪੂਰਬੀ ਦੀ ਐਲ ਆਈ ਜੀ ਕਲੋਨੀ ਤੋ ਸ਼ੁਰੂ ਕਰਕੇ ਗੁਰੂ ਅਰਜੁਨ ਦੇਵ ਨਗਰ ਮੇਨ ਰੋਡ ਤੋ ਹੁੰਦੇ ਹੋਏ ਸ਼ਮਰਾਲਾ ਚੌਕ ਤੱਕ ਕੱਢਿਆ ਗਿਆ । ਇਸ ਮੌਕੇ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੰਜੇ ਤਲਵਾੜ ਨੇ ਸਬੋਧਨ ਕਰਦਿਆ ਕਿਹਾ ਕਿ ਚੋਣਾਂ ਦੌਰਾਨ ਭਗਵੰਤ ਮਾਨ ਦੀ ਸਰਕਾਰ ਵੱਲੋਂ ਮਹਿਲਾਵਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਮਹਿਲਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਸਾਡੀ ਸਰਕਾਰ ਬਨਣ ਤੋ ਬਾਅਦ ਸਰਕਾਰ ਵੱਲੋ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਵਾਅਦੇ ਦੇ ਤਹਿਤ ਹਰ ਮਹਿਲਾ ਦਾ ਲਗਭਗ ਪੰਜਾਬ ਸਰਕਾਰ ਵੱਲ 48,000 ਰੁਪਏ ਦਾ ਬਕਾਇਆ ਬਣਦਾ ਹੈ, ਜੋ ਅਜੇ ਤੱਕ ਕਿਸੇ ਵੀ ਮਹਿਲਾ ਨੂੰ ਨਹੀਂ ਮਿਲਿਆ। ਕਾਂਗਰਸ ਪਾਰਟੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਉਠਾ ਰਹੀ ਹੈ ਅਤੇ ਮਹਿਲਾਵਾਂ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ। ਮਹਿਲਾਵਾਂ ਦੇ ਹੱਕਾਂ ਨਾਲ ਖੇਡੀ ਜਾਂ ਰਹੀ ਇਹ ਖੇਡ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਆਈ ਹੈ ਅਤੇ ਅੱਗੇ ਵੀ ਲੋਕਾਂ ਦੇ ਹੱਕ ਵਿੱਚ ਮੁੱਦੇ ਉਠਾਉਂਦੀ ਰਹੇਗੀ। ਮਹਿਲਾਵਾਂ ਦੀ ਬਕਾਇਆ ਰਕਮ ਨੂੰ ਲੈ ਕੇ ਇਹ ਪ੍ਰਦਰਸ਼ਨ ਲੋਕਤਾਂਤਰਿਕ ਢੰਗ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾਏ ਜਾ ਸਕਣ। ਇਸ ਪ੍ਰਦਰਸ਼ਨ ਰਾਹੀਂ ਸਰਕਾਰ ਨੂੰ ਸਾਫ ਸੰਦੇਸ਼ ਦਿੱਤਾ ਗਿਆ ਕਿ ਜੇ ਸਰਕਾਰ ਵੱਲੋ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਅੱਗੇ ਰਹੀ ਹੈ ਅਤੇ ਹਮੇਸ਼ਾ ਅੱਗੇ ਰਹੇਗੀ ਮਹਿਲਾਵਾਂ ਦੀ ਬਕਾਇਆ ਰਕਮ ਦੀ ਅਦਾਇਗੀ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਪੈਦਲ ਮਾਰਚ ਵਿੱਚ ਮਹਿਲਾ ਕਾਂਗਰਸਪ,ਯੂਥ ਕਾਂਗਰਸ, ਬਲਾਕ ਪ੍ਰਧਾਨ,ਕੌਂਸਲਰ,ਸਾਬਕਾ ਕੌਂਸਲਰ,ਵਾਰਡ ਇੰਚਾਰਜ, ਮੰਡਲ ਪ੍ਰਧਾਨ,ਵਾਰਡ ਪ੍ਰਧਾਨ, ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਹਾਜਰ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ