ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ – ਚੇਅਰਮੈਨ ਰਾਜੂ ਚਾਵਲਾ

ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ – ਚੇਅਰਮੈਨ ਰਾਜੂ ਚਾਵਲਾ
ਸ਼ਿਵਪੁਰੀ ’ਚ ਸੇਖੇਵਾਲ ਟਰੇਡਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ’ਤੇ ਨਿਪਟਾਰਾ ਵੀ ਕਰਵਾਇਆ

ਲੁਧਿਆਣਾ 25 ਮਾਰਚ (ਮਨਜੀਤ ਸਿੰਘ ਰੋਮਾਣਾ) ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਮੀਟਿੰਗ ਹਲਕਾ ਉੱਤਰੀ ਅਧੀਨ ਸ਼ਿਵਪੂਰੀ ਵਿਖੇ ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਵਿੱਚ ਕੀਤੀ ਗਈ।
ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗੀ ਵੀ ਉਚੇਚੇ ਤੌਰ ’ਤੇ ਪਹੁੰਚੇ। ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੇਖੇਵਾਲ ਟਰੇਡਰਜ਼ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ’ਤੇ ਨਿਪਟਾਰਾ ਵੀ ਕਰਵਾਇਆ ਗਿਆ।

ਚੇਅਰਮੈਨ ਰਾਜੂ ਚਾਵਲਾ ਨੇ ਸਮੂਹ ਵਪਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਚਨਬੱਧ ਹੈ ਜਿਸਦੇ ਤਹਿਤ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ