ਵਿਧਾਇਕ ਗਰੇਵਾਲ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ 135ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

ਵਿਧਾਇਕ ਗਰੇਵਾਲ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ 135ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

ਜਾਤੀ, ਰੰਗ ਦੇ ਭੇਦਵਾਵ ਨੂੰ ਪਿੱਛੇ ਛੱਡ ਬਰਾਬਰੀ ਨੂੰ ਯਕੀਨੀ ਬਣਾਉਣਾ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ – ਦਲਜੀਤ ਸਿੰਘ ਭੋਲਾ ਗਰੇਵਾਲ

ਲੁਧਿਆਣਾ, 14 ਅਪ੍ਰੈਲ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ।

ਵਿਧਾਇਕ ਗਰੇਵਾਲ ਨੇ ਜਲੰਧਰ ਬਾਈਪਾਸ ਵਿਖੇ ਡਾ.ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ’ਤੇ ਸ਼ਰਦਾ ਦੇ ਫੁੱਲ ਭੇਂਟ ਕੀਤੇ ਜਿੱਥੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਸਮੂਹ ਕੌਂਸਲਰ ਸਾਹਿਬਾਨ, ਸਮੂਹ ਵਾਰਡ ਇੰਚਾਰਜ ਅਤੇ ‘ਆਪ’ ਵਲੰਟੀਅਰ ਵੀ ਮੌਜੂਦ ਸਨ।

ਵਿਧਾਇਕ ਗਰੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਇੱਕ ਡਾ. ਅੰਬੇਡਕਰ ਜੀ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ