ਜਰਖੜ ਖੇਡਾਂ - ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ 9 ਮਈ ਤੋਂ 31 ਮਈ ਤੱਕ -- ਜਰਖੜ

ਜਰਖੜ ਖੇਡਾਂ - ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ 9 ਮਈ ਤੋਂ 31 ਮਈ ਤੱਕ -- ਜਰਖੜ 
--------------------------------
ਜੇਤੂ ਟੀਮਾਂ ਨੂੰ ਮਿਲੇਗੀ ਢਾਈ ਲੱਖ ਦੇ ਕਰੀਬ ਇਨਾਮੀ ਰਾਸ਼ੀ 
ਲੁਧਿਆਣਾ 14 ਅਪ੍ਰੈਲ (ਮਨਜੀਤ ਸਿੰਘ ਰੋਮਾਣਾ) ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਜਰਖੜ ਖੇਡਾਂ ਦੇ ਕੜੀ ਦਾ ਹਿੱਸਾ 16ਵਾਂ ਜੇ ਐਸਟੀ ਟਰੱਕ ਪਰਮਿਟ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਹੁਣ 9 ਮਈ ਤੋਂ 31 ਮਈ ਤੱਕ ਜਰਖੜ ਸਟੇਡੀਅਮ ਵਿਖੇ ਹੋਵੇਗਾ ।
ਇਸ ਫੈਸਟੀਵਲ ਦੇ ਹਾਕੀ ਮੁਕਾਬਲੇ ਹਫਤਾਵਰੀ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ 5 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਫਲੱਡ ਲਾਈਟਾਂ ਦੀ ਰੋਸ਼ਨੀ ਵਿੱਚ ਨੀਲੇ ਰੰਗ ਦੀ ਐਸਟ੍ਰੋਟਰਫ ਮੈਦਾਨ ਉੱਤੇ ਖੇਡੇ ਜਾਣਗੇ । 9 ਮਈ ਨੂੰ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ ਹੋਵੇਗਾ ।
ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ, ਮੁਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਜਰਖੜ ਅਕੈਡਮੀ ਦੇ ਤਕਨੀਕੀ ਡਾਇਰੈਕਟਰ ਨਰਾਇਣ ਸਿੰਘ ਗਰੇਵਾਲ ਨੇ ਦੱਸਿਆ ਕਿ ਓਲੰਪੀਅਨ ਪ੍ਰਿਥੀਪਾਲ ਹਾਕੀ ਫੈਸਟੀਵਲ ਦੇ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿੱਚ 16 ਟੀਮਾਂ ਹਿੱਸਾ ਲੈਣਗੀਆਂ ਜਦਕਿ ਜੂਨੀਅਰ ਵਰਗ (1-1-2012 ਤੋਂ ਬਾਅਦ ਦੇ ਜਨਮੇ ਖਿਡਾਰੀ ) ਤੇ ਅਧਾਰ ਤੇ ਟੀਮਾਂ ਹਿੱਸਾ ਲੈਣਗੀਆਂ । ਇਹ ਟੂਰਨਾਮੈਂਟ ਲੀਗ ਕੰਮ ਨਾਕ ਆਉਟ ਪ੍ਰਣਾਲੀ ਦੇ ਅਧਾਰ ਤੇ ਖੇਡਿਆ ਜਾਵੇਗਾ।
ਸੀਨੀਅਰ ਵਰਗ ਦੀ ਚੈਂਪੀਅਨ ਟੀਮ ਨੂੰ 60 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ, ਓਲੰਪੀਅਨ ਪ੍ਰਿਥੀਪਾਲ ਸਿੰਘ ਰਨਿੰਗ ਹਾਕੀ ਟਰਾਫੀ ਅਤੇ ਸਰਵੋਤਮ ਖਿਡਾਰੀਆਂ ਨੂੰ ਟਾਪ ਕਲਾਸ ਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ । ਜਦ ਕਿ ਉਪ ਜੇਤੂ ਟੀਮ ਨੂੰ 40 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਅਤੇ ਤੀਸਰੇ ਨੰਬਰ ਤੇ ਆਉਣ ਵਾਲੇ ਟੀਮ ਨੂੰ 25 ਹਜਾਰ ਰੁਪਏ, ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 15 ਹਜ਼ਾਰ ਨਾਲ ਸਨਮਾਨਤ ਕੀਤਾ ਜਾਵੇਗਾ । ਸੀਨੀਅਰ ਟੀਮਾਂ ਦੀ ਐਂਟਰੀ ਫੀਸ ਪ੍ਰਤੀ ਟੀਮ 3000, ਜੂਨੀਅਰ ਟੀਮ ਦੀ ਐਂਟਰੀ ਪ੍ਰਤੀ ਟੀਮ 1000 ਰੁਪਏ ਹੋਵੇਗੀ।
ਸਬ ਜੂਨੀਅਰ ਵਰਗ ਦੀ ਜੇਤੂ ਟੀਮ ਨੂੰ ਜੇਤੂ ਰੰਨਿੰਗ ਟਰਾਫੀ ਅਤੇ 25000 ਰੁਪਏ ਦੀ ਇਨਾਮੀ ਰਾਸ਼ੀ, ਉਪ ਜੇਤੂ ਟੀਮ ਨੂੰ 18 ਹਜਾਰ, ਤੀਸਰੇ ਨੰਬਰ ਤੇ ਆਉਣ ਵਾਲੇ ਟਾਈਮ ਨੂੰ 13 ਹਜ਼ਾਰ,ਅਤੇ ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 10 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਟੂਰਨਾਮੈਂਟ ਦਾ ਉਦਘਾਟਨ 9 ਮਈ ਨੂੰ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਸ਼ਾਮ 7 ਵਜੇ ਕਰਨਗੇ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ