ਰਾਸ਼ਟਰ ਬਾਬਾ ਸਾਹਿਬ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ - ਡੀ.ਸੀ ਹਿਮਾਂਸ਼ੂ ਜੈਨ

ਰਾਸ਼ਟਰ ਬਾਬਾ ਸਾਹਿਬ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ - ਡੀ.ਸੀ ਹਿਮਾਂਸ਼ੂ ਜੈਨ
ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਦੇ 135ਵੇਂ ਜਨਮ ਦਿਵਸ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ

ਲੁਧਿਆਣਾ 14 ਅਪ੍ਰੈਲ (ਮਨਜੀਤ ਸਿੰਘ ਰੋਮਾਣਾ) ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 135ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਡਕਰ ਜੀ ਦੇ ਪ੍ਰਤਿਮਾ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿੱਚ ਇੱਕ ਵੱਡਾ ਯੋਗਦਾਨ ਦਿੱਤਾ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਬੀ.ਆਰ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।

ਹਿਮਾਂਸ਼ੂ ਜੈਨ ਨੇ ਕਿਹਾ ਕਿ ਡਾ. ਬੀ.ਆਰ.ਅੰਬੇਡਕਰ ਦਾ ਸਮਾਜ ਦੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਵਜੋਂ ਵਿਸ਼ਵ ਦੀ ਹਰ ਪੀੜ੍ਹੀ ਲਈ ਇੱਕ ਮਿਸਾਲ ਬਣੇ ਰਹਿਣਗੇ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋ ਡਾ. ਬੀ.ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ