ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡੀ.ਸੀ ਹਿਮਾਂਸ਼ੂ ਜੈਨ ਵੱਲੋ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡੀ.ਸੀ ਹਿਮਾਂਸ਼ੂ ਜੈਨ ਵੱਲੋ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ
ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਮੱਦਦ ਲਈ ਪੁਖ਼ਤਾ ਪ੍ਰਬੰਧ ਕੀਤੇ ਮੁਕੰਮਲ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ ਅਦਾਇਗੀ

ਖੰਨਾ (ਲੁਧਿਆਣਾ), 9 ਅਪ੍ਰੈਲ (ਮਨਜੀਤ ਸਿੰਘ ਰੋਮਾਣਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਮੱਦਦ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲ.ਐਮ.ਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ। ਹਾਲਾਂਕਿ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਵੀਰਵਾਰ ਨੂੰ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੀ ਮੌਜੂਦ ਸਨ। 

ਕੈਬਨਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਨੌਵਾਂ ਖਰੀਦ ਸੀਜਨ ਹੈ। ਇਸ ਤੋਂ ਪਹਿਲਾਂ ਅਸੀਂ ਅੱਠ ਖਰੀਦ ਸੀਜਨ ਮੁਕੰਮਲ ਕਰ ਚੁੱਕੇ ਹਾਂ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਠ ਖਰੀਦ ਸੀਜਨ ਇੰਨੇ ਵਧੀਆ ਰਹੇ ਹਨ ਕਿ ਜਦੋਂ ਵੀ ਕਿਸਾਨ ਮੰਡੀਆਂ ਵਿੱਚ ਫਸਲ ਲੈ ਕੇ ਆਏ ਤਾਂ ਉਨ੍ਹਾਂ ਦੀ ਫਸਲ ਦੇ ਇੱਕ-ਇੱਕ ਦਾਣੇ ਨੂੰ ਮੰਡੀਆਂ ਵਿੱਚੋਂ ਖਰੀਦ ਕੇ ਚੁੱਕਿਆ ਗਿਆ ਅਤੇ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕੀਤੀ ਫਸਲ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ। ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। 

ਉਨ੍ਹਾਂ ਕਿਹਾ ਕਿ ਇਸੇ ਤਰੀਕੇ ਨਾਲ ਅੱਜ ਅਸੀਂ ਨੌਵੇਂ ਖਰੀਦ ਸੀਜ਼ਨ ਵਿੱਚ ਪ੍ਰਕਿਰਿਆ ਸ਼ੁਰੂ ਕਰ ਚੁੱਕੇ ਹਾਂ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਦੇ ਅੰਦਰ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,585 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ ਅਤੇ ਚੁੱਕੀ ਹੋਈ ਕਣਕ ਦੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 24 ਘੰਟੇ ਦੇ ਅੰਦਰ-ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਵੱਲੋਂ ਲਿਆਂਦੇ ਗਏ ਇੱਕ-ਇੱਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ ਇਸ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਸਟੋਰੇਜ, ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਬਾਥਰੂਮ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਜਦੋਂ ਆਪਣੀ ਕਣਕ ਲੈ ਕੇ ਅਨਾਜ ਮੰਡੀ ਵਿੱਚ ਆਉਂਦਾ ਹੈ ਤਾਂ ਉਹ ਆਪਣੀ ਕਣਕ 24 ਘੰਟਿਆਂ ਦੇ ਵਿੱਚ-ਵਿੱਚ ਵੇਚ ਕੇ ਆਪਣੇ ਘਰ ਨੂੰ ਚਲਾ ਜਾਵੇਗਾ। ਕਿਸਾਨ ਤੋਂ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 24 ਘੰਟਿਆਂ ਦੇ ਵਿੱਚ ਉਸ ਦੇ ਬੈਂਕ ਖਾਤੇ ਵਿੱਚ ਪਾ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਕਰਨ ਦੇ ਨਾਲ-ਨਾਲ ਅਸੀਂ ਲਿਫਟਿੰਗ ਵਾਸਤੇ ਵੀ ਢੁਕਵੇਂ ਪ੍ਰਬੰਧ ਕੀਤੇ ਹਨ, ਇਸ ਸਬੰਧੀ ਸਾਰੇ ਟੈਂਡਰ ਮੁਕੰਮਲ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਕਣਕ ਦੇ ਖਰੀਦ ਸੀਜਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਿਆ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ।

ਇਸ ਮੌਕੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ ਮਾਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰੀ ਜਗਤਾਰ ਸਿੰਘ ਗਿੱਲ ਰਤਨਹੇੜੀ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਪਲੈਨਿੰਗ ਬੋਰਡ ਅਤੇ ਜਿਲਾ ਪਰਿਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜਤੀਏ ਮੌਜੂਦ ਸਨ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ