ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਗਿੱਲ ਦੇ ਚੇਅਰਮੈਨ ਵੱਲੋਂ ਬਹਾਦਰਕੇ ਅਨਾਜ ਮੰਡੀ ਦਾ ਦੌਰਾ

ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਗਿੱਲ ਦੇ ਚੇਅਰਮੈਨ ਵੱਲੋਂ ਬਹਾਦਰਕੇ ਅਨਾਜ ਮੰਡੀ ਦਾ ਦੌਰਾ
-ਕਿਹਾ! ਪੰਜਾਬ ਸਰਕਾਰ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ

ਲੁਧਿਆਣਾ, 17 ਅਪ੍ਰੈਲ (ਮਨਜੀਤ ਸਿੰਘ ਰੋਮਾਣਾ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਪਾਇਆ ਜਿਸਦੇ ਸਦਕਾ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੀ ਬਹਾਦਰ ਕੇ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

 ਚੇਅਰਮੈਨ ਗਿੱਲ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। 
ਉਨ੍ਹਾਂ ਕਿਸਾਨ ਭਰਾਵਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ, ਜਿਸ ਨਾਲ ਵਾਤਾਵਰਣ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ