ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 15 ਮਈ (ਮਨਜੀਤ ਸਿੰਘ ਰੋਮਾਣਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ। ਉਸਨੇ ਵੱਖ-ਵੱਖ ਥਾਵਾਂ 'ਤੇ 02 ਸੋਲਰ ਸਿਸਟਮ ਲਗਾਏ ਸਨ। ਪੀਐਸਪੀਸੀਐਲ ਵੱਲੋਂ ਇਨ੍ਹਾਂ ਸੋਲਰ ਸਿਸਟਮਾਂ ਦਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਉਨ੍ਹਾਂ 'ਤੇ ਮੀਟਰ ਲਗਾਉਣੇ ਸਨ। ਇਸ ਸਬੰਧੀ, ਮੁਲਜ਼ਮ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਨਿਰੀਖਣ ਅਤੇ ਅਨੁਮਾਨ ਰਿਪੋਰਟ ਤਿਆਰ ਕਰਨ ਬਦਲੇ ਹਰੇਕ ਫਾਈਲ ਲਈ 10,000 ਰੁਪਏ ਭਾਵ 02 ਫਾਈਲਾਂ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ, ਉਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ