15 ਜੂਨ ਤੋਂ ਸ਼ੁਰੂ ਹੋ ਰਹੇ ਐਸਆਈਆਰ ਦੇ ਤੀਜੇ ਪੜਾਅ ਵਿੱਚ ਵੱਧ ਚੜ ਕੇ ਹਿੱਸਾ ਲੈਣ ਲੋਕ : ਨਿਧੀ ਗੁਪਤਾ

15 ਜੂਨ ਤੋਂ ਸ਼ੁਰੂ ਹੋ ਰਹੇ ਐਸਆਈਆਰ ਦੇ ਤੀਜੇ ਪੜਾਅ ਵਿੱਚ ਵੱਧ ਚੜ ਕੇ ਹਿੱਸਾ ਲੈਣ ਲੋਕ : ਨਿਧੀ ਗੁਪਤਾ

ਲੁਧਿਆਣਾ, 15 ਮਈ (ਮਨਜੀਤ ਸਿੰਘ ਰੋਮਾਣਾ) ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ਪੰਜਾਬ ਅੰਦਰ 15 ਜੂਨ ਤੋਂ ਸ਼ੁਰੂ ਹੋ ਰਹੇ ਐਸਆਈਆਰ ਦੇ ਤੀਜੇ ਪਲਾਅ ਦੇ ਤਹਿਤ ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 19 ਤੋਂ ਕੌਂਸਲਰ ਅਤੇ ਆਪ ਜਿਲਾ ਇਕਾਈ ਦੀ ਸਕੱਤਰ ਨਿਧੀ ਗੁਪਤਾ ਨੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਨਿਧੀ ਗੁਪਤਾ ਨੇ ਕਿਹਾ ਕਿ ਵੋਟ ਪਾਉਣਾ ਹਰ ਇੱਕ ਭਾਰਤੀ ਨਾਗਰਿਕ ਦਾ ਮੌਲਿਕ ਅਧਿਕਾਰ ਹੈ ਅਤੇ ਇਸ ਪ੍ਰਕਿਰਿਆ ਤਹਿਤ ਚੋਣ ਕਮਿਸ਼ਨ ਵੱਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵਿਊ ਦੌਰਾਨ ਆਪਣੀ ਵੋਟਾਂ ਠੀਕ ਕਰਵਾਉਣਾ ਸਾਡੀ ਜਿੰਮੇਵਾਰੀ ਬਣਦੀ ਹੈ। ਜਿਸ ਤਹਿਤ 15 ਜੂਨ ਤੋਂ 24 ਜੂਨ ਤੱਕ ਚੋਣ ਕਮਿਸ਼ਨ ਦੇ ਅਧਿਕਾਰੀ ਸਥਾਨ ਉਪਰ ਵੋਟਰ ਦੀ ਮੌਜੂਦਗੀ, ਜਾਂ ਫਿਰ ਕਿਸੇ ਵੋਟਰ ਦੀ ਮੌਤ ਆਦਿ ਚੈੱਕ ਕਰਨਗੇ। ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਇਹ ਮੁਹਿਮ ਕਾਫੀ ਅਹਿਮ ਹੈ।

ਉਹਨਾਂ ਨੇ ਕਿਹਾ ਕਿ ਲੁਧਿਆਣਾ ਪੰਜਾਬ ਦੀ ਉਦਯੋਗਿਕ ਰਾਜਧਾਨੀ ਹੋਣ ਦੇ ਨਾਲ ਨਾਲ ਆਬਾਦੀ ਪੱਖੋਂ ਵੀ ਸਭ ਤੋਂ ਵੱਡਾ ਜਿਲ੍ਹਾ ਹੈ। ਨਿਧੀ ਗੁਪਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਾਂ ਵੇਲੇ ਸਹੀ ਉਮੀਦਵਾਰ ਦੀ ਚੋਣ ਕਰਨਾ ਵੋਟਰ ਦਾ ਅਧਿਕਾਰ ਹੈ ਅਤੇ ਇਸ ਅਧਿਕਾਰ ਦੀ ਵਰਤੋਂ ਲਈ ਸਾਨੂੰ ਸਾਰਿਆਂ ਨੂੰ ਐਸਆਈਆਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ