ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ’ਚ 43.67 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ’ਚ 43.67 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਲੁਧਿਆਣਾ, 13 ਮਈ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਦੱਖਣੀ ਵਿਖੇ ਵਿਕਾਸ ਪ੍ਰੋਜੈਕਟ ਨਿਰੰਤਰ ਜਾਰੀ ਹਨ ਜਿਸਦੇ ਤਹਿਤ ਵਾਰਡ ਨੰਬਰ 33 ਵਿਖੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਮੁਹੱਲਾ ਮੱਕੜ ਕਲੋਨੀ ਦੀਆਂ 4 ਗਲੀਆਂ ਵਿੱਚ 43.67 ਲੱਖ ਰੁਪਏ ਦੀ ਲਾਗਤ ਨਾਲ ਆਰ.ਐੱਮ.ਸੀ. ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮਾਨ ਸਰਕਾਰ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਹਰ ਵਾਅਦੇ ਨੂੰ ਜ਼ਮੀਨ ਪੱਧਰ ‘ਤੇ ਪੂਰਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਸਾਲਾਂ ਤੱਕ ਲੋਕਾਂ ਨੂੰ ਸਿਰਫ਼ ਝੂਠੇ ਭਰੋਸਿਆਂ ਅਤੇ ਰਾਜਨੀਤੀ ਵਿੱਚ ਉਲਝਾ ਕੇ ਰੱਖਿਆ, ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਗਲੀ ਅਤੇ ਹਰ ਘਰ ਤੱਕ ਵਿਕਾਸ ਪ੍ਰੋਜੈਕਟਾਂ ਨੂੰ ਪਹੁੰਚਾ ਰਹੀ ਹੈ।

ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਨੂੰ ਵਿਕਾਸ ਪੱਖੋਂ ਪੰਜਾਬ ਦਾ ਮਾਡਲ ਹਲਕਾ ਬਣਾਇਆ ਜਾ ਰਿਹਾ ਹੈ। ਸੜਕਾਂ, ਗਲੀਆਂ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਕਰੋੜਾਂ ਰੁਪਏ ਦੇ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਅਤ ਸਾਫ਼ ਹੈ — ਲੋਕਾਂ ਦੇ ਟੈਕਸ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ‘ਤੇ ਲਗਾਇਆ ਜਾ ਰਿਹਾ ਹੈ।

ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਦੇ ਵਿਧਾਇਕਾਂ ਵੱਲੋਂ ਲੋਕਾਂ ਦੇ ਘਰ-ਘਰ ਪਹੁੰਚ ਕਰਕੇ ਮੁਸ਼ਕਿਲਾਂ ਦੇ ਨਿਪਟਾਰੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਲਟਕੀਆਂ ਮੰਗਾਂ ਨੂੰ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਪਹਿਲ ਦੇ ਆਧਾਰ ‘ਤੇ ਮਨਜ਼ੂਰ ਕਰਵਾ ਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜਾਂ ਲਈ ਮਾਨ ਸਰਕਾਰ ਅਤੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਅਸਲ ਮਾਇਨੇ ਵਿੱਚ ਬਦਲਾਅ ਅਤੇ ਵਿਕਾਸ ਮਹਿਸੂਸ ਹੋ ਰਿਹਾ ਹੈ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ