ਵਿਧਾਇਕ ਗਰੇਵਾਲ ਵੱਲੋਂ ਕਰੀਬ 4.5 ਕਰੋੜ ਰੁਪਏ ਦੇ ਨਵੇਂ ਸੀਵਰੇਜ ਪ੍ਰੋਜੈਕਟ ਦਾ ਕੀਤਾ ਗਿਆ ਉਦਘਾਟਨ

ਵਿਧਾਇਕ ਗਰੇਵਾਲ ਵੱਲੋਂ ਕਰੀਬ 4.5 ਕਰੋੜ ਰੁਪਏ ਦੇ ਨਵੇਂ ਸੀਵਰੇਜ ਪ੍ਰੋਜੈਕਟ ਦਾ ਕੀਤਾ ਗਿਆ ਉਦਘਾਟਨ 

ਕਿਹਾ ! 32,39 ਸੈਕਟਰ, ਤਾਜਪੁਰ ਰੋਡ ਅਤੇ ਹੋਰਨਾਂ ਇਲਾਕਿਆਂ ਨੂੰ ਮਿਲੇਗੀ ਵੱਡੀ ਰਾਹਤ 

ਇਸ ਦੌਰਾਨ ਮੁੱਖ ਤੌਰ ਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਵੀ ਰਹੇ ਮੌਜੂਦ 

ਲੁਧਿਆਣਾ 15 ਮਈ (ਮਨਜੀਤ ਸਿੰਘ ਰੋਮਾਣਾ) ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਸੈਕਟਰ 32 ਅਤੇ 39 ਤੋਂ ਇਲਾਵਾ ਤਾਜਪੁਰ ਰੋਡ ਮੋਤੀ ਨਗਰ ਅਤੇ ਹੋਰਨਾਂ ਇਲਾਕਿਆਂ ਚ 4.5 ਕਰੋੜ ਦੀ ਲਾਗਤ ਨਾਲ ਨਵੀਂ ਪੈਣ ਜਾ ਰਹੀ ਸੀਵਰੇਜ ਲਾਈਨ ਦੇ ਕੰਮਾਂ ਦਾ ਉਦਘਾਟਨ ਕੀਤਾ ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਕਿਹਾ ਕਿ 32 ਅਤੇ 39 ਸੈਕਟਰ ਤੋਂ ਇਲਾਵਾ ਤਾਜਪੁਰ ਰੋਡ ਦੇ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਕਰੀਬ 4.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਚ ਜਲਦ ਹੀ ਇਸ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ । ਉਹਨਾਂ ਕਿਹਾ ਕਿ ਸੀਵਰੇਜ ਲਾਈਨ ਬਹੁਤ ਜਿਆਦਾ ਲੰਬੀ ਹੋਣ ਕਾਰਨ ਇਲਾਕਾ ਵਾਸੀਆਂ ਦੀਆਂ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਇਸ ਲਾਈਨ ਨੂੰ ਸਿੱਧਾ ਐਸਟੀਪੀ ਪਲਾਂਟ ਨਾਲ ਜੋੜਿਆ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਏ ।
ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਕਰੀਬ 90 ਫੀਸਦੀ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕਰਵਾਏ ਜਾ ਚੁੱਕੇ ਹਨ । ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ਤੇ ਰਾਜ ਕਰ ਚੁੱਕੀਆਂ ਸਾਬਕਾ ਸਰਕਾਰਾਂ ਦੇ ਨੁਮਾਇੰਦਿਆਂ ਨੇ ਵਿਕਾਸ ਦੇ ਨਾਂ ਤੇ ਲੋਕਾਂ ਨੂੰ ਸਿਰਫ ਗੁਮਰਾਹ ਕੀਤਾ ਅਤੇ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਵੀ ਸੂਬਾ ਵਾਸੀਆਂ ਨੂੰ ਗਰੰਟੀਆਂ ਦਿੱਤੀਆਂ ਉਹਨਾਂ ਨੂੰ ਇੱਕ - ਇਕ ਕਰਕੇ ਪੂਰਾ ਕਰਨ ਦਾ ਵਾਅਦਾ ਨਿਭਾਇਆ ਹੈ। ਉਹਨਾਂ ਕਿਹਾ ਕਿ ਅੱਜ ਸੂਬੇ ਭਰ ਵਿੱਚ ਮੁਫਤ ਬਿਜਲੀ , ਮੈਡੀਕਲ , ਐਜੂਕੇਸ਼ਨ ਦੇ ਨਾਲ - ਨਾਲ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ । ਇਸ ਮੌਕੇ ਤੇ ਹਾਜ਼ਰ ਇਲਾਕਾ ਵਾਸੀਆਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਉਹ ਪਿਛਲੇ ਕਰੀਬ 25 ਸਾਲਾਂ ਤੋਂ ਸੰਤਾਪ ਭੋਗ ਰਹੇ ਸਨ ਸੋ ਵਿਧਾਇਕ ਗਰੇਵਾਲ ਨੇ ਸਾਡੀ ਇਸ ਜਰੂਰੀ ਮੰਗ ਨੂੰ ਅੱਜ ਪੂਰਾ ਕੀਤਾ ਹੈ ਅਸੀਂ ਅਤੇ ਸਮੂਹ ਇਲਾਕਾ ਨਿਵਾਸੀ ਇਹਨਾਂ ਦੇ ਧੰਨਵਾਦੀ ਹਾਂ । ਇਸ ਮੌਕੇ ਵਾਰਡ ਨੰਬਰ 20 ਇੰਚਾਰਜ ਅੰਕੁਰ ਗੁਲਾਟੀ ਕੌਂਸਲਰ ਲਵਲੀ ਮਨੋਚਾ ਸਾਬਕਾ ਕੌਂਸਲਰ ਬਲਵਿੰਦਰ ਸ਼ਿੰਕੀ ,ਲਖਵਿੰਦਰ ਸਿੰਘ ਲੱਖਾ, ਮਨਜੀਤ ਸਿੰਘ , ਮਹਾਵੀਰ ਕੁਮਾਰ ,
ਮੋਹਨ ਲਾਲ ਚੌਧਰੀ , ਗੁਰਦੀਪ ਸਿੰਘ , ਅਮਨ ਕਰਿਆਣਾ , ਪਰਵਿੰਦਰ ਗਿੰਦਰਾ , ਬਖਸ਼ੀਸ ਹੀਰ , ਜਸਪ੍ਰੀਤ ਮਿੰਠੂ , ਮਨਵੀਰ ਸੰਧੂ , ਬਾਜ ਸਿੰਧੂ , ਸੁਖਵੰਤ ਸੁੱਖਾ , ਵੀਮਲ ਨਾਂਰੰਗ , ਗੋਬਿੰਦ ਕੁਮਾਰ ਆਦਿ ਇਲਾਕਾ ਨਿਵਾਸੀ ਸ਼ਾਮਿਲ ਹੋਏ ।

टिप्पणियाँ

इस ब्लॉग से लोकप्रिय पोस्ट

ਪਿਤਾ ਦਿਵਸ ’ਤੇ ਪੁੱਤਰ ਦਾ ਅਨਮੋਲ ਤੋਹਫ਼ਾ — 20 ਸਾਲ ਪਹਿਲਾਂ ਪਿਤਾ ਨੂੰ ਦਿੱਤੀ ਸੀ ਜ਼ਿੰਦਗੀ ਦੀ ਸੌਗਾਤ

National Orthopaedic Conference was organized in Ludhiana on 27 February, 28th February and I st March, 2026 at Hotel Radisson Blu Ludhiana.

ਆਈਐਮਏ ਲੁਧਿਆਣਾ ਨੇ ਏਕਤਾ, ਯੁਵਾ ਸ਼ਕਤੀ ਅਤੇ ਸਮਾਜ ਸੇਵਾ ਦੇ ਸੰਦੇਸ਼ ਨਾਲ ਮਨਾਇਆ 80ਵਾਂ ਆਜ਼ਾਦੀ ਦਿਵਸ